Friday, April 19, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

National

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

December 03, 2021 09:33 PM
SehajTimes
 

ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ, 3067 ਲੋਕਾਂ ਦੀ ਜਾਂਚ

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਮੋਹਾਲੀ : ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੂਬੇ ਭਰ ਵਿੱਚ 26 ਨਵੰਬਰ ਤੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦੀ ਸ਼ੁਰੂਆਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦਸਿਆ ਕਿ ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਹੁਣ ਤਕ 25 ਆਪਰੇਸ਼ਨ, ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ 10 ਅਤੇ ਖਰੜ ਦੇ ਸਰਕਾਰੀ ਹਸਪਤਾਲ ਵਿਚ 9 ਆਪਰੇਸ਼ਨ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਕ ਗ਼ੈਰ-ਸਰਕਾਰੀ ਸੰਸਥਾ ਦੇ ਸਹਿਯੋਗ ਨਾਲ ਜੇ.ਪੀ. ਹਸਪਤਾਲ ਵਿਚ 18 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 31 ਦਸੰਬਰ ਤਕ ਜਾਰੀ ਰਹਿਣ ਵਾਲੀ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਨਿਜੀ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਡਾ. ਆਦਰਸ਼ਪਾਲ ਕੌਰ ਮੁਤਾਬਕ ਇਸ ਮੁਹਿੰਮ ਤਹਿਤ ਜਿਥੇ ਜ਼ਿਲ੍ਹੇ ਵਿਚ ਵੱਖ-ਵੱਖ ਥਾਈਂ ਅੱਖਾਂ ਦੀ ਜਾਂਚ ਲਈ ਕੈਂਪ ਲਾਏ ਜਾ ਰਹੇ ਹਨ, ਉਥੇ ਮੋਤੀਆਬਿੰਦ ਤੋਂ ਪੀੜਤ ਪਾਏ ਜਾਣ ਵਾਲੇ ਵਿਅਕਤੀਆਂ ਦਾ ਆਪਰੇਸ਼ਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦਸਿਆ, "ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ ਜਾ ਰਹੀਆਂ ਹਨ। ਸਿਵਲ ਸਰਜਨ ਨੇ ਦਸਿਆ ਕਿ ਦਸੰਬਰ ਮਹੀਨੇ ਵਿੱਚ ਹਰ ਤਹਿਸੀਲ ਵਿੱਚ ਘੱਟੋ-ਘੱਟ ਇੱਕ ਕੈਂਪ ਲਗਾਇਆ ਜਾਵੇਗਾ। ਸਕੇ।ਉਨ੍ਹਾਂ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਅੱਖਾਂ ਵਿਚ ਕੋਈ ਤਕਲੀਫ਼ ਹੈ ਤਾਂ ਉਹ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਜਾਂਚ ਜ਼ਰੂਰ ਕਰਵਾਏ ਕਿਉਂਕਿ ਸਹੀ ਸਮੇਂ ’ਤੇ ਬੀਮਾਰੀ ਦੀ ਪਛਾਣ ਹੋਣ ਨਾਲ ਇਲਾਜ ਕਰਨਾ ਆਸਾਨ ਹੋ ਜਾਂਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਅਪਣੇ ਗੁਆਂਢੀਆਂ, ਰਿਸ਼ਤੇਦਾਰਾਂ ਦੋਸਤਾਂ-ਮਿੱਤਰਾਂ ਨੂੰ ਇਸ ਮੁਹਿੰਮ ਬਾਰੇ ਜਾਣਕਾਰੀ ਦੇਣ ਤਾਕਿ ਇਸ ਵੱਡੀ ਸਰਕਾਰੀ ਮੁਹਿੰਮ ਨਾਲ ਲੋਕਾਂ ਦਾ ਭਲਾ ਹੋ ਸਕੇ।

Have something to say? Post your comment