Tuesday, November 18, 2025

Chandigarh

ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

October 20, 2021 07:15 PM
SehajTimes
ਚੰਡੀਗੜ : ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।  ਐਸ.ਆਈ.ਟੀ ਦਾ ਗਠਨ ਏ.ਡੀ.ਜੀ.ਪੀ.-ਕਮ-ਡਾਇਰੈਕਟਰ, ਬਿਊਰੋ ਆਫ ਇਨਵੈਸਟੀਗੇਸ਼ਨ ਪੰਜਾਬ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਵਿੱਚ ਕੀਤਾ ਗਿਆ ਹੈ। ਫਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ.  ਇੰਦਰਬੀਰ ਸਿੰਘ ਅਤੇ ਤਰਨਤਾਰਨ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੀ ਐਸ.ਆਈ.ਟੀ  ਦੇ ਮੈਂਬਰ ਹਨ। ਜਾਣਕਾਰੀ ਅਨੁਸਾਰ ਜ਼ਿਲਾ ਤਰਨ ਤਾਰਨ ਦੇ ਕਸੇਲ ਦੀ ਵਾਸੀ ਰਾਜ ਕੌਰ (ਇਸ ਵੇਲੇ ਚੀਮਾ ਕਲਾਂ ਦੀ ਵਸਨੀਕ ) ਨੇ ਦੋਸ਼ ਲਾਇਆ ਸੀ ਕਿ ਉਸ ਦੇ ਭਰਾ ਲਖਬੀਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਭਰਮਾ ਕੇ ਸਿੰਘੂ (ਨਵੀਂ ਦਿੱਲੀ - ਹਰਿਆਣਾ ਬਾਰਡਰ) ਲਿਜਾਇਆ ਗਿਆ, ਜਿੱਥੇ ਕੁਝ ਨਿਹੰਗ ਸਿੰਘਾਂ ਨੇ 15 ਅਕਤੂਬਰ, 2021 ਨੂੰ ਬੇਅਦਬੀ ਦੇ ਦੋਸ਼ਾਂ ਤਹਿਤ ਉਸਦਾ ਕਤਲ ਕਰ ਦਿੱਤਾ । ਏਡੀਜੀਪੀ-ਕਮ-ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਲੋੜ ਪੈਣ ’ਤੇ ਤਫਤੀਸ਼ ਲਈ ਸੂਬੇ ਵਿੱਚ ਤਾਇਨਾਤ ਹੋਰ ਕਿਸੇ ਵੀ ਪੁਲਿਸ ਅਧਿਕਾਰੀਆਂ ਦੀਆਂ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧ ਵਿੱਚ ਉਹ ਪੰਜਾਬ ਪੁਲਿਸ ਦੇ ਕਿਸੇ ਵੀ ਹੋਰ ਵਿੰਗ/ਯੂਨਿਟ ਦੀ ਸਹਾਇਤਾ ਅਤੇ ਸਹਿਯੋਗ ਲੈਣ ਲਈ ਸਮਰੱਥ ਹਨ। 

Have something to say? Post your comment

 

More in Chandigarh

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ 'ਤੇ ਐਸ.ਸੀ ਕਮਿਸ਼ਨ ਸਖ਼ਤ : ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਰਾਜ ਭਰ ਵਿੱਚ 391 ਡਰੱਗ ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ ; 4.3 ਕਿਲੋਗ੍ਰਾਮ ਹੈਰੋਇਨ, 3.16 ਲੱਖ ਰੁਪਏ ਦੀ ਡਰੱਗ ਮਨੀ ਸਮੇਤ 79 ਕਾਬੂ

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਝੋਨੇ ਦੀ ਚੁਕਾਈ 150 ਲੱਖ ਮੀਟਰਿਕ ਟਨ ਤੋਂ ਪਾਰ ਹੋਈ

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ, ਪਾਵਰ ਰੋਡਮੈਪ ਦੀ ਘੋਸ਼ਣਾ; ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ 150 ਕਰੋੜ ਦੀ ਨਿਵੇਸ਼ ਵਚਨਬੱਧਤਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ