Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਸਰਕਾਰ ਦੀ ਰੀੜ੍ਹ ਦੀ ਹੱਡੀ ਹੈ ਮੁਲਾਜ਼ਮ ਵਰਗ, ਕਾਂਗਰਸ ਸਰਕਾਰ ਤੋੜਨ ਤੋਂ ਬਾਜ਼ ਆਵੇ : ਪ੍ਰਿੰਸੀਪਲ ਬੁੱਧ ਰਾਮ

July 30, 2021 06:20 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁਲਾਜ਼ਮ ਵਰਗ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਸੰਘਰਸ਼ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਦਾ ਕਹਿਣਾ ਹੈ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੀ ਰੀੜ੍ਹ ਦੀ ਹੱਡੀ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਮੁਲਾਜ਼ਮ ਵਰਗ ਦਾ ਸ਼ੋਸ਼ਣ ਕਰਕੇ ਸਰਕਾਰ ਦੀ ਰੀੜ੍ਹ ਦੀ ਹੱਡੀ ਨੂੰ ਹੀ ਤੋੜ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਮੁਲਾਜ਼ਮ ਵਰਗ ਦੀਆਂ ਮੰਗਾਂ ਅਤੇ ਸਿੱਖਿਆ ਦੇ ਵਿਕਾਸ ਨੂੰ ਤਰਜ਼ੀਹ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਸਰਕਾਰ ਮੁਲਾਜ਼ਮਾਂ ਤੋਂ ਬਿਨਾਂ ਕੁੱਝ ਵੀ ਨਹੀਂ ਕਰ ਸਕਦੀ ਅਤੇ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਧਰੀਆਂ ਧਰਾਈਆਂ ਹੀ ਰਹਿ ਜਾਂਦੀਆਂ ਹਨ। ਸ਼ੁੱਕਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਦੋਸ਼ ਲਾਇਆ ਕਿ ਸੱਤਾਧਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੇ ਮੁਲਾਜ਼ਮ ਵਰਗ ਦੇ ਹੱਕਾਂ 'ਤੇ ਹਮੇਸਾ ਡਾਕਾ ਮਾਰਿਆ ਹੈ ਅਤੇ ਸ਼ੋਸ਼ਣ ਕੀਤਾ ਹੈ। ਜਦੋਂ ਵੀ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਲਈ ਮਜਬੂਰ ਹੋ ਕੇ ਸੜਕਾਂ 'ਤੇ ਆਉਂਦਾ ਹੈ ਤਾਂ ਸਰਕਾਰ  ਮੁਲਾਜ਼ਮਾਂ 'ਤੇ ਜ਼ੁਲਮ ਕਰਦੀ ਹੈ। ਸਰਕਾਰੀ ਤੰਤਰ ਔਰਤ ਮੁਲਾਜ਼ਮਾਂ-ਪੈਨਸਰਾਂ ਨਾਲ ਵੀ ਗਾਲ਼ੀ ਗਲੋਚ ਤੇ ਖਿੱਚਧੂਹ ਕਰਦਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਫ਼ੈਸਲਿਆਂ ਤੋਂ ਪਹਿਲਾਂ ਹੀ ਮੁਲਾਜ਼ਮ ਵਰਗ ਦੁਖੀ ਹੈ, ਪਰ ਸਰਕਾਰ ਮੋਂਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਲਾਗੂ ਕਰਕੇ ਮੁਲਾਜ਼ਮ ਵਰਗ ਦੇ ਹੱਕਾਂ 'ਤੇ ਹੋਰ ਡਾਕਾ ਮਾਰਨ ਜਾ ਰਹੀ ਹੈ। ਇਹ ਕਮੇਟੀ ਬਣਾਈ ਭਾਵੇਂ ਕੈਪਟਨ ਨੇ ਸੀ, ਪਰ ਇਸ ਨੇ ਕੰਮ ਮੋਦੀ ਸਰਕਾਰ ਵਾਲੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤਨਖ਼ਾਹ ਕਮਿਸ਼ਨ, ਡੀ.ਏ, ਕੱਚੇ ਮੁਲਾਜ਼ਮ ਪੱਕੇ ਕਰਨ, ਪੈਨਸ਼ਨ ਸਕੀਮ ਅਤੇ ਨਵੀਂ ਭਰਤੀ ਜਿਹੇ ਮੁੱਦਿਆਂ 'ਤੇ ਮੁਲਾਜ਼ਮ ਵਰਗ ਨਾਲ ਠੱਗੀਆਂ ਮਾਰ ਰਹੀ ਹੈ। ਇਸ ਕਾਰਨ ਪੰਜਾਬ ਸਕੱਤਰੇਤ ਤੋਂ ਲੈ ਕੇ ਪਿੰਡ ਤੱਕ ਦੇ ਮੁਲਾਜ਼ਮ ਡਾਕਟਰ, ਅਧਿਆਪਕ, ਆਸ਼ਾ ਤੇ ਆਂਗਣਵਾੜੀ ਵਰਕਰ, ਡਰਾਇਵਰ-ਕੰਡੈਕਟਰ, ਨਰਸਾਂ, ਕਲਰਕ, ਸੇਵਾਦਾਰ ਆਦਿ ਸਭ ਆਪਣੇ ਹੱਕਾਂ ਦੀ ਪ੍ਰਾਪਤੀ ਅਤੇ ਰਾਖੀ ਲਈ ਸੰਘਰਸ਼ ਕਰ ਰਹੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ।
ਮਾਸਟਰ ਬਲਦੇਵ ਸਿੰਘ ਨੇ ਕਿਹਾ ਨੇ ਦੋਸ ਲਗਾਇਆ ਕਿ ਬਾਦਲਾਂ ਵਾਂਗ ਕੈਪਟਨ ਅਮਰਿੰਦਰ ਸਿੰਘ ਵੀ ਸਰਕਾਰ ਨੂੰ ਕਾਰਪੋਰੇਟ ਘਰਾਣੇ ਦੀ ਤਰ੍ਹਾਂ ਚਲਾ ਰਹੇ ਹਨ। ਨਿੱਜੀਕਰਨ ਨੀਤੀ ਅਤੇ ਮਾਫ਼ੀਆ ਦੀ ਥਾਪੜੀ ਜਾ ਰਹੀ ਹੈ, ਪ੍ਰੰਤੂ ਮੁਲਾਜ਼ਮਾਂ ਪੈਨਸਨਰਾਂ ਅਤੇ ਰੁਜਗਾਰ ਮੰਗ ਰਹੇ ਬੇਰੁਜਗਾਰਾਂ ਉੱਤੇ ਜੁਲਮ ਢਾਹਿਆ ਜਾਵੇ ਰਿਹਾ ਹੈ।
'ਆਪ' ਵਿਧਾਇਕਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਸਮੇਂ ਮੁਲਾਜ਼ਮ ਵਰਗ ਦੇ ਨਾਲ ਖੜੀ ਹੈ। ਸੂਬੇ ਵਿੱਚ 'ਆਪ' ਦੀ ਸਰਕਾਰ ਬਣਨ 'ਤੇ ਮੁਲਜ਼ਮ ਵਰਗ ਦੇ ਮਾਰੇ ਗਏ ਹੱਕਾਂ ਨੂੰ ਬਹਾਲ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੀ ਰੀੜ੍ਹ ਦੀ ਹੱਡੀ ਹੋਰ ਮਜ਼ਬੂਤ ਹੋ ਸਕੇ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ