Monday, August 08, 2022
BREAKING NEWS
ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਵੱਛਤਾ ਪੰਦਰਵਾੜੇ ਅਤੇ ਯੂਥ ਕਲੱਬ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਹਰੀਸ਼ ਨਈਅਰਮੌਂਟਰੀਅਲ ਨੌਜਵਾਨ-ਵਿਦਿਆਰਥੀ ਆਰਗੇਨਾਈਜੇਸ਼ਨ’ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਸੈਮੀਨਾਰਫਿਰੌਤੀ ਰੈਕੇਟ ਦਾ ਪਰਦਾਫਾਸ਼, ਤਿੰਨ ਗੈਂਗਸਟਰ ਗ੍ਰਿਫਤਾਰ, ਇਕ ਜ਼ਖਮੀਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਵਿਧਾਨ ਸਭਾ ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਿਆਰੋਮਾਂਸ, ਕਮੇਡੀ ਤੇ ਸ਼ਰਾਰਤਾਂ ਭਰਪੂਰ ਦਿਲਚਸਪ ਕਹਾਣੀ ਵਾਲੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਖਰੜ ਵਿਖੇ ਲਗਾਇਆ ਸੈਮੀਨਾਰਮੋਹਾਲੀ ਪੁਲਿਸ ਨੇ ਟ੍ਰਾਈਸਿਟੀ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼ਜ਼ਿਲ੍ਹਾ ਬਰਨਾਲਾ ਚ ਇਸ ਮਾਨਸੂਨ ਦੌਰਾਨ ਲਗਾਏ ਜਾਣਗੇ 6 ਲੱਖ ਪੌਦੇਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਨਵੇਂ ਬੈਚ ਦੀਆਂ ਕੋਚਿੰਗ ਕਲਾਸਾਂ ਹੋ ਰਹੀਆਂ ਹਨ ਸ਼ੁਰੂ

Malwa

ਸੂਬੇ ਦਾ ਪੇਂਡੂ ਖੇਤਰ ਦਾ ਸਭ ਤੋਂ ਵੱਡਾ ਕੂੜਾ ਪ੍ਰਬੰਧਨ ਪਲਾਂਟ ਪਿੰਡ ਭੋਤਨਾ ’ਚ ਸਥਾਪਿਤ

October 28, 2021 08:24 PM
SehajTimes

13 ਲੱਖ ਰੁਪਏ ਦੀ ਲਾਗਤ ਵਾਲੇ ਜ਼ਿਲੇ ਦੇ ਪੇਂਡੂ ਖੇਤਰ ਦੇ ਪਹਿਲੇ ਪਲਾਂਟ ਦਾ ਡਿਪਟੀ ਕਮਿਸ਼ਨਰ ਵੱਲੋਂ ਉਦਘਾਟਨ
ਗਿੱਲੇ ਕੂੜੇ ਦੇ ਪ੍ਰਬੰਧਨ ਲਈ ਬਣਾਈਆਂ 8 ਪਿੱਟਸ, 500 ਤੋਂ ਵੱਧ ਘਰਾਂ ਨੂੰ ਪੁੱਜੇਗਾ ਫਾਇਦਾ

ਸਹਿਣਾ/ਬਰਨਾਲਾ : ਜ਼ਿਲਾ ਬਰਨਾਲਾ ਵਿੱਚ ਸਵੱਛਤਾ ਮੁਹਿੰਮ (ਗ੍ਰਾਮੀਣ) ਨੂੰ ਹੁਲਾਰਾ ਦਿੰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਹੰਭਲੇ ਨਾਲ ਪਿੰਡ ਭੋਤਨਾ ਵਿਖੇ ਠੋਸ ਕੂੜਾ ਪ੍ਰਬੰਧਨ ਪਲਾਂਟ (ਸਾਲਿਡ ਵੇਸਟ ਮੈਨੇਜਮੈਂਟ ਪਲਾਂਟ) ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਕੀਤਾ। ਇਹ ਪਲਾਂਟ ਜਿੱਥੇ ਪੇਂਡੂ ਖੇਤਰ ਦਾ ਪੰਜਾਬ ਦਾ ਸਭ ਤੋਂ ਵੱਡਾ ਪਲਾਂਟ ਹੈ, ਉਥੇ ਜ਼ਿਲਾ ਬਰਨਾਲਾ ਦਾ ਪੇਂਡੂ ਖੇਤਰ ਦਾ ਪਹਿਲਾ ਪਲਾਂਟ ਹੈ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਲੱਖ ਰੁਪਏ ਦੀ ਲਾਗਤ ਵਾਲਾ ਇਹ ਪਲਾਂਟ ਕੂੜੇ ਦੇ ਯੋਗ ਪ੍ਰਬੰਧਨ ਲਈ ਵਰਦਾਨ ਸਾਬਿਤ ਹੋਵੇਗਾ। ਉਨਾਂ ਦੱਸਿਆ ਕਿ ਇਹ ਪਲਾਂਟ ਪਿੰਡ ਦੇ 500 ਤੋਂ ਵੱਧ ਘਰਾਂ ਦੇ ਕੂੜੇ ਦੇ ਪ੍ਰਬੰਧਨ ਦੇ ਸਮਰੱਥ ਹੈ। ਇਸ ਪਲਾਂਟ ਵਿਚ 8 ਪਿੱਟਸ ਬਣਾਈਆਂ ਗਈਆਂ ਹਨ, ਜਿਨਾਂ ਰਾਹੀਂ ਗਿੱਲੇ ਕੂੜੇ ਤੋਂ ਖਾਦ ਤਿਆਰ ਕੀਤੀ ਜਾਵੇਗੀ।  

 ਇਸ ਮੌਕੇ ਰਾਊਂਡ ਗਲਾਸ ਫਾਊਡੇਸ਼ਨ ਤੋਂ ਡਾ. ਰਜਨੀਸ਼ ਕੁਮਾਰ ਨੇ ਕਿਹਾ ਕਿ ਕੂੜੇ ਦੇ ਯੋਗ ਪ੍ਰਬੰਧਨ ਸ਼ਹਿਰੀ ਖੇਤਰਾਂ ਦੇ ਨਾਲ ਨਾਲ ਪੇਂਡੂ ਖੇਤਰਾਂ ਵਿਚ ਵੀ ਬੇਹੱਦ ਜ਼ਰੂਰੀ ਹੈ। ਇਸ ਵਾਸਤੇ ਸਾਂਝੇ ਯਤਨ ਲੋੜੀਂਦੇ ਹਨ। ਇਸ ਮੌਕੇ ਜ਼ਿਲਾ ਸੈਨੀਟੇਸ਼ਨ ਅਫਸਰ ਬਰਨਾਲਾ ਗੁਰਵਿੰਦਰ ਸਿੰਘ ਢੀਂਡਸਾ ਨੇ ਗਿੱਲੇ ਅਤੇ ਸੁੱਕੇ ਕੂੜੇ ਦੇ ਵੱਖੋ ਵੱਖ ਪ੍ਰਬੰਧਨ ਉਤੇ ਜ਼ੋਰ ਦਿੰਦੇ ਹੋਏ ਆਖਿਆ ਕਿ ਇਹ ਪੇਂਡੂ ਖੇਤਰ ਦਾ ਸੂਬੇ ਦੇ ਸਭ ਤੋਂ ਵੱਡਾ ਅਤੇ ਜ਼ਿਲੇ ਦੇ ਪੇਂਡੂ ਖੇਤਰ ਦਾ ਪਹਿਲਾ ਕੂੜਾ ਪ੍ਰਬੰਧਨ ਪਲਾਂਟ ਹੈ। ਇਸ ਮੌਕੇ ਸਲਾਹਕਾਰ, ਦਿ ਟ੍ਰਾਈਡੇਸ਼ਨ ਫਾਊਂਡੇਸ਼ਨ ਸ੍ਰੀ ਗੁਰਲਵਲੀਨ ਸਿੱਧੂ ਆਈਏਐਸ (ਰਿਟਾ.) ਦੀ ਟੀਮ ਨੇ ਪਿੰਡ ਵਾਸੀਆਂ ਨੂੰ ਜਿੱਥੇ ਕੱਪੜੇ ਦੇ ਥੈਲੇ ਵੰਡੇ, ਉਥੇ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਭੋਤਨਾ ਦੇ ਸਰਪੰਚ ਬੁੱਧ ਸਿੰਘ, ਕੁਲਦੀਪ ਸਿੰਘ ਐਸਡੀਈ, ਸੇਵੀਆ ਸ਼ਰਮਾ ਕਮਿਊਨਿਟੀ ਡਿਵੈਲਪਮੈਂਟ ਮਾਹਿਰ, ਰਾਜੀਵ ਗਰਗ, ਯੂਥ ਕਲੱਬ ਪ੍ਰ੍ਰਧਾਨ ਸੁਖਦੇਵ ਸਿੰਘ, ਜ਼ਿਲਾ ਯੂਥ ਅਫਸਰ ਓਮਕਾਰ ਸਵਾਮੀ, ਪੰਚਾਇਤ ਸਕੱਤਰ ਤੇ ਮਗਨਰੇਗਾ ਵਰਕਰ, ਪੰਚਾਇਤ ਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

More in Malwa

ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਵੱਛਤਾ ਪੰਦਰਵਾੜੇ ਅਤੇ ਯੂਥ ਕਲੱਬ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਹਰੀਸ਼ ਨਈਅਰ

ਜ਼ਿਲ੍ਹਾ ਬਰਨਾਲਾ ਚ ਇਸ ਮਾਨਸੂਨ ਦੌਰਾਨ ਲਗਾਏ ਜਾਣਗੇ 6 ਲੱਖ ਪੌਦੇ

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕੀਤਾ

ਰੋਜ਼ਗਾਰ ਤੇ ਕਾਰੋਬਾਰ ਬਿਊਰੋ ’ਚ ਮੁਫ਼ਤ ਇੰਟਰਵਿਊ ਸਕਿੱਲ ਤੇ ਰਜ਼ਿਊਮ ਲਿਖਣਾ ਸਿਖਾਉਣ ਦੀਆਂ ਕਲਾਸਾਂ ਸ਼ੁਰੂ

ਡਿਪਟੀ ਕਮਿਸ਼ਨਰ ਵੱਲੋਂ ਅਨਾਜ ਮੰਡੀ ਬਰਨਾਲਾ ਦਾ ਦੌਰਾ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਸੈਸ਼ਨਜ਼ ਡਿਵੀਜ਼ਨ ਦੇ ਜੁਡੀਸ਼ੀਅਲ ਅਧਿਕਾਰੀ ਨਾਲ ਮੀਟਿੰਗ

ਕਸ਼ਮੀਰ ਸਿੰਘ, ਐਮਐਸਪੀ ਭੁਗਤਾਨ ਪ੍ਰਾਪਤ ਕਰਨ ਵਾਲਾ ਪਹਿਲਾ ਕਿਸਾਨ

ਬੁਰਜ ਹਰੀ ਦੇ ਵਾਲੀਬਾਲ ਟੂਰਨਾਮੈਂਟ ਵਿੱਚ ਭੈਣੀ ਜੱਸਾ ਦੀ ਟੀਮ ਜੇਤੂ ਰਹੀ