Tuesday, April 23, 2024
BREAKING NEWS
ਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡਵਿਜੈ ਧੀਰ ਇੱਕ ਬਹੁਤ ਵਧੀਆ ਪ੍ਰੋਜੈਕਟ ਅਫਸਰ ਸਨ : ਐਚ ਐਸ ਚਾਵਲਾਪੰਜਾਬੀ ਯੂਨੀਵਰਸਿਟੀ ’ਚ ‘ਆਰਟੀਫਿਸ਼ਅਲ ਇੰਟੈਲੀਜੈਂਸ ਅਤੇ ਕੌਮਾਂਤਰੀ ਰਾਜਨੀਤੀ ਦੇ ਭਵਿੱਖ’ ਵਿਸ਼ੇ ’ਤੇ ਲੈਕਚਰਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

Chandigarh

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿਚ ਲਿਆਉਣ ਲਈ ਹਰੀ ਝੰਡੀ

July 29, 2021 09:05 PM
SehajTimes
  • Punjabi News

    ਅਗਲੇ ਵਿਧਾਨ ਸਭਾ ਇਜਲਾਸ ਵਿਚ ਐਸ.ਸੀ. ਭਲਾਈ ਲਈ ਬਜਟ ਦੀ ਵਿਵਸਥਾ ਕਰਨ ਬਾਰੇ ਕਾਨੂੰਨ  ਬਣਨ ਲਈ ਹੋਵੇਗਾ ਰਾਹ ਪੱਧਰਾ

ਚੰਡੀਗੜ੍ਹ : ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ। ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸਭ ਤੋਂ ਵੱਧ, 31.94 ਫੀਸਦੀ ਹੈ।ਸੂਬੇ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਿਕ-ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਇਸ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ  ਕਿ ਅਨੁਸੂਚਿਤ ਜਾਤੀਆਂ ਸਬ-ਪਲਾਨ ਦੇ ਗਠਨ ਤੋਂ ਇਲਾਵਾ ਇਸ ਦੇ ਅਮਲੀਕਰਨ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟੋਰੇਟ, ਅਨੁਸੂਚਿਤ ਜਾਤੀਆਂ ਸਬ-ਪਲਾਨ ਨੋਡਲ ਏਜੰਸੀ ਹੋਵੇਗਾ। ਸੂਬੇ ਦੇ ਸਾਲਾਨਾ ਬਜਟ ਅਨੁਮਾਨਾਂ ਨੂੰ ਪ੍ਰਵਾਨ ਕਰਨ ਦੀ ਸਮਰੱਥ ਅਥਾਰਟੀ, ਪੰਜਾਬ ਵਿਧਾਨ ਸਭਾ ਵਿਚ ਸੌਂਪਣ ਤੋਂ ਪਹਿਲਾਂ ਸਬੰਧਤ ਵਿੱਤੀ ਸਾਲ ਦੇ ਸੂਬਾਈ ਸਾਲਾਨਾ ਬਜਟ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਵੀ ਮਨਜ਼ੂਰੀ ਦੇਵੇਗਾ। ਅਨੁਸੂਚਿਤ ਜਾਤੀਆਂ ਸਬ-ਪਲਾਨ ਤਹਿਤ ਫੰਡਾਂ ਜਾਰੀ ਕਰਨ ਲਈ ਇਕ ਹੀ ਵਿਧੀ ਹੋਵੇਗੀ ਅਤੇ ਇਸ ਉਦੇਸ਼ ਲਈ ਵਿੱਤ ਵਿਭਾਗ ਨਿਯੰਤਰਣ ਅਥਾਰਟੀ ਹੋਵੇਗਾ। ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਅਤੇ ਨਿਗਰਾਨੀ ਤੈਅ ਪ੍ਰਕਿਰਿਆ ਅਤੇ ਨਿਰਧਾਰਤ ਕਮੇਟੀ ਵੱਲੋਂ ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰ ਉਤੇ ਕੀਤੀ ਜਾਵੇਗੀ। ਹਰੇਕ ਵਿਭਾਗ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਵਿਚ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ। ਕਾਨੂੰਨ ਦੀ ਪ੍ਰਭਾਵਸ਼ੀਲਤਾ ਨੂੰ ਸੂਬੇ ਵਿਚ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਉਲੀਕਣ ਅਤੇ ਲਾਗੂ ਕਰਨ ਬਾਰੇ ਸਮੂਹ ਪਹਿਲੂਆਂ ਅਤੇ ਯੋਜਨਾਬੱਧ ਅਤੇ ਨਿਪੁੰਨ ਪ੍ਰਕਿਰਿਆਵਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਬ-ਪਲਾਨ ਲਾਗੂ ਕਰ ਰਹੇ ਵਿਭਾਗ ਇਸ ਨੂੰ ਸੂਬੇ ਦੀ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਲਾਭ ਲਈ ਸੱਚੀ ਭਾਵਨਾ ਨਾਲ ਅਮਲ ਵਿਚ ਲਿਆਉਣ ਲਈ ਜ਼ਿੰਮੇਵਾਰ ਹੋਣਗੇ। ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਲਈ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ। ਸਰਕਾਰੀ ਅਧਿਕਾਰੀ ਵੱਲੋਂ ਕਾਨੂੰਨ ਹੇਠ ਕਿਸੇ ਵੀ ਨਿਯਮ ਦੀ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਲਈ ਦੰਡ ਦੇਣ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਉਤਸ਼ਾਹ ਵਧਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।

Have something to say? Post your comment

 

More in Chandigarh

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ

ਮੋਹਾਲੀ ਵਿਖੇ MOBiCON ਕਾਨਫਰੰਸ ਨੇ ਗਰਭ ਅਵਸਥਾ ਵਿੱਚ ਡਾਕਟਰੀ ਵਿਗਾੜਾਂ ਦੀ ਪੜਚੋਲ ਕੀਤੀ 

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚ ਪਹੁੰਚਣ 

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ