Monday, July 07, 2025

Chandigarh

ਬਲਬੀਰ ਸਿੱਧੂ ਨੇ 171 ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ

October 25, 2021 04:05 PM
Sehaj times
ਮੋਹਾਲੀ : ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਨੌਲੀ ਤੇ ਸੋਹਾਣਾ ਵਿੱਚ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡ ਆਕਾਰੀ ਯੋਜਨਾ ਹਰੇਕ ਤਬਕੇ ਦੇ ਲੋਕਾਂ ਨੂੰ ਰਾਹਤ ਦੇ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਹਿਲਾਂ ਕਿਸਾਨਾਂ ਦਾ ਤਕਰੀਬਨ ਪੰਜ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਅਤੇ ਹੁਣ ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ ਇਸ ਕਰਜ਼ ਮੁਆਫ਼ੀ ਸਕੀਮ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਲੋਕਾਂ ਨੂੰ ਇਸ ਕਰਜ਼ ਮੁਆਫ਼ੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੀਆਂ ਹੋਰ ਵੀ ਕਈ ਭਲਾਈ ਸਕੀਮਾਂ ਲਿਆਂਦੀਆਂ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਦੇਣ ਦੇ ਯਤਨ ਕੀਤੇ ਜਾ ਰਹੇ ਹਨ। 
ਸ. ਸਿੱਧੂ ਨੇ ਦੱਸਿਆ ਕਿ ਅੱਜ ਉਨ੍ਹਾਂ ਪਿੰਡ ਮਨੌਲੀ ਤੇ ਚਾਚੋਮਾਜਰਾ ਦੇ 72 ਲਾਭਪਾਤਰੀਆਂ ਨੂੰ ਕੁੱਲ 12 ਲੱਖ 58 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ, ਜਦੋਂ ਕਿ ਸੋਹਾਣਾ, ਸੰਭਾਲਕੀ, ਨਾਨੋ ਮਾਜਰਾ, ਮੌਲੀ ਬੈਦਵਾਣ, ਮਟੌਰ, ਮਾਣਕ ਮਾਜਰਾ ਤੇ ਲਖਨੌਰ ਦੇ 99 ਲਾਭਪਾਤਰੀਆਂ ਨੂੰ 15 ਲੱਖ 17 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਵੰਡੇ ਗਏ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਰਪੰਚ ਜ਼ੋਰਾ ਸਿੰਘ, ਗੁਰਦੀਪ ਸਿੰਘ ਬਾਸੀ ਮੈਂਬਰ ਬਲਾਕ ਸਮਿਤੀ, ਗਿਆਨੀ ਗੁਰਮੇਲ ਸਿੰਘ, ਜਗਤਾਰ ਸਿੰਘ ਘੋਲਾ, ਅਮਰ ਸਿੰਘ ਨੰਬਰਦਾਰ, ਮਾਸਟਰ ਸੁਰਿੰਦਰ ਮੋਹਨ, ਸਤਨਾਮ ਸਿੰਘ ਨੰਬਰਦਾਰ, ਅਸ਼ੋਕ ਕੁਮਾਰ, ਦਰਬਾਰਾ ਸਿੰਘ, ਖੇਤੀਬਾੜੀ ਸਹਿਕਾਰੀ ਸੁਸਾਇਟੀ ਮਨੌਲੀ ਦੇ ਪ੍ਰਧਾਨ ਅਮਰਜੀਤ ਸਿੰਘ, ਸਕੱਤਰ ਹਰਜਸਦੀਪ ਸਿੰਘ, ਖੇਤੀਬਾੜੀ ਸਹਿਕਾਰੀ ਸੁਸਾਇਟੀ ਸੋਹਾਣਾ ਦੇ ਪ੍ਰਧਾਨ ਦਲਵਿੰਦਰ ਸਿੰਘ ਬੈਦਵਾਣ, ਸਕੱਤਰ ਸੁਖਵਿੰਦਰ ਸਿੰਘ, ਸੀਨੀਅਰ ਕਾਂਗਰਸੀ ਆਗੂ ਜੀ. ਐਸ. ਰਿਆੜ, ਸਹਿਕਾਰੀ ਬੈਂਕ ਫ਼ੇਜ਼ 2 ਦੇ ਸੀਨੀਅਰ ਮੈਨੇਜਰ ਤਜਿੰਦਰ ਸਿੰਘ ਅਤੇ ਸੋਹਾਣਾ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਮੁਖਤਿਆਰ ਸਿੰਘ ਹਾਜ਼ਰ ਸਨ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ