Tuesday, October 14, 2025

National

ਪੇਗਾਸਸ ਜਾਸੂਸੀ ਮਾਮਲਾ : ਸੁਪਰੀਮ ਕੋਰਟ ਪੰਜ ਅਗੱਸਤ ਨੂੰ ਕਰੇਗੀ ਸੁਣਵਾਈ

August 01, 2021 02:43 PM
SehajTimes

ਨਵੀਂ ਦਿੱਲੀ : ਸੁਪਰੀਮ ਕੋਰਟ ਪੇਗਾਸਸ ਮਾਮਲੇ ਦੀ ਮੌਜੂਦਾ ਜਾਂ ਸੇਵਾਮੁਕਤ ਜੱਜ ਦੁਆਰਾ ਆਜ਼ਾਦ ਜਾਂਚ ਕਰਾਉਣ ਦੀ ਬੇਨਤੀ ਵਾਲੀਆਂ ਪਟੀਸ਼ਨਾਂ ’ਤੇ ਪੰਜ ਅਗਸਤ ਨੂੰ ਸੁਣਵਾਈ ਕਰੇਗੀ। ਇਸ ਵਿਚ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਵੀ ਸ਼ਾਮਲ ਹੈ। ਸਿਖਰਲੀ ਅਦਾਲਤ ਦੀ ਵੈਬਸਾਈਟ ’ਤੇ ਅਪਲੋਡ ਕੀਤੀ ਗਈ ਸੂਚੀ ਅਨੁਸਾਰ ਮੁੱਖ ਜੱਜ ਐਨ ਵੀ ਰਮਣ ਅਤੇ ਜੱਜ ਸੂਰਿਆ ਕਾਂਤ ਦਾ ਬੈਂਚ ਪੰਜ ਅਗਸਤ ਨੂੰ ਤਿੰਨ ਵੱਖ ਵੱਖ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ ਜਿਸ ਵਿਚ ਸਰਕਾਰੀ ਏਜੰਸੀਆਂ ਦੁਆਰਾ ਵਿਸ਼ੇਸ਼ ਨਾਗਰਿਕਾਂ, ਆਗੂਆਂ ਅਤੇ ਪੱਤਰਕਾਰਾਂ ਦੀ ਇਜ਼ਰਾਇਲੀ ਸਾਫ਼ਟਵੇਅਰ ਪੇਗਾਸਸ ਜ਼ਰੀਏ ਕਥਿਤ ਜਾਸੂਸੀ ਦੀਆਂ ਖ਼ਬਰਾਂ ਦੇ ਸਬੰਧ ਵਿਚ ਜਾਂਚ ਕਰਾਉਣ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਸਿਖਰਲੀ ਅਦਾਲਤ ਨੇ 30 ਜੁਲਾਈ ਨੂੰ ਕਿਹਾ ਸੀ ਕਿ ਉਹ ਇਸ ਮਾਮਲੇ ਵਿਚ ਰਾਮ ਅਤੇ ਕੁਮਾਰ ਦੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰੇਗੀ। ਪੱਤਰਕਾਰਾਂ ਵਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਪਿਛਲੇ ਹਫ਼ਤੇ ਅਦਾਲਤ ਨੂੰ ਕਿਹਾ ਸੀ ਕਿ ਪਟੀਸ਼ਨ ਦੇ ਵਿਆਪਕ ਅਸਰ ਨੂੰ ਵੇਖਦਿਆਂ ਇਸ ’ਤੇ ਫ਼ੌਰੀ ਸੁਣਵਾਈ ਕਰਨ ਦੀ ਲੋੜ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਕਥਿਤ ਜਾਸੂਸੀ ਭਾਰਤ ਵਿਚ ਵਿਰੋਧ ਦੇ ਆਜ਼ਾਦ ਪ੍ਰਗਟਾਵੇ ਨੂੰ ਦਬਾਉਣ ਅਤੇ ਨਿਰਉਤਸ਼ਾਹਤ ਕਰਨ ਦੇ ਏਜੰਸੀਆਂ ਅਤੇ ਸੰਗਠਨਾਂ ਦੇ ਯਤਨ ਦੀ ਵੰਨਗੀ ਹੈ। ਜੇ ਸਰਕਾਰ ਜਾਂ ਉਸ ਦੀ ਕਿਸੇ ਵੀ ਏਜੰਸੀ ਨੇ ਪੇਗਾਸਸ ਸਪਾਈਵੇਅਰ ਦਾ ਲਾਇਸੰਸ ਲਿਆ, ਪ੍ਰਤੱਖ ਜਾਂ ਅਪ੍ਰਤੱਖ ਤਰੀਕੇ ਨਾਲ ਇਸ ਦੀ ਵਰਤੋਂ ਕੀਤੀ ਅਤੇ ਜੇ ਕਿਸੇ ਵੀ ਤਰ੍ਹਾ ਨਿਗਰਾਨੀ ਰੱਖੀ ਗਈ ਹੈ ਤਾਂ ਇਸ ਬਾਰੇ ਖੁਲਾਸਾ ਕਰਨ ਦਾ ਨਿਰਦੇਸ਼ ਦਿਤਾ ਜਾਵੇ। ਕਿਹਾ ਗਿਆ ਹੈ ਕਿ ਇਹ ਮੁੱਦਾ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਤ ਕਰਨ ਵਾਲਾ ਹੈ ਅਤੇ ਵਿਰੋਧੀ ਆਗੂਆਂ, ਪੱਤਰਕਾਰਾਂ ਇਥੋਂ ਤਕ ਕਿ ਅਦਾਲਤੀ ਮੁਲਾਜ਼ਮਾਂ ਨੂੰ ਵੀ ਨਿਗਰਾਨੀ ਵਿਚ ਰਖਿਆ ਗਿਆ।  

Have something to say? Post your comment

 

More in National

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ

ਮਹਾਰਾਸ਼ਟਰ ਸਰਕਾਰ ਦੀ ਸਿੱਖਾਂ ਪ੍ਰਤੀ ਦੋ ਹੋਰ ਅਹਿਮ ਪ੍ਰਾਪਤੀਆਂ

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਤੰਜਲੀ ਯੋਗਪੀਠ‌ ਅਤੇ ਪਤੰਜਲੀ ਅਯੁਰਵੇਦ ਨਾਲ ਮਿਲ ਕੇ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੰਮ ਕਰੇਗੀ : ਹਰਮੀਤ ਸਿੰਘ ਕਾਲਕਾ

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ : ਮੁੱਖ ਮੰਤਰੀ

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਮੁੰਬਈ ਪੁਲੀਸ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਏ ਆਈ ਦੁਆਰਾ ਅਪਮਾਨ ’ਤੇ ਐਫ ਆਈ ਆਰ ਦਰਜ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦਾ ਭਰੋਸਾ