Thursday, September 18, 2025

Chandigarh

ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ: ਚਰਨਜੀਤ ਸਿੰਘ ਚੰਨੀ

September 29, 2021 08:57 PM
SehajTimes

ਕੈਬਨਿਟ ਮੀਟਿੰਗ ਦੌਰਾਨ ਸਾਰੇ ਖਿਡਾਰੀਆਂ ਨੂੰ ਉਚੇਚੇ ਤੌਰ ਉਤੇ ਬੁਲਾ ਕੇ ਦਿੱਤਾ ਵਿਸ਼ਵਾਸ
ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ
ਹਰ ਖਿਡਾਰੀ ਦੇ ਨਾਮ ਉਤੇ ਵੱਡਾ ਸਟੇਡੀਅਮ ਬਣਾਉਣ ਦਾ ਵੀ ਕੀਤਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਖਿਆ ਕਿ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਨੌਕਰੀ ਦਿੱਤੀ ਜਾਵੇਗੀ ਜਿਸ ਲਈ ਖੇਡ ਵਿਭਾਗ ਨੂੰ ਅਗਲੀ ਕੈਬਨਿਟ ਵਿੱਚ ਏਜੰਡਾ ਲਿਆਉਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਯੋਗਤਾ ਅਨੁਸਾਰ ਪੀ.ਸੀ.ਐਸ. ਜਾਂ ਡੀ.ਐਸ.ਪੀ. ਜਾਂ ਖੇਡ ਵਿਭਾਗ ਵਿੱਚ ਇਸ ਦੇ ਬਰਾਬਰ ਦਾ ਕੋਈ ਵੀ ਅਹੁਦਾ ਲੈਣ ਦੀ ਖੁੱਲ੍ਹੀ ਪੇਸ਼ਕਸ਼ ਵੀ ਕੀਤੀ। ਮੁੱਖ ਮੰਤਰੀ ਨੇ ਇਹ ਗੱਲ ਅੱਜ ਮੁੱਖ ਮੰਤਰੀ ਦਫਤਰ ਵਿਖੇ ਦੂਜੀ ਕੈਬਨਿਟ ਮੀਟਿੰਗ ਦੌਰਾਨ ਸਾਰੇ ਹਾਕੀ ਖਿਡਾਰੀਆਂ ਨੂੰ ਕਹੀ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਖਿਡਾਰੀ ਦੇ ਨਾਮ ਉਤੇ ਵੱਡਾ ਸਟੇਡੀਅਮ ਬਣਾਇਆ ਜਾਵੇਗਾ। ਇਹ ਫੈਸਲਾ ਆਉਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰੇਗਾ। ਓਲੰਪਿਕ ਖੇਡਾਂ ਵਿੱਚ 41 ਸਾਲ ਬਾਅਦ ਹਾਕੀ ਟੀਮ ਵੱਲੋਂ ਤਮਗਾ ਜਿੱਤਣ ਦੀ ਖੁਸ਼ੀ ਵਿੱਚ ਸਾਰੇ ਖਿਡਾਰੀਆਂ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਉਚੇਚੇ ਤੌਰ ਉਤੇ ਬੁਲਾਇਆ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਾਕੀ ਟੀਮ ਨੇ ਨਾ ਸਿਰਫ ਪੰਜਾਬ ਸਗੋਂ ਦੇਸ ਦਾ ਵੀ ਨਾਮ ਰੌਸ਼ਨ ਕੀਤਾ ਹੈ। ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਦੇ ਸਨ। ਉਨ੍ਹਾਂ ਨਾਲ ਹੀ ਖਿਡਾਰੀਆਂ ਨੂੰ ਗੁਜਾਰਿਸ ਕੀਤੀ ਕਿ ਉਹ ਨੌਕਰੀ ਦੇ ਨਾਲ ਆਪਣੀ ਖੇਡ ਜਾਰੀ ਰੱਖਣ ਅਤੇ ਹੋਰ ਮੱਲਾਂ ਮਾਰਨ। ਇਸ ਤੋਂ ਬਾਅਦ ਵੀ ਹਾਕੀ ਖੇਡ ਨਾਲ ਜੁੜੇ ਰਹਿਣ ਅਤੇ ਨਵੀਂ ਉਮਰ ਦੇ ਖਿਡਾਰੀਆਂ ਨੂੰ ਸਿਖਲਾਈ ਦੇਣ।  ਇਸ ਤੋਂ ਪਹਿਲਾ ਖੇਡਾਂ, ਯੁਵਕ ਸੇਵਾਵਾਂ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕੈਬਨਿਟ ਵਿੱਚ ਪੁੱਜਣ ਉਤੇ ਸਮੂਹ ਖਿਡਾਰੀਆਂ ਦਾ ਸਵਾਗਤ ਕਰਦਿਆਂ ਆਖਿਆ ਕਿ ਇਹ ਪ੍ਰਾਪਤੀ ਇਨ੍ਹਾਂ ਖਿਡਾਰੀਆਂ ਦੀ ਪਿਛਲੇ 15 ਸਾਲ ਦੀ ਸਖਤ ਮਿਹਨਤ ਦਾ ਸਿੱਟਾ ਹੈ। ਉਨ੍ਹਾਂ ਸਾਰੇ ਖਿਡਾਰੀਆਂ ਨੂੰ ਨਾਲ ਹੀ ਇਹ ਵੀ ਕਿਹਾ ਕਿ ਜੇਕਰ ਉਹ ਖੇਡ ਵਿਭਾਗ ਜੁਆਇਨ ਕਰਨਾ ਚਾਹੁਣ ਤਾਂ ਹੋਰ ਵੀ ਵਧੀਆਂ ਗੱਲ ਹੋਵੇਗੀ ਜਿਸ ਨਾਲ ਖੇਡ ਵਿਭਾਗ ਆਪਣੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੇ ਤਜ਼ਰਬੇ ਦਾ ਫਾਇਦਾ ਉਠਾ ਸਕੇਗਾ। ਭਾਰਤੀ ਹਾਕੀ ਦੇ ਕਪਤਾਨ ਮਨਪ੍ਰੀਤ ਸਿੰਘ ਤੇ ਡਿਫੈਂਡਰ ਰੁਪਿੰਦਰ ਪਾਲ ਸਿੰਘ ਨੇ ਸਮੂਹ ਖਿਡਾਰੀਆਂ ਤਰਫੋ ਬੋਲਦਿਆਂ ਮੁੱਖ ਮੰਤਰੀ ਵੱਲੋਂ ਇਨ੍ਹਾਂ ਮਾਣ-ਸਨਮਾਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਬਾਕੀ ਖਿਡਾਰੀ ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਹਾਰਦਿਕ ਸਿੰਘ, ਸਿਮਰਨਜੀਤ ਸਿੰਘ ਤੇ ਦਿਲਪ੍ਰੀਤ ਸਿੰਘ ਵੀ ਹਾਜ਼ਰ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ