Wednesday, November 26, 2025

Chandigarh

ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਰਜ਼ੀਆ ਸੁਲਤਾਨਾ ਵੱਲੋਂ ਪਾਣੀ ਦੇ ਸੋਮਿਆਂ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ

July 28, 2021 05:34 PM
SehajTimes
ਚੰਡੀਗੜ੍ਹ : ਦੁਨੀਆਂ ਭਰ ਵਿਚ 28 ਜੁਲਾਈ ਨੂੰ ਮਨਾਏ ਜਾਣ ਵਾਲੇ ‘ਵਿਸ਼ਵ ਕੁਦਰਤ ਸੰਭਾਲ ਦਿਵਸ’ ਮੌਕੇ ਪੰਜਾਬ ਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕੁਦਰਤ ਦੀ ਸਭ ਤੋਂ ਨਾਯਾਬ ਦੌਲਤ ਪਾਣੀ ਨੂੰ ਸ਼ੁੱਧ ਰੱਖਣ ਅਤੇ ਕੂੜੇ ਦੀ ਸਾਂਭ-ਸੰਭਾਲ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ ਹੈ। ਇੱਥੋਂ ਜਾਰੀ ਸੁਨੇਹੇ ਵਿਚ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੇਧ ਦਿੰਦਿਆਂ ਕੁਦਰਤੀ ਵਾਤਾਵਰਣ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਦੀਆਂ ਗਲਤੀਆਂ ਕਾਰਣ ਜਿੱਥੇ ਵਾਤਾਵਰਣ ਗੰਧਲਾ ਹੋ ਰਿਹਾ ਹੈ ਉੱਥੇ ਹੀ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਾਰਣ ਕੁਦਰਤੀ ਪਾਣੀ ਦੇ ਸੋਮੇ ਵੀ ਦੂਸ਼ਿਤ ਹੋ ਰਹੇ ਹਨ। ਬਹੁਤ ਸਾਰੇ ਜੀਵ-ਜੰਤੂ ਅਤੇ ਰੱੁਖ-ਬੂਟੇ ਇਸ ਪ੍ਰਦੂਸ਼ਿਤ ਵਾਤਾਵਰਣ ਦੀ ਭੇਂਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ‘ਹਰ ਘਰ ਪਾਣੀ, ਹਰ ਘਰ ਸਫਾਈ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਭਨਾਂ ਪੇਂਡੂ ਘਰਾਂ ਤੱਕ ਸ਼ੁੱਧ ਅਤੇ ਸਾਫ ਪਾਣੀ ਪਹੁੰਚਾਇਆ ਜਾ ਸਕੇ ਅਤੇ ਘਰਾਂ ਵਿਚੋਂ ਨਿਕਲਣ ਵਾਲੇ ਕੂੜੇ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2022 ਤੱਕ ਪੰਜਾਬ ਦੇ ਸਾਰੇ ਪੇਂਡੂ ਘਰਾਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣਾ ਦਿੱਤੀ ਜਾਵੇਗੀ। ਇਸੇ ਤਰ੍ਹਾਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਹਿਲੇ ਦੌਰ ਵਿਚ ਪੰਜਾਬ ਖੁੱਲ੍ਹੇ ਵਿਚ ਸ਼ੋਚ ਤੋਂ ਮੁਕਤ ਹੋ ਚੁੱਕਾ ਹੈ। ਪਿੰਡਾਂ ਵਿਚ ਤਰਲ ਅਤੇ ਠੋਸ ਕੂੜੇ ਦੇ ਪ੍ਰਬੰਧਨ ਲਈ ਬਹੁਤ ਸਾਰੇ ਪ੍ਰੋਜੈਕਟਾਂ ਤਹਿਤ ਕੰਮ ਕੀਤਾ ਜਾ ਰਿਹਾ ਹੈ ਅਤੇ 2024-25 ਤੱਕ ਸਾਰੇ ਪਿੰਡਾਂ ਵੱਲੋਂ ਟੀਚਾ ਪੂਰਾ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਰਾਜਾਂ ਵਿਚ ਸ਼ਾਮਲ ਹੈ ਜਿੱਥੇ ਪਿੰਡਾਂ ਵਿਚ ਪਾਣੀ ਦੀ ਨਿਰੰਤਰ ਸਪਲਾਈ ਅਤੇ ਕੂੜੇ ਦਾ ਸਾਰਥਕ ਪ੍ਰਬੰਧਨ ਕੀਤਾ ਜਾ ਰਿਹਾ ਹੈ। ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।

Have something to say? Post your comment

 

More in Chandigarh

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

26 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਾਪਤ ਆਰਜ਼ੀ ਪੰਜਾਬ ਵਿਧਾਨ ਸਭਾ ਵਿੱਚ ਹੋਵੇਗਾ ਮੌਕ ਸਟੂਡੈਂਟ ਸੈਸ਼ਨ

350ਵੀਂ ਸ਼ਹੀਦੀ ਸ਼ਤਾਬਦੀ: ਅਤਿ-ਆਧੁਨਿਕ 360 ਡਿਗਰੀ ਪ੍ਰੋਜੈਕਸ਼ਨ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਮਹਾਨ ਵਿਰਾਸਤ ਨੂੰ ਸ਼ਰਧਾਂਜਲੀ ਭੇਟ

ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

‘ਯੁੱਧ ਨਸ਼ਿਆਂ ਵਿਰੁੱਧ’: 269ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 1.5 ਕਿਲੋ ਹੈਰੋਇਨ, 5.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਖ਼ੂਨਦਾਨ ਅਤੇ ਅੰਗਦਾਨ ਮੁਹਿੰਮ ਦੀ ਸ਼ੁਰੂਆਤ

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੋਹਾਲੀ ‘ਚ ਆਸ਼ਾ ਵਰਕਰਾਂ ਦੀ ਮੀਟਿੰਗ, 2 ਦਸੰਬਰ ਦੀ ਸੂਬਾ ਪੱਧਰੀ ਰੈਲੀ ਲਈ ਜੋਸ਼ ਭਰਪੂਰ ਤਿਆਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਪੰਜਾਬ ਦੇ ਤਿੰਨੋਂ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਐਲਾਨਿਆ