Saturday, December 06, 2025

Chandigarh

ਚੋਣ ਕਮਿਸ਼ਨ ਦੇ ਡਾਇਰੈਕਟਰ ਨੇ ਈਵੀਐਮ ਅਤੇ ਵੀਵੀਪੈਟਸ ਦੇ ਫਸਟ ਲੈਵਲ ਚੈਕਿੰਗ ਦਾ ਕੀਤਾ ਨਿਰੀਖਣ

October 21, 2021 06:44 PM
SehajTimes
ਮੋਹਾਲੀ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਕ (ਈਵੀਐਮ) ਐਸ ਸੁੰਦਰ ਰਾਜਨ ਦੀ ਅਗਵਾਈ ਵਿੱਚ ਚੋਣ ਕਮਿਸ਼ਨ ਦੀ ਟੀਮ ਨੇ ਈਵੀਐਮ ਵੇਅਰਹਾਊਸ, ਉਦਯੋਗਿਕ ਖੇਤਰ ਫ਼ੇਜ਼-7 ਵਿਖੇ ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫੀਏਬਲ ਪੇਪਰ ਆਡਿਟ ਟਰੇਲ (ਵੀਵੀਪੈਟਸ) ਦੀ ਫਸਟ ਲੈਵਲ ਚੈਕਿੰਗ ਦਾ ਨਿਰੀਖਣ ਕੀਤਾ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ ਦੀ ਹਾਜ਼ਰੀ ਵਿੱਚ ਡਾਇਰੈਕਟਰ ਈਵੀਐਮ ਸ੍ਰੀ ਰਾਜਨ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਦੀ ਪਹਿਲੇ ਦਰਜੇ ਦੀ ਜਾਂਚ ਦੇ ਕੰਮ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਭਾਰਤ ਇਲੈਕਟ੍ਰਿਕ ਲਿਮਟਿਡ (ਬੀਈਐਲ) ਦੇ ਇੰਜਨੀਅਰਾਂ ਨਾਲ ਵਿਸਤ੍ਰਿਤ ਗੱਲਬਾਤ ਕੀਤੀ, ਜਿਨ੍ਹਾਂ ਨੂੰ ਇਨ੍ਹਾਂ ਮਸ਼ੀਨਾਂ ਨੂੰ ਚੋਣਾਂ ਵਾਸਤੇ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਵਾਇਦ ਚੋਣਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਯਕੀਨੀ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਕਾਰਜ ਹੈ। ਇਸ ਮੌਕੇ ਵਿਪਨ ਕਟਾਰਾ ਕੰਸਲਟੈਂਟ (ਈਵੀਐਮ), ਇਲੈਕਸ਼ਨ ਤਹਿਸੀਲਦਾਰ ਸੰਜੇ ਕੁਮਾਰ ਅਤੇ ਬਸਪਾ ਤੋਂ ਹਰਨੇਕ ਸਿੰਘ ਬਸਪਾ ਹਾਜ਼ਰ ਸਨ।

Have something to say? Post your comment

 

More in Chandigarh

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ 

ਪੰਜਾਬ ਪੁਲਿਸ ਵੱਲੋਂ ਮਹਿਲਾ ਪੁਲਿਸ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਰਾਜ-ਵਿਆਪੀ ਸਿਖਲਾਈ ਪ੍ਰੋਜੈਕਟ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ’: 278ਵੇਂ ਦਿਨ ਪੰਜਾਬ ਪੁਲਿਸ ਵੱਲੋਂ 66 ਨਸ਼ਾ ਤਸਕਰ 2.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

ਮੁੱਖ ਮੰਤਰੀ ਮਾਨ ਦੀ ਜਾਪਾਨ ਫੇਰੀ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਵੇਗੀ: ਹਰਜੋਤ ਸਿੰਘ ਬੈਂਸ

ਰਾਜ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਵਧੀਕ ਮੁੱਖ ਸਕੱਤਰ ਡੀ ਕੇ ਤਿਵਾੜੀ ਵੱਲੋਂ ਹਰਪ੍ਰੀਤ ਸੰਧੂ ਨੂੰ ਮਿਲੇ ਸਨਮਾਨ ਲਈ ਉਨ੍ਹਾਂ ਦੀ ਭਰਵੀਂ ਸ਼ਲਾਘਾ

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ