Saturday, April 20, 2024
BREAKING NEWS
ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇਮੋਬਾਇਲ ਦੀ ਦੁਨੀਆਂ ਤੇ ਇਸਦਾ ਵੱਧਦਾ ਦਾਇਰਾਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

Chandigarh

ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨ 'ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਕਿਸਾਨਾਂ ਨੂੰ ਮਾਲਕੀ ਦਾ ਦਿੱਤਾ ਅਧਿਕਾਰ

August 04, 2021 04:21 PM
SehajTimes
ਚੰਡੀਗੜ੍ਹ : 1 ਜਨਵਰੀ, 2020 ਤੱਕ 10 ਸਾਲ ਜਾਂ ਇਸ ਤੋਂ ਵੱਧ ਦੀ ਮਿਆਦ ਲਈ ਸਰਕਾਰੀ ਜ਼ਮੀਨ 'ਤੇ ਕਾਸ਼ਤ ਅਤੇ ਕਬਜ਼ਾ ਰੱਖਣ ਵਾਲੇ ਬੇਜ਼ਮੀਨੇ, ਸੀਮਾਂਤ ਜਾਂ ਛੋਟੇ ਕਿਸਾਨ ਸਰਕਾਰੀ ਜ਼ਮੀਨ ਦੀ ਅਲਾਟਮੈਂਟ ਲਈ ਯੋਗ ਹੋਣਗੇ। ਜ਼ਮੀਨ ਦੀ ਅਲਾਟਮੈਂਟ ਲਈ ਸਬੰਧਤ ਉਪ ਮੰਡਲ ਮੈਜਿਸਟਰੇਟ ਕੋਲ ਬਿਨੈ ਕਰਨਾ ਜ਼ਰੂਰੀ ਹੋਵੇਗਾ। ਯੋਗ ਬਿਨੈਕਾਰ ਨੂੰ ਐਕਟ ਵਿੱਚ ਨਿਰਧਾਰਤ ਭੁਗਤਾਨ ਤੋਂ ਬਾਅਦ ਜ਼ਮੀਨ ਅਲਾਟ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਰਵਨੀਤ ਕੌਰ ਨੇ ਦਿੱਤੀ।
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ, ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀ ਭਲਾਈ ਲਈ “ਦ ਪੰਜਾਬ (ਵੈੱਲਫੇਅਰ ਐਂਡ ਸੈਟਲਮੈਂਟ ਆਫ਼ ਲੈਂਡਲੈੱਸ, ਮਾਰਜੀਨਲ ਐਂਡ ਸਮਾਲ ਓਕਿਉਪੈਂਟ ਫਾਰਮਰਸ) ਅਲਾਟਮੈਂਟ ਆਫ਼ ਸਟੇਟ ਗਵਰਨਮੈਂਟ ਲੈਂਡ ਐਕਟ, 2021 ਨੂੰ ਲਾਗੂ ਕੀਤਾ ਗਿਆ ਜਿਸ ਅਨੁਸਾਰ ਅਜਿਹੇ ਕਿਸਾਨ ਜ਼ਮੀਨ ਦੀ ਅਲਾਟਮੈਂਟ ਲਈ ਅਰਜ਼ੀ ਦੇ ਸਕਦੇ ਹਨ। ਬਿਨੈ-ਪੱਤਰ ਨਾਲ ਕਬਜ਼ੇ ਅਤੇ ਜ਼ਮੀਨ ਦੀ ਕਾਸ਼ਤ ਸਬੰਧੀ ਕਬਜ਼ਾ ਦਰਸਾਉਂਦੀਆਂ ਮਾਲ ਰਿਕਾਰਡ ਦੀਆਂ ਕਾਪੀਆਂ ਸਮੇਤ 100 ਰੁਪਏ ਦੀ ਲੋੜੀਂਦੀ ਫ਼ੀਸ ਅਦਾ ਕਰਕੇ ਸਬੰਧਤ ਐਸਡੀਐਮ ਨੂੰ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਬਿਨੈਕਾਰ ਅਧਿਕਾਰਤ ਵੈਬਸਾਈਟ https:// revenue.punjab.gov.in 'ਤੇ ਜਾ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਵੈਬਸਾਈਟ ਤੋਂ ਐਕਟ ਅਤੇ ਨਿਯਮਾਂ ਨੂੰ ਡਾਉਨਲੋਡ ਕਰ ਸਕਦੇ ਹਨ।

Have something to say? Post your comment

 

More in Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ