Friday, September 19, 2025

Chandigarh

ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ

October 10, 2021 04:20 PM
SehajTimes

ਉਪ ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟਾਉਣ ਦਾ ਫੈਸਲਾ

ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਇਨਸਾਫ਼ੀ: ਰੰਧਾਵਾ

ਐਨ.ਡੀ.ਏ. ਸਰਕਾਰ ਦੇਸ਼ ਵਿੱਚ ਘੱਟ ਗਿਣਤੀਆਂ ਲਈ ਸੁਰੱਖਿਆ ਅਤੇ ਭਰੋਸੇ ਦਾ ਮਾਹੌਲ ਪੈਦਾ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ: ਰੰਧਾਵਾ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ ਨੂੰ ਉਜਾੜਨ ਦੇ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਸ. ਰੰਧਾਵਾ ਵੱਲੋਂ ਇਸ ਫੈਸਲੇ ਖਿਲਾਫ਼ ਕੇਂਦਰੀ ਗ੍ਰਹਿ ਮੰਤਰੀ ਤੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਜ਼ਾਹਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋ ਵਰ੍ਹੇ ਪਹਿਲਾਂ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫਦ ਵੱਲੋਂ ਸ਼ਿਲੌਂਗ ਦਾ ਦੌਰਾ ਕਰਕੇ ਉਥੇ ਵਸਦੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਮਿਲ ਕੇ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਦੇ ਉਜਾੜੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾਵੇਗੀ। ਹਾਲ ਹੀ ਵਿੱਚ ਮੇਘਾਲਿਆ ਦੇ ਉਪ ਮੁੱਖ ਮੰਤਰੀ ਪ੍ਰਿਸਟਨ ਟਾਈਨਸੌਂਗ ਦੀ ਅਗਵਾਈ ਹੇਠ ਬਣੀ ਉਚ ਪੱਧਰੀ ਕਮੇਟੀ ਵੱਲੋਂ ਕੀਤੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਮੇਘਾਲਿਆ ਕੈਬਨਿਟ ਵੱਲੋਂ ਥੇਮ ਲਿਊ ਮਾਅਲੌਂਗ ਇਲਾਕੇ (ਪੰਜਾਬੀ ਲੇਨ) ਵਿੱਚ ਰਹਿੰਦੇ ਸਿੱਖਾਂ ਨੂੰ ਦੂਜੀ ਥਾਂ ਵਸਾਉਣ ਦੀ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਨੇ ਮੇਘਾਲਿਆ ਸਰਕਾਰ ਦੇ ਇਸ ਤਾਜ਼ਾ ਫੈਸਲੇ ਦਾ ਸਖਤ ਵਿਰੋਧ ਕਰਦਿਆਂ ਆਖਿਆ ਕਿ ਭੂ-ਮਾਫ਼ੀਆ ਦੇ ਦਬਾਅ ਹੇਠ ਦਹਾਕਿਆਂ ਤੋਂ ਸ਼ਿਲੌਂਗ ਰਹਿੰਦੇ ਸਿੱਖਾਂ ਨੂੰ ਉਜਾੜਨਾ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਸਰਕਾਰ ਇਸ ਫੈਸਲੇ ਦਾ ਸਖਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ 200 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਸ਼ਿਲੌਂਗ ਵਿੱਚ ਵਸੇ ਇਨ੍ਹਾਂ ਸਿੱਖਾਂ ਦੇ ਸਿਵਲ ਅਧਿਕਾਰਾਂ ਦੀ ਕਿਸੇ ਵੀ ਕੀਮਤ 'ਤੇ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸ਼ਮੂਲੀਅਤ ਵਾਲੀ ਮੇਘਾਲਿਆ ਦੀ ਐਨ.ਡੀ.ਏ. ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲਵੇ। ਸ. ਰੰਧਾਵਾ ਨੇ ਕਿਹਾ ਕਿ ਐਨ.ਡੀ.ਏ. ਸਰਕਾਰ ਪੂਰੇ ਦੇਸ਼ ਵਿੱਚ ਵਸਦੇ ਘੱਟ ਗਿਣਤੀਆਂ ਨੂੰ ਸੁਰੱਖਿਆ ਦਾ ਮਾਹੌਲ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਨਾਕਾਮ ਰਹੀ ਹੈ। ਪੂਰੇ ਦੇਸ਼ ਵਿੱਚ ਘੱਟ-ਗਿਣਤੀ ਵਰਗ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਜਿਸ ਦੀਆਂ ਤਾਜ਼ਾ ਉਦਾਹਰਨਾਂ ਜੰਮੂ ਕਸ਼ਮੀਰ ਤੇ ਉਤਰ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ ਜਿਸ ਵਿੱਚ ਸਭ ਨੂੰ ਬਰਾਬਰ ਦਾ ਅਧਿਕਾਰ ਮਿਲਿਆ ਹੈ। ਜ਼ਿਕਰਯੋਗ ਹੈ ਕਿ ਜੂਨ 2019 ਵਿੱਚ ਸ. ਰੰਧਾਵਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਵਫ਼ਦ ਨੇ ਸ਼ਿਲੌਂਗ ਸਥਿਤ ਗੁਰੂ ਨਾਨਕ ਦਰਬਾਰ ਦਾ ਵੀ ਦੌਰਾ ਕੀਤਾ ਜਿੱਥੇ ਗੁਰਦੁਆਰੇ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਵਫਦ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇੱਥੋਂ ਜ਼ਬਰਦਸਤੀ ਉਠਾਇਆ ਜਾ ਰਿਹਾ ਹੈ। 

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ