Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਜੱਜ ਦੀ ਮੌਤ ਦੇ ਮਾਮਲੇ ’ਚ ਆਟੋ ਚਾਲਕ ਗ੍ਰਿਫ਼ਤਾਰ, ਕਤਲ ਕਬੂਲਿਆ

July 29, 2021 03:35 PM
SehajTimes

ਧਨਵਾਦ : ਧਨਵਾਦ ਦੀ ਜ਼ਿਲ੍ਹਾ ਅਦਾਲਤ ਦੇ ਜੱਜ ਅਸ਼ਟਮ ਉਤਮ ਆਨੰਦ ਦੀ ਕਥਿਤ ਹਤਿਆ ਮਾਮਲੇ ਦੀ ਗੂੰਜ ਸੁਪਰੀਮ ਕੋਰਟ ਤਕ ਪਹੁੰਚ ਗਈ ਹੈ। ਵੀਰਵਾਰ ਨੂੰ ਸੀਨੀਅਰ ਵਕੀਲ ਅਤੇ ਸਾਬਕਾ ਅਡੀਸ਼ਨਲ ਸਾਲਿਸਟਰ ਜਨਰਲ ਵਿਕਾਸ ਸਿੰਘ ਨੇ ਸੁਪਰੀਮ ਕੋਰਟ ਸਾਹਮਣੇ ਇਸ ਮਾਮਲੇ ਨੂੰ ਚੁਕਿਆ। ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਵਲੋਂ ਵਿਕਾਸ ਸਿੰਘ ਨੇ ਸਿਖਰਲੀ ਅਦਾਲਤ ਨੂੰ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਸੁਣਵਾਈ ਕਰਨ ਦੀ ਅਪੀਲ ਕੀਤੀ। ਵਿਕਾਸ ਸਿੰਘ ਨੇ ਮਾਮਲੇ ਦੀ ਸੀਬੀਆਈ ਜਾਂਚ ਕਰਾਉਣ ਦੀ ਵੀ ਮੰਗ ਕੀਤੀ। ਬੁਧਵਾਰ ਸਵੇਰੇ 50 ਸਾਲਾ ਜੱਜ ਉਤਮ ਆਨੰਦ ਨੂੰ ਆਟੋ ਨੇ ਉਸ ਵਕਤ ਟੱਕਰ ਮਾਰ ਦਿਤੀ ਸੀ ਜਦ ਉਹ ਮਾਰਨਿੰਗ ਵਾਕ ਤੋਂ ਮੁੜ ਰਹੇ ਸਨ। ਜੱਜ ਗੋਲਫ਼ ਗਰਾਊਂਡ ਤੋਂ ਟਹਿਲ ਕੇ ਵਾਪਸ ਹੀਰਾਪੁਰ ਬਿਜਲੀ ਦਫ਼ਤਰ ਲਾਗੇ ਪੈਂਦੇ ਅਪਣੇ ਕੁਆਰਟਰ ਮੁੜ ਰਹੇ ਸਨ। ਰਣਧੀਰ ਵਰਮਾ ਚੌਕ ਤੋਂ ਕੁਝ ਕਦਮ ਦੂਰੀ ’ਤੇ ਗੰਗਾ ਮੈਡੀਕਲ ਸਾਹਮਣੇ ਹਾਦਸਾ ਵਾਪਰਿਆ। ਪੂਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ। ਫ਼ੁਟੇਜ ਵੇਖਣ ਮਗਰੋਂ ਪੁਲਿਸ ਆਟੋ ਚਾਲਕ ਦੇ ਇਰਾਦੇ ’ਤੇ ਸਵਾਲ ਉਠਾ ਰਹੀ ਹੈ। ਸ਼ੱਕ ਪੈਦਾ ਹੋਣ ’ਤੇ ਜੱਜ ਦੇ ਪੋਸਟਮਾਰਟਮ ਲਈ ਡੀਸੀ ਦੇ ਹੁਕਮ ’ਤੇ ਕਾਹਲੀ ਵਿਚ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਸੀ। ਡਾਕਟਰਾਂ ਦੀ ਟੀਮ ਨੇ ਦੇਰ ਸ਼ਾਮ ਜੱਜ ਦੀ ਲਾਸ਼ ਦਾ ਪੋਸਟਮਾਰਟਮ ਕੀਤਾ। ਦਸਿਆ ਜਾ ਰਿਹਾ ਹੈ ਕਿ ਸਿਰ ਵਿਚ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੇ ਕੰਨ ਵਿਚੋਂ ਖੂਨ ਵਹਿ ਗਿਆ ਸੀ। ਬ੍ਰੇਨ ਹੈਮਰੇਜ ਨਾਲ ਮੌਤ ਦੀ ਗੱਲ ਕੀਤੀ ਜਾ ਰਹੀ ਹੈ। ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿਤੇ ਹਨ। ਜੱਜ ਦੀ ਪਤਨੀ ਨੇ ਐਫ਼ਆਈਆਰ ਵਿਚ ਹਤਿਆ ਦਾ ਦੋਸ਼ ਲਾਇਆ ਹੈ। ਕ੍ਰਿਤੀ ਸਿਨਹਾ ਨੇ ਦੋਸ਼ ਲਾਇਆ ਕਿ ਇਹ ਮਾਮਲਾ ਹਾਦਸੇ ਦਾ ਨਹੀਂ ਹੈ। ਪੁਲਿਸ ਨੇ ਆਟੋ ਚਾਲਕ ਲਖਨ ਵਰਮਾ ਅਤੇ ਉਸ ਦੇ ਸਾਥੀ ਰਾਹੁਲ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਖਨ ਨੇ ਪ੍ਰਵਾਨ ਕੀਤਾ ਹੈ ਕਿ ਉਸ ਨੇ ਆਟੋ ਨਾਲ ਜੱਜ ਨੂੰ ਧੱਕਾ ਮਾਰਿਆ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰ ਦਿਤਾ ਹੈ। 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ