Thursday, September 18, 2025

Chandigarh

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

December 08, 2021 09:03 PM
SehajTimes

ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦੇਣ ਦੀ ਅਪੀਲ

ਤਲਵੰਡੀ ਸਾਬੋ (ਬਠਿੰਡਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।
 
ਇਸ ਦਾ ਉਦੇਸ਼ ਗੁਰਬਾਣੀ ਕੀਰਤਨ ਦੀ ਪਹੁੰਚ ਵੱਧ ਤੋਂ ਵੱਧ ਯਕੀਨੀ ਬਣਾਉਣਾ ਹੈ ਤਾਂ ਕਿ ਕੋਈ ਵੀ ਸ਼ਰਧਾਲੂ ਕੀਰਤਨ  ਸਰਵਨ ਕਰਨ ਤੋਂ ਵਿਰਵਾ ਨਾ ਰਹੇ।
 
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜਥੇਦਾਰ ਸਾਹਿਬ ਨੂੰ ਨਿੱਜੀ ਤੌਰ ਉੱਤੇ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਚੰਨੀ ਨੇ ਜਿਵੇਂ ਸਿੱਖ ਸੰਗਤ ਪਾਕਿਸਤਾਨ ਵਿੱਚ ਰਹਿ ਗਏ ਪਾਵਨ ਗੁਰਧਾਮਾਂ ਦੇ ‘‘ਖੁੱਲ੍ਹੇ ਦਰਸ਼ਨ ਦੀਦਾਰਾਂ’’ ਲਈ ਤਾਂਘ ਰਹੀ ਹੈ, ਉਸੇ ਤਰ੍ਹਾਂ ਹੀ ਸਿੱਖ ਸੰਗਤ ਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹਰ ਸਮੇਂ ‘‘ਖੁੱਲੇ ਪ੍ਰਸਾਰਨ’’ ਦੀ ਵੀ ਹਮੇਸ਼ਾ ਤੀਬਰ ਇੱਛਾ ਰਹੀ ਹੈ।
 
ਇਸ ਦੌਰਾਨ ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਲੋੜੀਂਦਾ ਢਾਂਚਾ ਬਣਾਉਣ ਜਾਂ ਆਉਣ ਵਾਲੇ ਹੋਰਨਾਂ ਖਰਚਿਆਂ ਲਈ ਲੋੜੀਂਦੀ ਰਾਸ਼ੀ ਪੰਜਾਬ ਸਰਕਾਰ ਸਹਿਣ ਨੂੰ ਤਿਆਰ ਹੈ। ਇਸ ਸਮੇਂ ਸਿਰਫ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ । 
 
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਵੇਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿਰਫ ਇਕ ਸੀਮਤ ਪ੍ਰਸਾਰਨ ਘੇਰੇ ਵਾਲੇ ਅਤੇ ਇਕ ਪਰਿਵਾਰ ਦੀ ਮਾਲਕੀ ਵਾਲੇ ਪੰਜਾਬੀ ਚੈਨਲ ਨੂੰ ਕੁਝ ਰਕਮ ਬਦਲੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਇਲਾਹੀ ਕੀਰਤਨ ਦੇ ਸਿੱਧੇ ਪ੍ਰਸਾਰਣ ਦੇ ਹੱਕ ਦਿੱਤੇ ਹੋਏ ਹਨ ਅਤੇ ਇਹ ਫੈਸਲਾ  ਇਹ ਫੈਸਲਾ ਕਿਸੇ ਤਰ੍ਹਾਂ ਵੀ ਦਰੁਸਤ ਨਹੀਂ ਮੰਨਿਆ ਜਾ ਸਕਦਾ। 
 
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵਿੱਚ ਬਹੁਮਤ ਹੈ ਅਤੇ ਉਸ ਨੇ 1996 ਅਤੇ 2004 ਵਿੱਚ ਹੋਈ ਸ਼੍ਰੋਮਣੀ ਕਮੇਟੀ ਦੀ ਚੋਣ  ਲਈ ਜਾਰੀ ਕੀਤੇ ਗਏ ਆਪਣੇ ਚੋਣ ਮੈਨੀਫੈਸਟੋ ਵਿੱਚ ਸਿੱਖ ਸੰੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸਥਾਪਤ ਕਰੇਗੀ। 
 
ਮੁੱਖ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਇਸ ਅਤਿ ਗੰਭੀਰ ਅਤੇ ਅਹਿਮ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੋੜੀਂਦੀਆਂ ਹਦਾਇਤਾਂ ਦੇਣ ਦੀ ਸਨਿਮਰ ਬੇਨਤੀ ਕੀਤੀ।   

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ