Saturday, November 01, 2025

Chandigarh

ਵਜ਼ੀਫ਼ਾ ਘੁਟਾਲਾ : ਜੇ ਧਰਮਸੋਤ ਸੱਚਾ-ਸੁੱਚਾ ਹੈ ਤਾਂ ਸੀ.ਬੀ.ਆਈ ਜਾਂਚ ਤੋਂ ਕਿਉਂ ਭੱਜ ਰਹੀ ਹੈ ਕਾਂਗਰਸ ਸਰਕਾਰ: ਸਰਬਜੀਤ ਕੌਰ ਮਾਣੂੰਕੇ

July 28, 2021 09:30 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਰਲਸ਼ਿਪ ਸਕੀਮ 'ਚ ਹੋਏ ਅਰਬਾਂ ਰੁਪਏ ਦੇ ਘੁਟਾਲੇ ਨਾਲ ਸੰਬੰਧਤ ਦਸਤਾਵੇਜ਼ ਸੀ.ਬੀ.ਆਈ ਨੂੰ ਨਾ ਸੌਂਪੇ ਜਾਣ 'ਤੇ ਕਈ ਸਵਾਲ ਖੜੇ ਕੀਤੇ ਹਨ ਅਤੇ ਵਜ਼ੀਫ਼ਾ ਘੁਟਾਲੇ ਲਈ ਜ਼ਿੰਮੇਵਾਰ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਬੁੱਧਵਾਰ ਨੂੰ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੀ ਵਿਰੋਧ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮਾਸਟਰ ਬਲਦੇਵ ਸਿੰਘ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਭ੍ਰਿਸ਼ਟ ਮੰਤਰੀ, ਵਿਧਾਇਕਾਂ ਅਤੇ ਚਹੇਤੇ ਅਫ਼ਸਰਾਂ ਨੂੰ ਬਚਾਉਣ ਲਈ ਇਸ ਬਹੁ ਕਰੋੜੀ ਘੁਟਾਲੇ ਦਾ ਰਿਕਾਰਡ ਸੀ.ਬੀ.ਆਈ ਨੂੰ ਨਹੀਂ ਸੌਂਪਣਾ ਚਾਹੁੰਦੀ। ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਦੋਸ਼ ਲਾਇਆ ਕਿ ਖੁਦ ਨੂੰ ਦਲਿਤਾਂ ਦਾ ਮਸੀਹਾ ਕਹਾਉਣ ਵਾਲੀ ਕਾਂਗਰਸ ਜਮਾਤ ਬਾਦਲਾਂ ਵਾਂਗ ਲੱਖਾਂ ਦਲਿਤ ਵਿਦਿਆਰਥੀਆਂ ਦਾ ਕਰੋੜਾਂ ਰੁਪਏ ਹੜੱਪ ਕਰ ਗਈ ਅਤੇ ਉਨਾਂ (ਦਲਿਤ ਵਿਦਿਆਰਥੀਆਂ) ਦਾ ਭਵਿੱਖ ਤਬਾਹ ਕਰ ਦਿੱਤਾ। ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜੀਫ਼ੇ) 'ਤੇ ਨਿਰਭਰ ਲੱਖਾਂ ਲਾਇਕ ਅਤੇ ਹੋਣਹਾਰ ਦਲਿਤ ਵਿਦਿਆਰਥੀ ਉਚ ਅਤੇ ਪੇਸ਼ੇਵਰਨਾ ਸਿੱਖਿਆ ਤੋਂ ਵਾਂਝੇ ਰਹਿ ਗਏ ਅਤੇ ਲੱਖਾਂ ਵਿਦਿਆਰਥੀਆਂ ਪੜਾਈ ਪੂਰੀ ਕਰਨ ਉਪਰੰਤ ਵੀ ਡਿਗਰੀਆਂ ਪ੍ਰਾਪਤ ਕਰਨ ਲਈ ਤਰਸ ਰਹੇ ਹਨ, ਜਿਸ ਲਈ ਪਹਿਲਾਂ ਬਾਦਲ ਅਤੇ ਹੁਣ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। 'ਆਪ' ਵਿਧਾਇਕਾਂ ਨੇ ਕਿਹਾ ਕਿ ਵਜ਼ੀਫ਼ਾ ਘੁਟਾਲੇ ਦੇ ਮੁੱਖ ਸਰਗਨੇ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਆਈ.ਏ.ਐਸ ਅਫ਼ਸਰਾਂ ਦੀ ਕਮੇਟੀ ਵੱਲੋਂ 'ਕਲੀਨ ਚਿੱਟ' ਦਿਵਾਉਣ ਵਾਲੀ ਕੈਪਟਨ ਸਰਕਾਰ ਜੇ ਸੱਚਮੁੱਚ ਸਹੀ ਹੈ ਤਾਂ ਸੀ.ਬੀ.ਆਈ ਜਾਂਚ ਦਾ ਸਾਹਮਣਾ ਕਰਨ ਤੋਂ ਕਿਉਂ ਭੱਜ ਰਹੀ ਹੈ? 'ਆਪ' ਆਗੂਆਂ ਨੇ ਕਿਹਾ ਕਿ ਸਿਧਾਂਤਕ ਤੌਰ 'ਤੇ ਆਮ ਆਦਮੀ ਪਾਰਟੀ ਸੂਬਿਆਂ 'ਚ ਕੇਂਦਰੀ ਜਾਂਚ ਏਜੰਸੀਆਂ ਦੀ ਜਾਂਚ ਦਾ ਸਮਰਥਨ ਨਹੀਂ ਕਰਦੀ, ਪ੍ਰੰਤੂ ਦੋਸ਼ੀਆਂ ਨੂੰ ਬਚਾਉਣ ਲਈ ਸੱਤਾਧਾਰੀ ਕਾਂਗਰਸ ਨੇ ਅਰਬਾਂ ਰੁਪਏ ਦਾ ਘੁਟਾਲੇ ਲਈ ਗਠਿਤ 'ਕਲੀਨ ਚਿੱਟ' ਜਾਂਚ ਕਮੇਟੀਆਂ ਨੇ ਕੇਂਦਰ ਦੀ ਜਾਂਚ ਏਜੰਸੀ ਨੂੰ ਮੌਕਾ ਦੇ ਦਿੱਤਾ ਹੈ। ਇਸ ਲਈ ਹੁਣ ਇਸ ਮਾਮਲੇ ਦੀ ਸੀ.ਬੀ.ਆਈ ਜਾਂਚ ਕਰਾਉਣ 'ਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਚਾਹੀਦਾ ਹੈ।

Have something to say? Post your comment

 

More in Chandigarh

ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਵਲੰਟਿਅਰਾਂ ਨੂੰ ਹਲਕਾ ਤਰਨਤਾਰਨ ਵਿਖੇ ਘਰ - ਘਰ ਜਾ ਕੇ ਪ੍ਰਚਾਰ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ