Wednesday, September 17, 2025

Chandigarh

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

July 28, 2021 05:27 PM
SehajTimes

ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਕੀਤੀ ਲਾਂਚ

ਚੰਡੀਗੜ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ। ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ।
ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ। 
ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ।  ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ। ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।    

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ