Friday, March 13, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਸੋਨ ਤਮਗ਼ਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

July 30, 2021 08:54 PM
SehajTimes
ਚੰਡੀਗੜ੍ਹ :ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ 'ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ 'ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।ਰਾਣਾ ਸੋਢੀ ਨੇ ਵੱਖ-ਵੱਖ ਵਿਭਾਗਾਂ ਦੇ ਹੈਡਕੁਆਰਟਰ 'ਤੇ ਤੈਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨੌਜਵਾਨ ਸ਼ਕਤੀ ਨੂੰ ਇੱਕਜੁਟ ਕਰਨ ਅਤੇ ਚੈਨੇਲਾਈਜ਼ ਕਰਨ ਲਈ ਬਣਾਏ ਗਏ ਯੂਥ ਵਿਕਾਸ ਬੋਰਡ ਦੇ ਅਹੁਦੇਦਾਰਾਂ ਨੂੰ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਬੋਰਡ ਨਾਲ ਸਬੰਧਤ ਕਈ ਹੋਰਨਾਂ ਮੁੱਦਿਆਂ 'ਤੇ ਵੀ ਵਿਸਥਾਰਤ ਚਰਚਾ ਕੀਤੀ।

 

ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕੀਤੇ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਬੋਰਡ ਨੇ ਕੋਵਿਡ ਹੈਲਪਲਾਈਨ 95772-00003 ਸ਼ੁਰੂ ਕਰਨ ਤੋਂ ਇਲਾਵਾ ਸੀ.ਐਸ.ਆਰ. ਫੰਡਾਂ ਰਾਹੀਂ 2500 ਤੋਂ ਵੱਧ ਪ੍ਰਮਾਣਤ ਪੀ.ਪੀ.ਈ. ਕਿੱਟਾਂ ਅਤੇ ਕੋਰੋਨਾ ਯੋਧਿਆਂ ਨੂੰ 25 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਵਾਇਆ ਗਿਆ, ਸਾਹਨੇਵਾਲ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਗੈਸ ਵਾਲੇ ਤਿੰਨ ਸ਼ਮਸ਼ਾਨਘਾਟ ਸਥਾਪਤ ਕੀਤੇ। ਉਨ੍ਹਾਂ ਦੱਸਿਆ ਕਿ ਬੋਰਡ ਦੇ ਅਹੁਦੇਦਾਰਾਂ ਵੱਲੋਂ ਵੱਡੇ ਸਨਅਤਕਾਰਾਂ ਨੂੰ ਸੱਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਤਹਿਤ ਆਪਣਾ ਯੋਗਦਾਨ ਪਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀ.ਐਸ.ਆਰ. ਫ਼ੰਡਾਂ ਰਾਹੀਂ ਬੋਰਡ ਵੱਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੀਆਂ 2500 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਦਕਿ ਸਾਹਨੇਵਾਲ ਦੇ ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 5 ਖੇਡ ਮੈਦਾਨਾਂ ਦਾ ਨਵੀਨੀਕਰਨ ਸਬੰਧੀ ਕਾਰਜ ਪ੍ਰਗਤੀ ਅਧੀਨ ਹੈ। ਸ੍ਰੀ ਬਿੰਦਰਾ ਨੇ ਕਿਹਾ ਕਿ ਬੋਰਡ ਵੱਲੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਲਈ 300 ਮੁਫ਼ਤ ਟੀਕਾਕਰਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਵਾਈ ਗਈ। ਬੋਰਡ ਵੱਲੋਂ ਲਾਕਾਡਊਨ ਦੌਰਾਨ ਦੂਜੇ ਸੂਬਿਆਂ ਵਿੱਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਵੀ ਸਹਾਇਤਾ ਕੀਤੀ ਗਈ। ਉਨ੍ਹਾਂ ਕਿਹਾ ਕਿ 3 ਲੱਖ ਤੋਂ ਵੱਧ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਸਿੱਧੇ ਤੌਰ 'ਤੇ ਬੋਰਡ ਨਾਲ ਜੁੜੇ ਹੋਏ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਬੋਰਡ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰਾਜੈਕਟਾਂ ‘ਮਿਸ਼ਨ ਤੰਦਰੁਸਤ ਪੰਜਾਬ’, ‘ਮਿਸ਼ਨ ਫ਼ਤਿਹ’ ਅਤੇ ‘ਮਿਸ਼ਨ ਫ਼ਤਿਹ-2 ਅਧੀਨ ਕੋਵਿਡ ਟੀਕਾਕਰਨ ਕੈਂਪ ਲਈ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ।

 

ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪ੍ਰਿੰਸ ਪਾਲ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਸ੍ਰੀ ਨਿਰਮਲ ਦੁਲੱਟ, ਸ੍ਰੀਮਤੀ ਪੂਨਮ ਠਾਕੁਰ, ਸ੍ਰੀ ਜਸਪ੍ਰੀਤ ਸਿੰਘ, ਡਾ. ਆਂਚਲ ਅਰੋੜਾ, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਅਕਾਸ਼ਦੀਪ ਲਾਲੀ, ਸ੍ਰੀ ਅਵਜਿੰਦਰ ਸਿੰਘ, ਡਾ. ਅਮਿਤ ਸ਼ਰਮਾ (ਸਾਰੇ ਬੋਰਡ ਮੈਂਬਰ) ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ ਹਾਜ਼ਰ ਸਨ।

Have something to say? Post your comment

 

More in Chandigarh

ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.

ਈਰਾਨ-ਅਮਰੀਕਾ-ਇਜ਼ਰਾਈਲ ਯੁੱਧ ਕਾਰਨ ਹੋਰਮੁਜ਼ ਜਲਡਮਰੂ ਰੂਟ ਬੰਦ ਹੋਣ ਨਾਲ ਭਾਰਤ ਵਿੱਚ ਵੱਡੇ ਪੱਧਰ ‘ਤੇ ਐਲਪੀਜੀ ਅਤੇ ਤੇਲ ਦੀ ਕਮੀ ਪੈਦਾ ਹੋ ਗਈ ਹੈ: ਲਾਲ ਚੰਦ ਕਟਾਰੂਚੱਕ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਭਾਰਤ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੋਦੀ ਸਰਕਾਰ ਕੋਲ ਹਿੰਮਤ ਨਹੀਂ

'ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: ਪੰਜਾਬ ਪੁਲਿਸ ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ