Thursday, December 25, 2025

Chandigarh

ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੂਬੇ ਦੇ ਬੱਸ ਸਟੈਂਡਾਂ ਵਿੱਚੋਂ ਹਰ ਤਰਾਂ ਦਾ ਨਜਾਇਜ਼ ਕਬਜ਼ਾ ਆਗਾਮੀ ਦੋ ਦਿਨਾਂ ਵਿੱਚ ਹਟਾਉਣ ਦੇ ਆਦੇਸ਼

September 29, 2021 06:49 PM
SehajTimes

ਟੈਕਸ ਡਿਫਾਲਟਰਾਂ ਖਿਲਾਫ਼ ਬਣਦੀ ਕਾਰਵਾਈ ਅਮਲ ‘ਚ ਲਿਆਉਣ ਦੇ ਹੁਕਮ

ਬੱਸ ਸਟੈਡਾਂ ਅਤੇ ਬੱਸਾਂ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜੀ.ਐਮ. ਦੀ ਜਿੰਮੇਵਾਰੀ ਤੈਅ

ਚੰਡੀਗੜ : ਪੰਜਾਬ ਰਾਜ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਆਗਾਮੀ ਦੋ ਦਿਨਾਂ ਵਿੱਚ ਸੂਬੇ ਦੇ ਬੱਸ ਸਟੈਂਡਾਂ ਵਿੱਚੋਂ ਹਰ ਤਰਾਂ ਦਾ ਨਜਾਇਜ਼ ਕਬਜ਼ੇ ਨੂੰ ਹਟਾ ਦੇਣ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪਰੋਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬੱਸ ਸਟੈਂਡਾਂ ਵਿੱਚ ਲੋਕਾਂ ਵਿੱਚੋਂ ਕੀਤੇ ਗਏ ਨਜਾਇਜ਼ ਕਬਜ਼ਾ ਕਰਨ ਵਾਲੇ ਨਾ ਸਿਰਫ਼ ਬੱਸਾਂ ਨੂੰ ਚੱਲਣ ਵਿੱਚ ਅੜਿਕਾ ਬਣ ਰਹੇ ਹਨ, ਨਾਲ ਹੀ ਨਜਾਇਜ਼ ਤੌਰ ‘ਤੇ ਕਾਰੋਬਾਰੀ ਗਤੀਵਿਧੀਆਂ ਕਰਕੇ  ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗਾ ਰਹੇ ਹਨ। ਪੰਜਾਬ ਰਾਜ ਦੇ ਸਾਰੇ ਡਿੱਪੂਆਂ ਦੇ ਜਨਰਲ ਮੈਨੇਜਰਾਂ (ਜੀ.ਐਮ.) ਅਤੇ ਆਰ.ਟੀ.ਏ. ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰੱਲ ਕੇ ਵਿਭਾਗ ਦੀ ਆਮਦਨ ਨੂੰ ਵਧਾਉਣ ਲਈ ਕੰਮ ਕਰਨਾ ਚਾਹੀਦਾ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਵਿਭਾਗ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਤੇ ਲੰਬੇ ਸਮੇਂ ਤੋਂ ਜਿਹਨਾਂ ਟਰਾਂਸਪੋਟਰਾਂ ਵੱਲੋਂ ਬਕਾਇਆ ਟੈਕਸਾਂ ਦੀ ਅਦਾਇਗੀ ਨਹੀਂ ਕੀਤੀ ਗਈ, ਉਹਨਾਂ ਤੋਂ ਟੈਕਸ ਉਗਰਾਹੀ ਨੂੰ ਤੇਜ਼ ਕੀਤਾ ਜਾਵੇ ਅਤੇ ਟੈਕਸ ਦੇਣ ਤੋਂ ਆਨਾ-ਕਾਨੀ ਕਰਨ ਵਾਲੇ ਟਰਾਂਸਪੋਟਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਇਸ ਮੌਕੇ ਸ੍ਰੀ ਵੜਿੰਗ ਨੇ ਇਹ ਵੀ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਕਰਨ ਕਿਉਂਕਿ ਸੂਬੇ ਵਿੱਚ ਬੱਸ ਸੇਵਾ ਸਥਾਪਤ ਨਿਯਮਾਂ ਅਨੁਸਾਰ ਹੀ ਚਲਾਈ ਜਾਵੇਗੀ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਚਲ ਰਹੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ।  ਉਹਨਾਂ ਸੂਬੇ ਦੇ ਬੱਸ ਅੱਡਿਆਂ ਅਤੇ ਬੱਸਾਂ ਦੀ ਸਾਫ਼- ਸਫ਼ਾਈ ਨੂੰ ਯਕੀਨੀ ਬਣਾਉਣ ਲਈ ਹਰੇਕ ਡਿੱਪੂ ਦੇ ਜੀ.ਐਮ. ਦੀ ਜਿੰਮੇਵਾਰੀ ਤੈਅ ਕਰਦਿਆਂ ਕਿਹਾ ਕਿ ਬੱਸਾਂ ਅਤੇ ਬੱਸ ਅੱਡਿਆਂ ਦੀ ਸਾਫ਼- ਸਫ਼ਾਈ ਵਿਭਾਗ ਦਾ ਸਥਾਈ ਫੀਚਰ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਜ਼ਿਲਾ ਡਿੱਪੂਆਂ ਵਿੱਚ ਪਏ ਕਬਾੜ ਨੂੰ ਵੀ ਅਗਲੇ ਪੰਦਰਾਂ ਦਿਨਾਂ ਵਿੱਚ ਨੀਲਾਮ ਕਰਨ ਦੇ ਹੁਕਮ ਦਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸ੍ਰੀ ਕੇ. ਸਿਵਾ ਪ੍ਰਸਾਦ, ਆਈ.ਏ.ਐਸ, ਪ੍ਰਮੁੱਖ ਸਕੱਤਰ ਟਰਾਂਸਪੋਰਟ ਵਿਭਾਗ, ਡਾ. ਅਮਰਪਾਲ ਸਿੰਘ, ਆਈ.ਏ.ਐਸ., ਸਟੇਟ ਟਰਾਂਸਪੋਰਟ ਕਮਿਸ਼ਨਰ, ਭੁਪਿੰਦਰ ਸਿੰਘ ਰਾਏ, ਆਈ.ਏ.ਐਸ. ਡਾਇਰੈਕਟਰ ਸਟੇਟ ਟਰਾਂਸਪੋਰਟ, ਡਾ. ਭੁਪਿੰਦਰ ਪਾਲ ਸਿੰਘ, ਆਈ.ਏ.ਐਸ., ਐਮ.ਡੀ. ਪੀ.ਆਰ.ਟੀ.ਸੀ. ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।   

Have something to say? Post your comment

 

More in Chandigarh

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਵਿਜੀਲੈਂਸ ਬਿਊਰੋ ਵੱਲੋਂ 1500 ਰੁਪਏ ਰਿਸ਼ਵਤ ਲੈਂਦੇ ਕੀਤਾ ਪ੍ਰਾਈਵੇਟ ਕਰਿੰਦੇ ਨੂੰ ਕਾਬੂ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

‘ਯੁੱਧ ਨਸ਼ਿਆਂ ਆਂ ਵਿਰੁੱਧ’: 296ਵੇਂ ਦਿਨ, ਪੰਜਾਬ ਪੁਲਿਸ ਨੇ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ

ਨਾਰਕੋ-ਅੱਤਵਾਦ ਮਾਡਿਊਲ ਨਾਲ ਜੁੜਿਆ ਫੌਜ ਦਾ ਭਗੌੜਾ ਅਤੇ ਉਸਦਾ ਸਾਥੀ ਹੈਂਡ ਗ੍ਰੇਨੇਡ, ਪਿਸਤੌਲ ਅਤੇ 907 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ