Monday, April 06, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਲੋਕਪਾਲ ਪੰਜਾਬ ਨੇ ਨੌਵੇਂ ਸਿੱਖ ਗੁਰੂ ਸਾਹਿਬ ਦੇ 400 ਸਾਲਾਂ ਨੂੰ ਸਮਰਪਿਤ "ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ" ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ

August 03, 2021 06:43 PM
SehajTimes
ਚੰਡੀਗੜ੍ਹ  : ਪੰਜਾਬ ਦੇ ਲੋਕਪਾਲ ਜਸਟਿਸ ਵਿਨੋਦ ਕੇ. ਸ਼ਰਮਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ  ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ਲੋਕ ਅਰਪਣ ਕੀਤੀ ਜਿਸ ਵਿੱਚ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਕ ਯਾਤਰਾ" ਨੂੰ ਦਰਸਾਇਆ ਗਿਆ ਹੈ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲੋਕਪਾਲ (ਪੰਜਾਬ) ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ, ਆਈਪੀਐਸ ਅਤੇ ਰਜਿਸਟਰਾਰ ਲੋਕਪਾਲ ਮੌਜੂਦ ਸਨ।  ਜਸਟਿਸ ਵਿਨੋਦ ਕੇ. ਸ਼ਰਮਾ ਨੇ ਐਡਵੋਕੇਟ ਹਰਪ੍ਰੀਤ ਸੰਧੂ ਵੱਲੋਂ ਕੀਤੇ ਇਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਇਹ ਕਾਫ਼ੀ ਟੇਬਲ ਬੁੱਕ ਬਹੁਤ ਦਿਲਚਸਪ ਹੈ ਕਿਉਂਕਿ ਇਹ ਕਿਤਾਬ ਨੌਵੇਂ ਸਿੱਖ ਗੁਰੂ ਸਾਹਿਬ ਦੀ ਪਵਿੱਤਰ ਜੀਵਨ ਯਾਤਰਾ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਨੂੰ ਉਜਾਗਰ ਕਰਦੀ ਹੈ। ਨੌਵੇਂ ਗੁਰੂ ਸਾਹਿਬ ਨੂੰ "ਹਿੰਦ ਦੀ ਚਾਦਰ" ਵਜੋਂ ਵੀ ਜਾਣਿਆ ਜਾਂਦਾ ਹੈ ਕਿਉਂਜੋ ਉਹਨਾਂ ਨੇ ਹਿੰਦੂ ਧਰਮ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੇ ਚੱਲ ਰਹੇ 400 ਸਾਲਾ ਸਮਾਗਮਾਂ ਦੇ ਮੱਦੇਨਜ਼ਰ ਇਸ ਕਾਫ਼ੀ ਟੇਬਲ ਬੁੱਕ ਨੂੰ ਲਾਂਚ ਕਰਨ ਦੀ ਸਾਰਥਕਤਾ ਅਤੇ ਸਮਾਂ ਸਭ ਤੋਂ ਢੁੱਕਵਾਂ ਹੈ। ਜਸਟਿਸ ਵਿਨੋਦ ਕੇ. ਸ਼ਰਮਾ ਨੇ ਕਿਹਾ ਕਿ ਇਸ ਕਾਫ਼ੀ ਟੇਬਲ ਬੁੱਕ ਰਾਹੀਂ ਵਿਸ਼ਵਵਿਆਪੀ ਭਾਈਚਾਰੇ ਅਤੇ ਸਚਾਈ ਦੇ ਸੰਦੇਸ਼ ਦੇ ਪ੍ਰਸਾਰ ਪ੍ਰਤੀ ਲੇਖਕ ਹਰਪ੍ਰੀਤ ਸੰਧੂ ਦੀ  ਵਚਨਬੱਧਤਾ ਅਤੇ ਸਮਰਪਣ ਉਜਾਗਰ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕਾਫ਼ੀ ਟੇਬਲ ਬੁੱਕ ਦਿਲੋਂ ਪ੍ਰਸ਼ੰਸਾ ਦੀ ਹੱਕਦਾਰ ਹੈ ਕਿਉਂਜੋ ਇਹ ਪੰਜਾਬ ਦੇ ਲੋਕਾਂ ਦਰਮਿਆਨ ਕੁਰਬਾਨੀ ਅਤੇ ਚੰਗੇ ਵਿਵਹਾਰ ਦੀ ਭਾਵਨਾ ਪੈਦਾ ਕਰੇਗੀ। ਏਡੀਜੀਪੀ ਲੋਕਪਾਲ, ਸ਼ਸ਼ੀ ਪ੍ਰਭਾ ਦਿਵੇਦੀ, ਆਈਪੀਐਸ ਨੇ ਹਰਪ੍ਰੀਤ ਸੰਧੂ ਨੂੰ ਇਸ  ਕਾਫ਼ੀ ਟੇਬਲ ਬੁੱਕ ਲਈ ਵਧਾਈ ਦਿੱਤੀ ਜਿਸ ਵਿੱਚ ਨੌਵੇਂ ਸਿੱਖ ਗੁਰੂ ਜੀ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਦੀਆਂ ਰੰਗੀਨ ਤਸਵੀਰਾਂ ਹਨ।

Have something to say? Post your comment

 

More in Chandigarh

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੀਆਂ ਮੰਡੀਆਂ ਦਾ ਦੌਰਾ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਗੈਂਗਸਟਰਾਂ ’ਤੇ ਵਾਰ ਦਾ 75ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ ; 241 ਗ੍ਰਿਫ਼ਤਾਰ

ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੋਆਪਰੇਟਿਵ ਲਿਮਟਿਡ (ਇਫਕੋ) ਨੇ 2025–26 ਵਿੱਚ 4,106 ਕਰੋੜ ਰੁਪਏ ਤੋਂ ਵੱਧ ਮੁਨਾਫਾ ਕਮਾ ਕੇ ਬਣਾਇਆ ਨਵਾਂ ਰਿਕਾਰਡ

ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੱਡੀ ਮੀਟਿੰਗ

ਗਮਾਡਾ ਵਿਰੁੱਧ ਚੱਲ ਰਹੇ ਧਰਨੇ ਵਿਚ ਅੱਜ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ-ਬਲਬੀਰ ਸਿੱਧੂ

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਸ੍ਰੀ ਹਜ਼ੂਰ ਸਾਹਿਬ ਨਾਦੇੜ ਵਿਖੇ ਪੁੱਜੇ ਸ਼ਰਧਾਲੂਆਂ ਦਾ ਫਾਊਡੇਸ਼ਨ ਵਲੋਂ ਕੀਤਾ ਸਵਾਗਤ

ਵਿਧਾਨ ਸਭਾ ਹਲਕਾ ਖਰੜ ਵਿਚ ਭਾਜਪਾ ਵਲੋਂ ਪਵਨ ਮਨੋਚਾ ਦੀ ਬੀ.ਐਲ.-1 ਵਜੋ ਕੀਤੀ ਤਾਇਨਾਤੀ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ