Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Chandigarh

ਤਿਉਹਾਰਾਂ ਦੀ ਆਮਦ ਮੌਕੇ ਵੇਰਕਾ ਬਰਾਂਡ ਦੀਆਂ ਛੇ ਹੋਰ ਨਵੀਆਂ ਮਠਿਆਈਆਂ ਮਾਰਕੀਟ ਵਿੱਚ ਉਤਾਰੀਆਂ

August 17, 2021 05:00 PM
SehajTimes

ਲੋਕਾਂ ਨੂੰ ਮਿਲੇਗੀ ਵਾਜਬ ਕੀਮਤ 'ਤੇ ਗੁਣਵੱਤਾ ਭਰਪੂਰ ਮਠਿਆਈ: ਸੁਖਜਿੰਦਰ ਸਿੰਘ ਰੰਧਾਵਾ

ਡੱਬਾਬੰਦ ਉਤਪਾਦਾਂ ਦੇ ਚਾਹਵਾਨ ਦੇਸ਼ ਤੇ ਵਿਦੇਸ਼ਾਂ ਵਿੱਚ ਬੈਠੇ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਪੀ.ਪੀ.ਪੀ. ਮਾਡਲ ਰਾਹੀਂ ਸਾਰਾ ਸਾਲ ਮਿਲਣਗੇ ਉਤਪਾਦ

ਚੰਡੀਗੜ੍ਹ : ਸਹਿਕਾਰੀ ਅਦਾਰੇ ਮਿਲਕਫੈਡ ਵੱਲੋਂ ਆਪਣੇ ਉਤਪਾਦਾਂ ਵਿੱਚ ਨਿਰੰਤਰ ਵਾਧੇ ਨਾਲ ਦਾਇਰੇ ਵਿੱਚ ਕੀਤੇ ਜਾ ਰਹੇ ਵਿਸਥਾਰ ਦੀ ਲੜੀ ਵਿੱਚ ਤਿਉਹਾਰਾਂ ਦੇ ਸੀਜ਼ਨ ਦੀ ਆਮਦ ਮੌਕੇ ਅੱਜ ਵੇਰਕਾ ਬਰਾਂਡ ਵੱਲੋਂ ਸਾਰਾ ਸਾਲ ਵਿਕਰੀ ਲਈ ਨਵੀਆਂ ਮਠਿਆਈਆਂ ਲਾਂਚ ਕੀਤੀਆਂ ਗਈਆਂ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਤੇ ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਇਥੇ ਸੈਕਟਰ-34 ਸਥਿਤ ਮਿਲਕਫੈਡ ਦੇ ਮੁੱਖ ਦਫਤਰ ਵਿਖੇ ਵੇਰਕਾ ਬਰਾਂਡ ਦੀ ਕਾਜੂ ਬਰਫੀ, ਬਰਾਊਨ ਪੇਡਾ, ਸੋਨ ਪਾਪੜੀ, ਮਿਲਕ ਕੇਕ, ਨਵਰਤਨ ਲੱਡੂ ਅਤੇ ਮੋਤੀਚੂਰ ਲੱਡੂ ਜਾਰੀ ਕੀਤੇ ਗਏ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਤਾਲਿਬਾਨ ਦੀ ਹਕੂਮਤ : ਸੀ.ਐਨ.ਐਨ. ਦੀ ਰਿਪੋਰਟਰ ਨੇ ਬਦਲਿਆ ਪਹਿਰਾਵਾ

ਸ. ਰੰਧਾਵਾ ਨੇ ਦੱਸਿਆ ਕਿ ਦਸੰਬਰ 2019 ਤੋਂ ਸਾਰਾ ਸੰਸਾਰ ਕੋਵਿਡ ਮਹਾਂਮਾਰੀ ਵਿੱਚੋਂ ਲੰਘ ਰਿਹਾ ਹੈ ਅਤੇ ਇਸ ਸਮੇਂ ਦੌਰਾਨ ਇਕ ਗੱਲ ਉਭਰ ਕੇ ਸਾਹਮਣੇ ਆਈ ਕਿ ਗਾਹਕਾਂ ਦਾ ਝੁਕਾਅ ਡੱਬਾਬੰਦ ਵਸਤਾਂ ਵੱਲ ਜ਼ਿਆਦਾ ਵੱਧ ਗਿਆ। ਮਿਲਕਫੈਡ ਨੇ ਇਸੇ ਲੋੜ ਨੂੰ ਦੇਖਦਿਆਂ ਮਠਿਆਈ, ਬੇਕਰੀ ਅਤੇ ਨਮਕੀਨ ਆਦਿ ਉਤਪਾਦਾਂ ਦਾ ਉਤਪਾਦਨ ਤੇ ਵਿਕਰੀ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਦੇ ਅਧਾਰ 'ਤੇ ਕਰਨ ਲਈ ਲੋੜੀਂਦੇ ਕਦਮ ਚੁੱਕਦੇ ਹੋਏ ਚੰਡੀਗੜ੍ਹ ਸਵੀਟਸ ਨਾਲ ਸਮਝੌਤਾ ਕੀਤਾ। ਇਸ ਸਮਝੌਤੇ ਅਧੀਨ ਮਿਲਕਫੈਡ ਚੰਡੀਗੜ੍ਹ ਸਵੀਟਸ ਪਾਸੋਂ ਆਪਣੇ ਬਰਾਂਡ ਵੇਰਕਾ ਦੇ ਅਧੀਨ ਮਠਿਆਈ, ਨਮਕੀਨ ਅਤੇ ਬੇਕਰੀ ਆਦਿ ਉਤਪਾਦਾਂ ਦਾ ਉਤਪਾਦਨ ਕਰਕੇ ਸਾਰਾ ਸਾਲ ਵਿਕਰੀ ਰੋਇਲਟੀ ਦੇ ਆਧਾਰ 'ਤੇ ਕਰੇਗੀ। ਪੀ.ਪੀ.ਪੀ. ਅਧੀਨ ਪਾਰਟੀ ਵੱਲੋਂ ਮਿਲਕਫੈਡ ਨੂੰ ਇਕ ਸਾਲ ਵਿੱਚ 30 ਕਰੋੜ ਰੁਪਏ ਦੀ ਮਠਿਆਈ, ਨਮਕੀਨ ਅਤੇ ਬੇਕਰੀ ਦੀ ਵਿਕਰੀ ਕਰਨ ਦਾ ਟੀਚਾ ਹੈ ਅਤੇ ਇਹ ਵਿਕਰੀ ਨਾ ਸਿਰਫ ਕੌਮੀ ਪੱਧਰ ਉਤੇ ਸਗੋਂ ਕੌਮਾਂਤਰੀ ਪੱਧਰ ਉਤੇ ਵੀ ਕੀਤੀ ਜਾਵੇਗੀ । ਮਠਿਆਈਆਂ ਤੋਂ ਬਾਅਦ ਨਮਕੀਨ ਅਤੇ ਬੇਕਰੀ ਉਤਪਾਦ ਜਾਰੀ ਕੀਤੇ ਜਾਣਗੇ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸਰਕਾਰੀ ਹਸਪਤਾਲ ਵਿਚ ਨਵ ਜਨਮੇ ਬੱਚੇ ਦੀ ਸੜਨ ਕਾਰਨ ਹੋਈ ਮੌਤ

ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਵੇਰਕਾ ਵੱਲੋਂ ਪਹਿਲਾਂ ਦੀਵਾਲੀ ਦੇ ਤਿਉਹਾਰ ਮੌਕੇ ਹੀ ਮਠਿਆਈ ਬਣਾਈ ਅਤੇ ਵੇਚੀ ਜਾਂਦੀ ਸੀ ਜਦੋਂ ਕਿ ਵੇਰਕਾ ਨੂੰ ਪਸੰਦ ਕਰਨ ਵਾਲੇ ਗਾਹਕ ਸਾਰਾ ਸਾਲ ਇਨ੍ਹਾਂ ਉਤਪਾਦਾਂ ਦੀ ਮੰਗ ਕਰਦੇ ਸਨ। ਗਾਹਕਾਂ ਦੀ ਇਹ ਮੰਗ ਵੀ ਹੁਣ ਪੂਰੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮਾਡਲ ਰਾਹੀਂ ਲਾਂਚ ਕੀਤੇ ਇਨ੍ਹਾਂ ਉਤਪਾਦਾਂ ਉਤੇ ਮਿਲਕਫੈਡ ਦੀ ਬਿਨਾਂ ਕਿਸੇ ਨਿਵੇਸ਼ ਕੀਤੇ ਆਪਣੇ ਬਰਾਂਡ ਨਾਮ ਨਾਲ ਹੀ 30 ਕਰੋੜ ਰੁਪਏ ਦੀ ਟਰਨ ਓਵਰ ਵਧੇਗੀ ਅਤੇ ਇਹ ਲਾਭ ਸਿੱਧਾ ਦੁੱਧ ਉਤਪਾਦਕ ਕਿਸਾਨਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਉਤਪਾਦਾਂ ਲਈ ਕੱਚਾ ਮਾਲ ਅਤੇ ਇਸ ਦੀ ਸ਼ੁੱਧਤਾ ਉਤੇ ਕੰਟਰੋਲ ਮਿਲਕਫੈਡ ਵੱਲੋਂ ਹੀ ਕੀਤਾ ਜਾਵੇਗਾ। ਮਿਲਕਫੈਡ ਦੇ ਐਮ.ਡੀ. ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮੰਦੀ ਦੇ ਦੌਰ ਵਿੱਚ ਮਿਲਕਫੈਡ ਵੱਲੋਂ ਮਿਲਕ ਪਲਾਟਾਂ ਦੇ ਆਧੁਨਿਕੀਕਰਨ ਅਤੇ ਇਨ੍ਹਾਂ ਦੀ ਸਮਰੱਥਾ ਵਧਾਉਣ ਲਈ 254 ਕਰੋੜ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਅਤੇ ਵਿਸਥਾਰ ਪ੍ਰਾਜੈਕਟ ਜਲੰਧਰ, ਲੁਧਿਆਣਾ, ਮੁਹਾਲੀ ਅਤੇ ਪਟਿਆਲਾ ਡੇਅਰੀਆਂ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 138 ਕਰੋੜ ਰੁਪਏ ਦੀ ਲਾਗਤ ਨਾਲ ਬੱਸੀ ਪਠਾਣਾ ਵਿਖੇ ਮੈਗਾ ਡੇਅਰੀ ਪ੍ਰਾਜੈਕਟ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਹੋ ਰਿਹਾ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਰੋਨਾ ਅਪਡੇਟ : ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿਚ ਸਾਹਮਣੇ ਆਏ 154 ਕਰੋਨਾ ਦੇ ਪਾਜ਼ੇਟਿਵ ਮਾਮਲੇ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਮਿਲਕਫੈਡ ਵੱਲੋਂ ਵੇਰਕਾ ਡੇਅਰੀ ਵ੍ਹਾਈਟਨਰ, ਪ੍ਰਸਿੱਧ ਹਲਦੀ ਦੁੱਧ, ਵੱਖ-ਵੱਖ ਕਿਸਮਾਂ ਦੇ ਪੀਓ ਦੁੱਧ ਦੀਆਂ ਪੀ.ਪੀ.ਬੋਤਲਾਂ ਅਤੇ ਅਸਲੀ ਫਲ ਵਾਲੀਆਂ ਆਈਸ ਕਰੀਮਜ਼ ਨੂੰ ਸਫਲਤਾਪੂਰਵਕ ਲਾਂਚ ਕੀਤਾ ਗਿਆ ਸੀ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਸਮੇਂ ਵਿੱਚ ਦੇਸ਼ ਦਾ ਪੂਰਾ ਉਦਯੋਗ ਅਤੇ ਸੇਵਾ ਖੇਤਰ ਆਰਥਿਕ ਮੰਦੀ ਨਾਲ ਜੂਝ ਰਿਹਾ ਸੀ ਪਰ ਮਿਲਕਫੈਡ ਪੰਜਾਬ ਨੇ ਦੁੱਧ ਉਤਪਾਦਕਾਂ ਦੀ ਸੇਵਾ ਹਿੱਤ ਸਾਲ 2020-21 ਵਿੱਚ ਪਿਛਲੇ ਸਾਲ ਨਾਲੋਂ 17 ਫੀਸਦੀ ਵਧੇਰੇ ਦੁੱਧ ਦੀ ਖਰੀਦ ਕੀਤੀ ਅਤੇ ਇਸ ਔਖੇ ਸਮੇਂ ਵਿੱਚ ਦੁੱਧ ਉਤਪਾਦਕਾਂ ਲਈ ਦੁੱਧ ਦੇ ਖਰੀਦ ਰੇਟ ਵਾਜਿਬ ਰੱਖਣ ਵਿੱਚ ਬਹੁਤ ਵਧੀਆ ਭੂਮਿਕਾ ਨਿਭਾਈ। ਚੰਡੀਗੜ੍ਹ ਸਵੀਟਸ ਦੇ ਐਮ.ਡੀ. ਰਮੇਸ਼ ਅੱਗਰਵਾਲ ਨੇ ਕਿਹਾ ਕਿ ਭਾਰਤ ਤੋਂ ਬਾਹਰ ਕੈਨੇਡਾ, ਅਮਰੀਕਾ, ਆਸਟਰੇਲੀਆ, ਇੰਗਲੈਂਡ ਤੇ ਖਾੜੀ ਮੁਲਕਾਂ ਵਿੱਚ ਵੇਰਕਾ ਬਰਾਂਡ ਦੀ ਬਹੁਤ ਮੰਗ ਸੀ ਅਤੇ ਅੱਜ ਇਨ੍ਹਾਂ ਬਰਾਂਡਾਂ ਦੇ ਲਾਂਚ ਹੁਣ ਦੇਸ਼ ਦੇ ਨਾਲ ਵਿਦੇਸ਼ੀ ਗਾਹਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।

Have something to say? Post your comment

 

More in Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

50000 ਰੁਪਏ ਰਿਸ਼ਵਤ ਦੀ ਮੰਗ ਕਰਨ ਵਾਲਾ ਸਰਪੰਚ  ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ 27, 28 ਫਰਵਰੀ ਅਤੇ 1 ਮਾਰਚ ਨੂੰ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਤਿੰਨ ਰੋਜ਼ਾ ‘ਰੰਗਲਾ ਪੰਜਾਬ ਉਤਸਵ’

ਗੈਂਗਸਟਰਾਂ ’ਤੇ ਵਾਰ ਦਾ 33ਵਾਂ ਦਿਨ: ਪੰਜਾਬ ਪੁਲਿਸ ਵੱਲੋਂ 647 ਥਾਈਂ ਛਾਪੇਮਾਰੀ ; 245 ਕਾਬੂ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ