Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬੇਅਦਬੀ ਦੇ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਨਹੀਂ ਦਿੱਤੀ ਗਈ ਕੋਈ ਕਲੀਨ ਚਿੱਟ

September 29, 2021 09:01 PM
SehajTimes
ਚੰਡੀਗੜ੍ਹ : ਪੰਜਾਬ ਪੁਲਿਸ ਦੇ ਅਧਿਕਾਰਤ ਬੁਲਾਰੇ ਨੇ ਅੱਜ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਸਬੰਧੀ ਸਾਰੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਹ ਬਿਆਨ ਉਸ ਵੇਲੇ ਜਾਰੀ ਕੀਤਾ ਗਿਆ ਹੈ ਜਦੋਂ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਾ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ, ਵੱਲੋਂ 2015 ਵਿੱਚ ਬਰਗਾੜੀ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਐਸ.ਆਈ.ਟੀ. ਦੀ  ਅਗਵਾਈ ਕਰਦਿਆਂ ਗੁਰਮੀਤ ਰਾਮ ਰਹੀਮ ਨੂੰ ਕਲੀਨ ਚਿੱਟ ਦੇਣ ਦੀਆਂ ਮੀਡੀਆ ਰਿਪੋਰਟਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਪਾਏ ਗਏ ਸਨ ਅਤੇ ਪੁਲਿਸ ਸਟੇਸ਼ਨ ਬਾਜਾਖਾਨਾ ਵਿਖੇ ਆਈਪੀਸੀ ਦੀ ਧਾਰਾ 295, 120-ਬੀ ਦੇ ਤਹਿਤ ਐਫਆਈਆਰ ਨੰਬਰ 128 ਮਿਤੀ 12.10.2015 ਦਰਜ ਕੀਤੀ ਗਈ ਸੀ। ਪਿੰਡ ਬਰਗਾੜੀ ਵਿਖੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਲਈ ਇਕਬਾਲ ਪ੍ਰੀਤ ਸਿੰਘ ਸਹੋਤਾ, ਜੋ ਉਸ ਵੇਲੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਸਨ, ਦੀ ਅਗਵਾਈ ਵਿੱਚ ਇੱਕ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ। ਬੁਲਾਰੇ ਨੇ ਸਪੱਸ਼ਟ ਕੀਤਾ ਕਿ ਐਸਆਈਟੀ ਨੇ ਸਿਰਫ 20 ਦਿਨਾਂ (14 ਅਕਤੂਬਰ 2015 ਤੋਂ 2 ਨਵੰਬਰ 2015) ਤੱਕ ਕੰਮ ਕੀਤਾ ਸੀ, ਜਿਸ ਤੋਂ ਬਾਅਦ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਗਿਆ ਸੀ ਬੁਲਾਰੇ ਨੇ ਕਿਹਾ, "ਪੂਰੀ ਜਾਂਚ ਸੀਬੀਆਈ ਵੱਲੋਂ ਕੀਤੀ ਗਈ ਸੀ ਨਾ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ।" ਉਨ੍ਹਾਂ ਇਹ ਵੀ ਕਿਹਾ ਕਿ ਗੁਰਮੀਤ ਰਾਮ ਰਹੀਮ ਜਾਂ ਕਿਸੇ ਹੋਰ ਵਿਅਕਤੀ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ