Saturday, April 20, 2024
BREAKING NEWS
ਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇਮੋਬਾਇਲ ਦੀ ਦੁਨੀਆਂ ਤੇ ਇਸਦਾ ਵੱਧਦਾ ਦਾਇਰਾਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

Chandigarh

ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਵਿਖਾਇਆ ਵਿਸ਼ੇਸ਼ ਉਤਸ਼ਾਹ

September 30, 2021 09:28 PM
SehajTimes
ਐਸ.ਏ.ਐਸ.ਨਗਰ/ਡੇਰਾਬੱਸੀ : ਸਰਕਾਰੀ ਹਾਈ.ਸਮਾਰਟ. ਸਕੂਲ ਜਵਾਹਰ ਪੁਰ (ਡੇਰਾਬੱਸੀ) ਵਿਖੇ ਮਾਪੇ-ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਲੈਣ, ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਕਰਨ ਅਤੇ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਦਾ ਉਤਸ਼ਾਹ ਵਧਾਏ ਰੱਖਣ ਲਈ ਸਕੂਲਾਂ ਵਿੱਚ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸ੍ਰੀਮਤੀ ਅਨੀਤਾ ਗਰਗ ਮੁੱਖ ਅਧਿਆਪਕਾਂ ਅਗਵਾਈ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਰੱਖੀ ਗਈ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਅਨੀਤਾ ਗਰਗ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਪ੍ਰੀ-ਪ੍ਰਾਇਮਰੀ ਸਿੱਖਿਆ ਨੇ ਪ੍ਰਦੇਸ਼ ਦਾ ਨਾਮ ਭਾਰਤ ਵਿੱਚ ਚਮਕਾਇਆ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਟਾਫ ਵਿੱਚ ਮੌਜੂਦ ਕਮਲ , ਰੀਤੂ , ਸੁਗੰਧਾ ਅਤੇ ਪ੍ਰੀਤੀ ਅਧਿਆਪਕਾਂ ਨੇ ਹਰ ਪੱਖ ਤੋਂ ਸਕੂਲ ਆਇਆਂ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਸਕੂਲ ਅਤੇ ਬੱਚਿਆਂ ਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ ਅਤੇ ਮਾਪਿਆਂ ਨੂੰ ਦੱਸਿਆ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਸਕੂਲਾਂ ਵਿੱਚ ਬਾਖੂਬੀ ਪਾਲਣਾ ਕੀਤੀ ਜਾ ਰਾਹੀ ਹੈ, ਵਿਦਿਆਰਥੀਆਂ ਵੱਲੋਂ ਸਕੂਲਾਂ ਵਿੱਚ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਹੱਥਾਂ ਨੂੰ ਵਾਰ-ਵਾਰ ਨਿਸ਼ਚਿਤ ਸਮੇਂ ਦੇ ਅੰਤਰਾਲ ਨਾਲ ਧੋਣ ਜਾਂ ਸੈਨੀਟਾਈਜ਼ ਕਰਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਮਾਪਿਆਂ ਵੀ ਨੂੰ ਘਰਾਂ ਵਿੱਚ ਵੀ ਇਹਨਾਂ ਹਦਾਇਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਪੋਸ਼ਣ –ਮਾਂਹ ਸਬੰਧੀ ਅਸੀਸ ਸ਼ਰਮਾ, ਰਵਿੰਦਰ ਸਿੰਘ ਵੜਿੰਗ ਡੀ.ਪੀ.ਈ ਵੱਲੋਂ ਬੱਚਿਆਂ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਗਾਏ ।

Have something to say? Post your comment

 

More in Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ