Thursday, September 18, 2025

Chandigarh

ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ

August 02, 2021 06:11 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ। ਜਗਰੂਪ ਸਿੰਘ ਗਿੱਲ ਅਤੇ ਉਨਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨਾਂ ਦਾ 'ਆਪ' ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ 'ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਸਲਰ ਹਨ।
ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ  ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖ ਰਹੇ। ਇਸ ਲਈ 'ਆਪ' ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
'ਆਪ' ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਗਿੱਲ ਨੇ ਕਿਹਾ, 'ਪੰਜਾਬ ਤਬਦੀਲੀ ਦੀ ਕਰਵਟ ਲੈ ਰਿਹਾ ਹੈ। ਅਸੀਂ ਮਾਲਵੇ ਸਮੇਤ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ ਕਿਉਂਕਿ ਪੰਜਾਬ 'ਆਪ' ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।' ਉਨਾਂ ਅੱਗੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇ ਅਤੇ ਬੰਦ ਫ਼ੈਕਟਰੀਆਂ ਮੁੱੜ ਚਾਲੂ ਹੋ ਜਾਣ।
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਮਾਲਵਾ ਖੇਤਰ 'ਚ ਕਾਂਗਰਸ ਨੂੰ ਕਰਾਰਾ ਝਟਕਾ ਲੱਗਿਆ ਸੀ, ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਲੰਬੀ ਤੋਂ ਕਵਰਿੰਗ ਉਮੀਦਵਾਰ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਸ਼ਾਮਲ ਹੋਏ ਸਨ।
ਇਸ ਮੌਕੇ ਨੀਲ ਗਰਗ, ਰਾਕੇਸ਼ ਪੁਰੀ, ਐਡਵੋਕੇਟ ਨਵਦੀਪ ਜੀਂਦਾ, ਅਮਰਦੀਪ ਸਿੰਘ ਰਾਜਨ, ਅਮ੍ਰਿਤ ਲਾਲ ਅਗਰਵਾਲ, ਐਮ.ਐਲ ਜਿੰਦਲ, ਐਡਵੋਕੇਟ ਗੁਰਪ੍ਰੀਤ ਰਿੰਪਲ, ਬਲਜੀਤ ਸਿੰਘ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ, ਮਹਿੰਦਰ ਸਿੰਘ ਫੁੱਲੋਮਿਠੀ ਆਦਿ ਹਾਜ਼ਰ ਸਨ।

Have something to say? Post your comment

 

More in Chandigarh

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ

ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਜ਼ੋਰਾਂ ‘ਤੇ, ਸੜਕਾਂ, ਨਾਲੀਆਂ, ਸਟਰੀਟ ਲਾਈਟਾਂ ਅਤੇ ਜਲ ਸਪਲਾਈ ਨੈੱਟਵਰਕਾਂ ਦੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਮੁਰੰਮਤ: ਡਾ. ਰਵਜੋਤ ਸਿੰਘ

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ