Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Entertainment

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

November 19, 2021 11:59 PM
Harjinder Jawanda

ਪੰਜਾਬੀ ਫਿਲਮੀ ਖੇਤਰ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ ਕਾਮੇਡੀ ਭਰਪੂਰ ਵਾਲੇ ਵਿਸ਼ਿਆਂ   ਤੋਂ ਹੱਟ ਕੇ ਨਵੇਂ ਨਵੇਂ ਵਿਸ਼ਿਆਂ   ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇਤੇ ਅਧਾਰਿਤ ਫ਼ਿਲਮਤੀਜਾ ਪੰਜਾਬਵੀ ਆਗਾਮੀ 3 ਦਸੰਬਰ 2021 ਨੂੰ ਵਿਸ਼ਵਪੱਧਰੀ ਰਿਲੀਜ਼ ਹੋਣ ਜਾ ਰਹੀ ਹੈਗੋਰਿਆਂ ਨੂੰ ਦਫਾ ਕਰੋ, ਅੰਗਰੇਜ਼, ਲਵ ਪੰਜਾਬਫ਼ਿਲਮਾਂ ਦੇ ਕਹਾਣੀਕਾਰ ਅਤੇਲਾਹੋਰੀਏ’, ਭੱਜੋ ਵੀਰੋ ਵੇ, ਲੌਂਗ ਲਾਚੀ, ਜੋੜੀ ਫ਼ਿਲਮਾਂ ਦਾ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਇਹ ਪੰਜਾਬੀ ਫ਼ਿਲਮ ਲੈ ਕੇ ਰਿਹਾ ਹਨ ਇਸ ਫਿਲਮ ਦੀ ਕਹਾਣੀ ਨੂੰ ਅੰਬਰਦੀਪ ਸਿੰਘ ਨੇ ਬਹੁਤ ਹੀ ਗੰਭੀਰਤਾ ਨਾਲ ਲਿਖਿਆ ਹੈ

ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ ਪੇਸ਼ਕਸ ਇਸ ਫਿਲਮ ਅੰਬਰਦੀਪ ਬਤੌਰ ਨਾਇਕ ਅਦਾਕਾਰਾਨਿਮਰਤ ਖਹਿਰਾਨਾਲ ਨਜ਼ਰ ਆਵੇਗੀ ਫ਼ਿਲਮ ਵਿਚ ਇੰਨ੍ਹਾਂ ਤੋਂ ਇਲਾਵਾਅਦਿਤੀ ਸ਼ਰਮਾ’, ‘ਕਰਮਜੀਤ ਅਨਮੋਲ’, ‘ਹਰਦੀਪ ਗਿੱਲ’, ‘ਨਿਰਮਲ ਰਿਸ਼ੀ’, ‘ਗੁਰਪ੍ਰੀਤ ਕੌਰ ਭੰਗ, ‘ਬੀ. ਐਨ. ਸ਼ਰਮਾ’, ‘ਬਲਵਿੰਦਰ ਬੁਲਟ’, ‘ਸੁਖਵਿੰਦਰ ਰਾਜ’, ‘ਗੁਰਤੇਜ ਸਿੰਘਅਤੇਇੰਦਰਜੋਤਨੇ ਵੀ ਅਹਿਮ ਕਿਰਦਾਰ ਨਿਭਾਏ ਹਨ ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ ਫ਼ਿਲਮ ਦੀ ਕਹਾਣੀ ਦੀ ਗੱਲ ਕਰੀਏ ਤਾਂ ਇਹ ਕਿਸਾਨੀ ਸੰਘਰਸ਼ ਨਾਲ ਜੁੜੀ ਇੱਕ ਵੱਖਰੀ ਕਿਸਮ ਦੀ ਪਰਿਵਾਰਕ ਕਹਾਣੀ ਹੈ ਇਸ ਫ਼ਿਲਮ ਰਾਹੀਂ ਕਿਸਾਨੀ ਨਾਲ ਜੁੜੇੇ ਹਰੇਕ ਪਹਿਲੂ ਨੂੰ ਵਿਖਾਇਆ ਗਿਆ ਹੈ ਅੰਬਰਦੀਪ ਨੇ ਕਿਹਾ ਕਿ ਫ਼ਿਲਮ ਦੀ ਕਹਾਣੀ ਮਨੋਰੰਜਨ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਪ੍ਰਤੀ ਵੀ ਗੰਭੀਰ ਹੋਵੇਗੀ ਫਿਲਮ ਦਾ ਗੀਤ-ਸੰਗੀਤ ਕਹਾਣੀ ਅਨੁਸਾਰ ਢੁੱਕਵਾਂ ਹੈ ਵਿਸ਼ੇ ਬਾਰੇ ਗੱਲ ਕਰਦਿਆਂ ਅੰਬਰਦੀਪ ਨੇ ਕਿਹਾ ਕਿ ਉਹ ਵੀ ਇੱਕ ਕਿਸਾਨ ਦਾ ਪੁੱਤ ਹੈ ਧਰਤੀ ਸਾਡੀ ਮਾਂ ਹੈ ਜੋ ਅੰਨ ਪੈਦਾ ਕਰਕੇ ਆਪਣੇ ਪੁੱਤਰਾਂ ਦਾ ਢਿੱਡ ਭਰਦੀ ਹੈਹਰੇਕ ਕਲਾਕਾਰ ਆਪਣੇ ਆਪਣੇ ਮਾਧਿਅਮ ਜ਼ਰੀਏ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਮੁੱਦੇ ਬਾਰੇ ਗੱਲ ਕਰਨ ਲਈ ਸਿਨਮਾ ਵੀ ਇਕ ਅਹਿਮ ਪਲੇਟਫਾਰਮ ਹੈ ਸੋ ਇਹ ਫਿਲਮ ਬਣਾਉਣਾ ਮੇਰਾ ਕਿਸਾਨੀ ਸੰਘਰਸ਼ ਯੋਗਦਾਨ ਪਾਉਣਾ ਹੀ ਹੈਅੰਬਰਦੀਪ ਦੀ ਸੋਚ ਅਤੇ ਜ਼ਜਬੇ ਨੂੰ ਸਲਾਮ ਕਰਨਾ ਬਣਦਾ ਹੈ ਕਿ ਅੱਜ ਵਪਾਰਕ ਸਿਨੇਮੇ ਦੀ ਭੀੜ ਵਿਚ ਉਸਨੇ ਕਿਸਾਨੀ ਪਰਿਵਾਰ ਦੀ ਤਰਾਸ਼ਦੀ ਨੂੰ ਪਰਦੇ ਤੇ ਪੇਸ਼ ਕਰਨ ਜਾ ਰਹੇ ਹਨ

ਹਰਜਿੰਦਰ ਸਿੰਘ 94638 28000

Have something to say? Post your comment

 

More in Entertainment

“ਨਾਰਥ ਇੰਡੀਆ ਆਈਕੋਨਿਕ ਫੈਸ਼ਨ ਸ਼ੋ ਸੀਜ਼ਨ 2”ਚ ਮਿਸਟਰ ਕੈਟੇਗਰੀ ਵਿੱਚ ਤਿਲਕ ਰਾਜ,ਮਿਸ ਕੈਟੇਗਰੀ ਵਿੱਚ ਡਾ. ਅਦਿਤੀ ਬੰਸਲ ਅਤੇ ਮਿਸਿਜ਼ ਕੈਟੇਗਰੀ ਵਿੱਚ ਪੂਜਾ ਚੌਹਾਨ ਜੇਤੂ ਰਹੀ

ਇਵੈਂਟ ਤੇ ਬ੍ਰਾਂਡਿੰਗ ਦੀ ਦੁਨੀਆ ਵਿੱਚ ਉਭਰਦਾ ਚਿਹਰਾ : ਪੰਕਜ ਅਰੋੜਾ

ਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

ਸਟਾਰ ਆਫ਼ ਦ ਟ੍ਰਾਈਸਿਟੀ ਨੇ ਮਨੀਮਾਜਰਾ ਦੇ ਏਆਰ ਪਲਾਜ਼ਾ ਵਿਖੇ ਕੀਤਾ ਪ੍ਰੋਗਰਾਮ ਆਯੋਜਿਤ

ਸਟਾਰ ਆਫ਼ ਟ੍ਰਾਈਸਿਟੀ ਇੱਕ ਹੋਰ ਸ਼ਾਨਦਾਰ ਪ੍ਰੋਗਰਾਮ ਦੀ ਮੇਜ਼ਬਾਨੀ ਕਰਦਾ ਹੈ

ਪੰਜਾਬੀ ਸਿੰਗਰ ਬੀ. ਪ੍ਰਾਕ ਤੋਂ ਮੰਗੀ ਗਈ ਫਿਰੌਤੀ

ਚੰਡੀਗੜ੍ਹ ਦੀ ਧੀ ਸੁਪਰਣਾ ਬਰਮਨ ਨੂੰ ਮਿਲਿਆ ਟ੍ਰਾਈਸਿਟੀ ਇੰਸਪੀਰੇਸ਼ਨ ਵੂਮੈਨ ਆਫ ਦਿ ਈਅਰ ਅਵਾਰਡ

ਚੰਡੀਗੜ੍ਹ 'ਚ ਪਹਿਲੀ ਵਾਰ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਪਹਿਲੀ ਵਾਰ ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਆਯੋਜਿਤ

ਚੰਡੀਗੜ੍ਹ ਟ੍ਰਾਈਸਿਟੀ ਸਟਾਰ ਆਫ਼ ਦ ਈਅਰ ਅਵਾਰਡ ਪਹਿਲੀ ਵਾਰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ