Wednesday, September 17, 2025

Chandigarh

ਹਰ ਘਰ ਦਸਤਕ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਪਿੰਡ ਘੜੂੰਆਂ ਦਾ ਦੌਰਾ

December 06, 2021 10:26 PM
SehajTimes

ਮਾਸਕ ਪਾਉਣਾ ਤੇ ਸਮਾਜਿਕ ਦੂਰੀ ਬਣਾ ਕੇ ਰਖਣਾ ਜ਼ਰੂਰੀ : ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ

ਹਰ ਵਿਅਕਤੀ ਅਪਣਾ ਮੁਕੰਮਲ ਟੀਕਾਕਰਨ ਕਰਵਾਏ, ਸਰਕਾਰੀ ਸਿਹਤ ਸੰਸਥਾਵਾਂ ’ਚ ਮੁਫ਼ਤ ਹੋ ਰਿਹੈ

 ਮੋਹਾਲੀ : ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਉਭਾਰ ਦੇ ਸਨਮੁਖ ਲੋਕਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਕੋਵਿਡ-19 ਦੀ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਬਚਾਅ ਲਈ ਤਿੰਨ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ ਜਿਵੇਂ ਮਾਸਕ ਆਦਿ ਨਾਲ ਮੂੰਹ ਢੱਕ ਕੇ ਰਖਣਾ, ਇਕ ਦੂਜੇ ਤੋਂ ਦੂਰੀ ਬਣਾ ਕੇ ਰਖਣਾ ਅਤੇ ਵਾਰ-ਵਾਰ ਹੱਥ ਧੋਣਾl ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਬੀਮਾਰੀ ਦੀ ਰੋਕਥਾਮ ਲਈ ਤਮਾਮ ਲੋੜੀਂਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁਕੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ  ਸਿਹਤ ਵਿਭਾਗ ਇਸ ਲਹਿਰ ਨੂੰ ਕੰਟਰੋਲ ਕਰਨ ਲਈ ਪਹਿਲੇ ਦਿਨ ਤੋਂ ਹੀ ਪੂਰੀ ਵਾਹ ਲਾ ਰਿਹਾ ਹੈ ਪਰ ਇਸ ਬੀਮਾਰੀ ਪ੍ਰਤੀ ਲੋਕਾਂ ਦਾ ਲਾਪਰਵਾਹ ਰਵਈਆ ਸਥਿਤੀ ਨੂੰ ਹੋਰ ਵਿਗਾੜ ਸਕਦਾ ਹੈ।’  ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਕੋਵਿਡ ਦੀ ਬੀਮਾਰੀ ਹੁਣ ਸ਼ਾਇਦ ਖ਼ਤਮ ਹੋ ਗਈ ਹੈ। ਬਹੁਤੀ ਥਾਈਂ ਲੋਕ ਬੇਖ਼ੌਫ਼ ਹੋ ਕੇ ਮੂੰਹ ਢਕੇ ਬਿਨਾਂ ਘੁੰਮ-ਫਿਰ ਰਹੇ ਹਨ ਅਤੇ ਬਿਨਾਂ ਕਿਸੇ ਖ਼ਾਸ ਲੋੜ ਜਾਂ ਕੰਮ ਦੇ ਬਾਜ਼ਾਰਾਂ ਵਿਚ ਜਾ ਰਹੇ ਹਨ ਜੋ ਬਹੁਤ ਗ਼ਲਤ ਰੁਝਾਨ ਹੈ।   
 
              ਡੀ. ਸੀ  ਨੇ ਕਿਹਾ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਵੀ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ  ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਅਜਿਹੇ ਲੋਕ ਸਿਹਤ ਸੰਸਥਾਵਾਂ ਵਿਚ ਜਾ ਕੇ ਬਿਨਾਂ ਕਿਸੇ ਅੜਚਣ ਟੀਕਾਕਰਨ ਕਰਵਾ ਸਕਦੇ ਹਨ ਕਿਉਂਕਿ ਇਹ ਦਵਾਈ ਕੋਵਿਡ ਦੀ  ਲਾਗ ਲੱਗਣ ਤੋਂ ਬਚਾਉਂਦੀ ਹੈ। ਜੇ ਕਿਸੇ ਕਾਰਨ ਕੋਵਿਡ ਹੋ ਵੀ ਜਾਂਦਾ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
             ਉਨ੍ਹਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ। ਗ਼ੈਰ-ਜ਼ਰੂਰੀ ਸਫ਼ਰ ਅਤੇ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਕਿ ਦੁਕਾਨਾਂ ਵਿਚ ਗਾਹਕਾਂ ਦੀ ਭੀੜ ਨਹੀਂ ਹੋਣੀ ਚਾਹੀਦੀ ਅਤੇ ਸਮਾਜਕ ਦੂਰੀ ਹਰ ਹਾਲਤ ਵਿਚ ਕਾਇਮ ਰੱਖੀ ਜਾਣੀ ਚਾਹੀਦੀ ਹੈ। ਦੁਕਾਨ ਵਿਚ ਦਾਖ਼ਲ ਹੋਣ ਵੇਲੇ ਅਤੇ ਬਾਹਰ ਆਉਣ ਸਮੇਂ ਵੀ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਮਾਹਰ ਡਾਕਟਰ ਦੀ ਸਲਾਹ ਲਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ ਅਤੇ ਐਸ. ਐਮ. ਓ ਡਾ. ਸੁਰਿੰਦਰਪਾਲ ਕੌਰ ਵੀ ਹਾਜ਼ਰ ਸਨl

Have something to say? Post your comment

 

More in Chandigarh

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਪੰਜਾਬ ਸਰਕਾਰ ਦੇ ਯਤਨਾਂ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੀਹ 'ਤੇ ਪੈਣ ਲੱਗੀ ਜ਼ਿੰਦਗੀ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਲਾਲਜੀਤ ਸਿੰਘ ਭੁੱਲਰ ਵੱਲੋਂ ਕੈਦੀਆਂ ਨੂੰ ਹੁਨਰ ਸਿਖਲਾਈ ਦੇਣ ਲਈ 11 ਜੇਲ੍ਹਾਂ ਵਿੱਚ ਆਈਟੀਆਈਜ਼ ਦਾ ਉਦਘਾਟਨ

'ਯੁੱਧ ਨਸ਼ਿਆਂ ਵਿਰੁੱਧ’ ਦੇ 199ਵੇਂ ਦਿਨ ਪੰਜਾਬ ਪੁਲਿਸ ਵੱਲੋਂ 359 ਥਾਵਾਂ 'ਤੇ ਛਾਪੇਮਾਰੀ; 86 ਨਸ਼ਾ ਤਸਕਰ ਕਾਬੂ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਮੁੱਖ ਸਕੱਤਰ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ 'ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

ਹੜ੍ਹਾਂ ਦੀ ਸਥਿਤੀ ਵਿੱਚ ਸੁਧਾਰ ਦੇ ਨਾਲ ਪੰਜਾਬ ਵਿੱਚ ਜਨ-ਜੀਵਨ ਮੁੜ ਲੀਹ 'ਤੇ ਪਰਤਿਆ : ਹਰਦੀਪ ਸਿੰਘ ਮੁੰਡੀਆਂ