Monday, January 12, 2026
BREAKING NEWS

Malwa

ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ

October 28, 2021 08:16 PM
SehajTimes

ਹਸਪਤਾਲ ’ਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਬਰਨਾਲਾ  : ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼  ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।  ਡਾ. ਕੰਗ ਵੱਲੋਂ ਸਿਵਲ ਹਸਪਤਾਲ ’ਚ ਡਾਇਲਸਿਸ, ਐਮਰਜੈਂਸੀ ਸੇਵਾਵਾਂ, ਆਈਸੀਟੀਸੀ ਲੈਬ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਕੰਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਅਤੇ ਜ਼ਿਲਾ ਪ੍ਰੋਗਰਾਮ ਅਫਸਰਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਸਰਬੱਤ ਸਿਹਤ ਬੀਮਾ ਯੋਜਨਾ, ਜ਼ੱਚਾ-ਬੱਚਾ ਸੇਵਾਵਾਂ, ਡੇਂਗੂ ਤੋਂ ਬਚਾਅ ਸਬੰਧੀ, ਕੋਰੋਨਾ ਵੈਕਸੀਨ, ਤਿਉਹਾਰਾਂ ਦੇ ਮੱਦੇਨਜ਼ਰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਲੋਕਾਂ ਨੂੰ ਮੁਹੱਈਆ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। 

  ਇਸ ਮੌਕ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ, ਜ਼ਿਲਾ ਸਿਹਤ ਅਫਸਰ ਡਾ. ਜਸਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਹਾਜ਼ਰ ਸਨ।    

Have something to say? Post your comment

 

More in Malwa

ਸੁਨਾਮ ਵਿੱਚ 'ਆਪ' ਨੂੰ ਵੱਡਾ ਸਿਆਸੀ ਝਟਕਾ

ਕਿਸਾਨ 16 ਨੂੰ ਦੇਣਗੇ ਡੀਸੀ ਦਫ਼ਤਰ ਮੂਹਰੇ ਧਰਨਾ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਿਕਲੀ ਫੂਕ

ਸਰਕਾਰਾਂ ਵਪਾਰੀਆਂ ਦੇ ਹਿੱਤ ਵਿੱਚ ਲੈਣ ਫੈਸਲੇ : ਪਵਨ ਗੁੱਜਰਾਂ

ਸਾਬਕਾ ਚੇਅਰਮੈਨ ਮੁਨੀਸ਼ ਸੋਨੀ ਨੇ ਯੁੱਧ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ 

ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪਿੰਡ ਕੁਠਾਲਾ ਵਿਖੇ ਦਸਮੇਸ਼ ਪਿਤਾ ਜੀ ਦੇ 360ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਸੁਨਾਮ ਦੇ ਬਜ਼ਾਰਾਂ 'ਚ ਜਾਮ ਲੱਗਣ ਨਾਲ ਲੋਕ ਪ੍ਰੇਸ਼ਾਨ 

ਕਿਸਾਨਾਂ ਨੇ "ਆਪ" ਸਰਕਾਰ ਨੂੰ ਦੱਸਿਆ ਤਾਨਾਸ਼ਾਹ