Monday, April 20, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਲਕਾ ਵਿਧਾਇਕ ਸਿੱਧੂ ਨੇ ਇਤਿਹਾਸਕ ਪਿੰਡ ਦਾਊਂ ’ਚ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ

October 28, 2021 07:59 PM
SehajTimes
ਦਰਜਨਾਂ ਪਿੰਡਾਂ ਨੂੰ ਆਪਸ ’ਚ ਜੋੜਨ ਵਾਲੀ ਸੜਕ ’ਤੇ ਲਗਭਗ 5 ਕਰੋੜ ਰੁਪਏ ਦੀ ਲਾਗਤ ਆਵੇਗੀ
ਪਿੰਡ ਵਿਚ ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ 25 ਲੱਖ ਰੁਪਏ ਦੀ ਲਾਗਤ ਵਾਲੀ ਪਾਈਪ ਲਾਈਨ ਦਾ ਉਦਘਾਟਨ
ਹਲਕਾ ਮੋਹਾਲੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਹੁਣ ਤਕ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿਤੀਆਂ : ਬਲਬੀਰ ਸਿੰਘ ਸਿੱਧੂ
ਮੋਹਾਲੀ : ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ ਜਿਸ ’ਤੇ 5 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਉਣੀ ਹੈ। ਇਹ ਸੜਕ ਬਣਨ ਨਾਲ ਆਲੇ-ਦੁਆਲੇ ਦੇ ਹਜ਼ਾਰਾਂ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਸੌਖ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਆਖਿਆ ਕਿ ਹਲਕਾ ਮੋਹਾਲੀ ਦੇ ਲਗਭਗ ਸਾਰੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਵਾਸਤੇ ਉਹ ਹੁਣ ਤਕ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੁੱਕੇ ਹਨ। ਉਨ੍ਹਾਂ ਦਸਿਆ ਕਿ ਦਾਊਂ-ਰਾਏਪੁਰ-ਬਹਿਲੋਲਪੁਰ-ਝਾਮਪੁਰ-ਤੀੜਾ ਸਮੇਤ ਯੂਟੀ ਬਾਊਂਡਰੀ ਤੋਂ ਝਾਮਪੁਰ ਅਤੇ ਝਾਮਪੁਰ ਤੋਂ ਮਨਾਣਾ-ਠਸਕਾ ਲਿੰਕ ਸੜਕ ਕਾਫ਼ੀ ਅਹਿਮ ਹੈ ਜੋ ਲਗਭਗ 20 ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ। ਇਸ ਤੋਂ ਇਲਾਵਾ ਇਹ ਸੜਕ ਚੰਡੀਗੜ੍ਹ, ਨਿਊ ਚੰਡੀਗੜ੍ਹ ਅਤੇ ਕਿ੍ਰਕਟ ਸਟੇਡੀਅਮ ਨਿਊ ਚੰਡੀਗੜ੍ਹ ਆਦਿ ਲਈ ਵੀ ਸਿੱਧਾ ਸੰਪਰਕ ਰੂਟ ਹੈ। ਇਸ ਸੜਕ ਦੀ ਮਹੱਤਤਾ ਨੂੰ ਵੇਖਦਿਆਂ ਹੀ ਸੜਕ ਨੂੰ ਮੌਜੂਦਾ 10 ਫ਼ੁਟ ਤੋਂ 18 ਫ਼ੁੱਟ ਚੌੜਾ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ, ਹਲਕਾ ਵਿਧਾਇਕ ਸਿੱਧੂ ਨੇ ਪਿੰਡ ਦਾਊਂ ਵਿਚ ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਜਿਸ ’ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਪਿੰਡ ਦਾਊਂ ਵਿਚ ਵੱਖ-ਵੱਖ ਥਾਵਾਂ ਤੋਂ ਭਾਰੀ ਗਿਣਤੀ ਵਿਚ ਲੋਕ ਨਤਮਸਤਕ ਹੋਣ ਆਉਂਦੇ ਹਨ ਜਿਸ ਕਾਰਨ ਇਸ ਸੜਕ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ ਅਤੇ ਇਸ ਸੜਕ ਦਾ ਨੀਂਹ ਪੱਥਰ ਰੱਖ ਕੇ ਉਨ੍ਹਾਂ ਅਪਣਾ ਧਾਰਮਕ ਫ਼ਰਜ਼ ਵੀ ਪੂਰਾ ਕੀਤਾ ਹੈ। ਉਨ੍ਹਾਂ ਦਸਿਆ ਕਿ ਉਹ ਇਸ ਇਤਿਹਾਸਕ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਡੇਢ ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਚੁੱਕੇ ਹਨ ਜਿਸ ਨਾਲ ਪਿੰਡ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਇਸ ਤੋਂ ਇਲਾਵਾ ਹਲਕੇ ਦੀਆਂ ਹੋਰ ਅਹਿਮ ਸੜਕਾਂ ਨੂੰ ਚੌੜਾ ਕਰਨ ਲਈ ਲਗਭਗ 10 ਕਰੋੜ ਰੁਪਏ ਦੀਆਂ ਹੋਰ ਗ੍ਰਾਂਟਾਂ ਮਨਜ਼ੂਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਬਰਾਬਰ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਸਦਕਾ ਸਾਰੇ ਪਿੰਡਾਂ ਦਾ ਮੂੰਹ-ਮੁਹਾਂਦਰਾ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਕਦੇ ਵੀ ਫ਼ੰਡਾਂ ਦੀ ਕਮੀ ਨਹੀਂ ਆਉਣ ਦਿਤੀ ਅਤੇ ਅੱਗੇ ਤੋਂ ਵੀ ਇਹੋ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਪੂਰੀ ਪ੍ਰਤੀਬੱਧਤਾ ਨਾਲ ਯਤਨਸ਼ੀਲ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ। 
       ਇਸ ਮੌਕੇ ਸਾਬਕਾ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਜਮੇਰ ਸਿੰਘ ਸਰਪੰਚ ਦਾਊਂ, ਮਨਜੀਤ ਰਾਣਾ ਸਰਪੰਚ ਬਹਿਲੋਲਪੁਰ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਮੋਹਨ ਸਿੰਘ ਸਰਪੰਚ ਰਾਏਪੁਰ, ਜਗਦੀਸ਼ ਸਿੰਘ ਸਰਪੰਚ ਬੜਮਾਜਰਾ ਕਾਲੋਨੀ, ਬੀਡੀਪੀਓ ਹਿਤੇਨ ਕਪਿਲਾ, ਐਕਸੀਅਨ ਰਾਜਪ੍ਰੀਤ ਸਿੰਘ ਸਿੱਧੂ, ਕਰਨੈਲ ਸਿੰਘ ਐਸਡੀਓ, ਗੁਰਪ੍ਰੀਤ ਸਿੰਘ ਗਿੰਨੀ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਮਨਾਣਾ, ਗੁਰਿੰਦਰ ਸਿੰਘ ਪੰਚ ਮਨਾਣਾ, ਅਮਰਦੀਪ ਸਿੰਘ ਮੋਨੀ ਪੰਚ ਜੁਝਾਰਨਗਰ, ਹਰਬੰਸ ਸਿੰਘ ਨੰਬਰਦਾਰ ਦਾਊਂ, ਜਸਵੰਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਸਲੀਮ ਖ਼ਾਨ, ਗੁਰਪ੍ਰੀਤ ਸਿੰਘ-ਸਾਰੇ ਪੰਚ ਦਾਊਂ, ਬਲਵਿੰਦਰ ਸਿੰਘ ਸਾਬਕਾ ਪੰਚ, ਅਰੁਣ ਮਲਹੋਤਰਾ, ਸੁਖਵਿੰਦਰ ਸਿੰਘ ਨੰਬਰਦਾਰ ਬੜਮਾਜਰਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਪਿੱਛੋਂ ਬੇਅਦਬੀ ਵਿਰੋਧੀ ਬਿੱਲ ਪੰਜਾਬ ਵਿੱਚ ਬਣਿਆ ਕਾਨੂੰਨ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

ਵਿਧਾਇਕ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ 2.0 ਤਹਿਤ 4 ਸਕੂਲਾਂ ਵਿੱਚ 45.93 ਲੱਖ ਦੀ ਲਾਗਤ ਨਾਲ ਬਣੀਆਂ ਆਧੁਨਿਕ ਲੈਬਾਂ ਅਤੇ ਕਲਾਸਰੂਮ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ 'ਤੇ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ