Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਤ ਕਰਨ ਦੇ ਆਦੇਸ਼

July 28, 2021 05:22 PM
SehajTimes
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਿਸ ਦੇ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਤ ਕੀਤਾ ਜਾਵੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਨ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ.ਸੀ. ਵਰਗ ਦੇ ਖਿਲਾਫ਼ ਹੀ ਕੀਤੀਆਂ ਜਾਂਦੀਆਂ ਹਨ। 
ਉਹਨਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004  ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਿਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਹਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਤ ਆਈ.ਜੀ. ਰੈਂਕ ਦਾ ਪੁਲਿਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ।
ਉਹਨਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ