Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

December 06, 2021 10:34 PM
SehajTimes

ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰਣਜੀਤ ਐਵੇਨਿਊ ਵਿੱਚ ਬਣੇਗਾ ਸਪੋਰਟਸ ਕੰਪਲੈਕਸ

ਅੰਮ੍ਰਿਤਸਰ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। ਸਾਡੀਆਂ ਧੀਆਂ-ਭੈਣਾਂ ਵਿਰੁੱਧ ਭੈੜੀ ਟਿੱਪਣੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਵੱਲੋਂ ਅਤਿ ਘਿਨਾਉਣੀ ਇਰਾਦੇ ਨਾਲ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਸਾਰੀਆਂ ਹੱਦਾਂ ਪਾਰ ਕਰ ਕੇ ਰਾਜਨੀਤੀ ਵਿੱਚ ਸਭ ਤੋਂ ਹੇਠਲੇ ਪੱਧਰ ਨੂੰ ਛੂਹਿਆ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਮੁਆਫ ਨਹੀਂ ਕਰਨਗੇ।  
ਇੱਥੇ ਰਣਜੀਤ ਐਵੀਨਿਊ ਵਿਖੇ ਹਲਕਾ ਵਿਧਾਇਕ ਸ੍ਰੀ ਸੁਨੀਲ ਦੱਤੀ ਵਲੋਂ ਕਰਵਾਏ ਭਰਵੇਂ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਵਰਗੇ ਆਗੂ ਨੂੰ ਅਜਿਹੀ ਬੇਤੁਕੀ ਗੱਲ ਕਰਨੀ ਸੋਭਾ ਨਹੀਂ ਦਿੰਦੀ, ਜੋ ਆਪਣੇ ਆਪ ਨੂੰ ਆਮ ਆਦਮੀ ਦਾ ਮਸੀਹਾ ਹੋਣ ਦਾ ਦਾਅਵਾ ਕਰਦਾ ਹੈ। ਉਨ੍ਹਾਂ ਸਪੱਸਟ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਅਪਮਾਨਜਨਕ ਰਵੱਈਏ ਨੂੰ ਕਦੇ ਵੀ ਬਰਦਾਸਤ ਨਹੀਂ ਕਰਨਗੇ, ਜੋ ਕੇਜਰੀਵਾਲ ਦੇ ਹੰਕਾਰ ਅਤੇ ਸਵੈ-ਮਾਣ ਨੂੰ ਦਰਸਾਉਂਦਾ ਹੈ। 


 ਉਨਾਂ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਓਪਨ ਜਿੰਮ, 3 ਵਾਲੀਬਾਲ ਕੋਰਟ, ਚਾਰ ਕਿ੍ਰਕਟ ਗਰਾਊਂਡ, ਹਾਕੀ ਗਰਾਊਂਡ, ਤਿੰਨ ਬਾਸਕਟਬਾਲ ਕੋਰਟ, ਫੁੱਟਬਾਲ ਗਰਾਊਂਡ ਅਤੇ ਐਥਲੈਟਿਕ ਟਰੈਕ, 4 ਟੈਨਿਸ ਕੋਰਟ, ਆਊਟਡੋਰ ਜਿੰਮ, ਮਲਟੀਪਰਪਜ ਸਮੇਤ ਸਪੋਰਟਸ ਕੰਪਲੈਕਸ ਬਣਾਉਣ ਦਾ ਐਲਾਨ ਕੀਤਾ।  ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਕੰਪਲੈਕਸ ਦਾ ਨਾਂ ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਅਤੇ ਅੰਦਰੂਨੀ ਕਿ੍ਰਕਟ ਸਟੇਡੀਅਮ ਦਾ ਨਾਂ ਐਡਵੋਕੇਟ ਭਗਵੰਤ ਸਿੰਘ ਸਿੱਧੂ (ਪ੍ਰਧਾਨ ਪ੍ਰਦੇਸ ਕਾਂਗਰਸ ਕਮੇਟੀ ਨਵਜੋਤ ਸਿੰਘ ਸਿੱਧੂ ਦੇ ਪਿਤਾ) ਦੇ ਨਾਂ ’ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਸਟੇਡੀਅਮ ਲਈ 15 ਕਰੋੜ ਰੁਪਏ ਮਨਜੂਰ ਕੀਤੇ ਗਏ ਹਨ ਅਤੇ ਇਸ ਦੇ ਮੁਕੰਮਲ ਹੋਣ ਤੱਕ ਹੋਰ ਮੁਹੱਈਆ ਕਰਵਾਏ ਜਾਣਗੇ।


 ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ: ਰਾਜ ਕੁਮਾਰ ਵੇਰਕਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੋਲਦੇ ਸ੍ਰੀ ਸੁਨੀਲ ਦੱਤੀ ਨੇ ਹਲਕਾ ਵਾਸੀਆਂ ਦੀ ਚਿਰੋਕਣੀਆਂ ਮੰਗਾਂ ਪੂਰੀਆਂ ਕਰਨ ਲਈ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪ੍ਰਧਾਨ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਕ ਨਿੱਕੇ ਜਿਹੇ ਸੱਦੇ ਉਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਜੋ ਪਿਆਰ ਦਿੱਤਾ ਹੈ, ਉਹ ਮੁੱਖ ਮੰਤਰੀ ਪੰਜਾਬ ਦੀ ਹਰਮਨ ਪਿਆਰਤਾ ਦਾ ਸਬੂਤ ਹੈ। ਉਨਾਂ ਆਏ ਹੋਏ ਮਹਿਮਾਨਾਂ ਅਤੇ ਰੈਲੀ ਦੇ ਇੰਤਜਾਮ ਲਈ ਸ੍ਰੀ ਆਦਿਤਆ ਦੱਤੀ, ਸੋਨੂੰ ਦੱਤੀ ਅਤੇ ਮਮਤਾ ਦੱਤਾ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੁੰਡਾਲਾ, ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਸ: ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਸ੍ਰੀ ਤਰਸੇਮ ਸਿੰਘ ਡੀਸੀ, ਮੇਅਰ ਸ: ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਮਨਦੀਪ ਸਿੰਘ ਅਤੇ ਹੋਰ ਹਾਜ਼ਰ ਸਨ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ