Saturday, November 01, 2025

Chandigarh

ਪਟਿਆਲਾ ਪੁਲਿਸ ਵੱਲੋ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ-ਐਸ.ਐਸ.ਪੀ.

December 08, 2021 09:54 PM
SehajTimes

ਪਟਿਆਲਾ : ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ 'ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ 'ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।
ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਖੋਹ ਕੀਤੇ ਮੋਬਾਇਲ ਫੋਨ ਬ੍ਰਮਾਦ ਹੋਏ ਹਨ ਅਤੇ ਸਨੈਚਿੰਗ ਕਰਨ ਲਈ ਵਰਤਿਆ ਜਾਂਦਾ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ 5 ਦਸੰਬਰ ਨੂੰ ਸੀ.ਆਈ.ਏ ਪਟਿਆਲਾ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ 21 ਸਾਲਾ ਮਨੋਜ ਕੁਮਾਰ ਉਰਫ ਮੌਂਟੀ ਪੁੱਤਰ ਮਦਨ ਲਾਲ ਵਾਸੀ ਗੋਪਾਲ ਕਲੋਨੀ ਵੱਡੀ ਸਬਜੀ ਮੰਡੀ ਸਨੌਰ ਰੋਡ ਦੀ ਬੈਕ ਸਾਈਡ, 23 ਸਾਲਾ ਰਮਨਦੀਪ ਸਿੰਘ ਉਰਫ ਕਾਲੂ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਸੈਲਰ ਪਿੰਡ ਬੋਲੜ ਥਾਣਾ ਸਨੌਰ, 24 ਸਾਲਾ ਮੁਹੰਮਦ ਇਸਲਾਮ ਉਰਫ ਖੋਪਾ ਪੁੱਤਰ ਮੁਹੰਮਦ ਅਸਗਰ ਵਾਸੀ ਸਫ਼ਾਬਾਦੀ ਗੇਟ ਨੇ ਗਿਰੋਹ ਬਣਾਇਆ ਹੋਇਆ ਹੈੇ।
ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੜਕਾਂ ਤੇ ਬਜਾਰਾਂ ਵਿੱਚ ਆਉਣ ਜਾਣ ਵਾਲੇ ਰਾਹੀਆਂ ਤੋਂ ਪਰਸ ਅਤੇ ਮੋਬਾਇਲ ਵਗੈਰਾ ਦੀ ਖੋਹ ਕਰਦੇ ਹਨ। ਇਸ ਸੂਚਨਾ ਦੇ ਅਧਾਰ 'ਤੇ ਮਿਤੀ  5 ਦਸੰਬਰ 2021 ਨੂੰ ਪੁਲਿਸ ਪਾਰਟੀ ਵੱਲੋਂ ਟੀ-ਪੁਆਇੰਟ ਸਮਸ਼ਾਨਘਾਟ ਰੋਡ ਤ੍ਰਿਪੜੀ ਤੋਂ ਉਕਤਾਨ ਨੂੰ ਮੁੱਕਦਮਾ ਨੰਬਰ 304 ਮਿਤੀ 4-12-2021 ਅ/ਧ 379-ਬੀ, 34, 411 ਆਈਪੀਸੀ ਥਾਣਾ ਤ੍ਰਿਪੜੀ ਪਟਿਆਲਾ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਨੇ ਪਟਿਆਲਾ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੋਂ 12 ਦੇ ਕਰੀਬ ਪਰਸ ਅਤੇ ਮੋਬਾਇਲ ਸਨੈਚਿੰਗ ਦੀਆਂ ਵਾਰਦਾਤਾਂ ਕੀਤੀਆਂ ਹਨ।
ਸ. ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਨ੍ਹਾਂ ਵਾਰਦਾਤਾਂ ਸਬੰਧੀ ਵੱਖ ਵੱਖ ਮੁੱਕਦਮੇ ਪਟਿਆਲਾ ਦੇ ਅਲੱਗ ਅਲੱਗ ਥਾਣਿਆਂ 'ਚ ਦਰਜ ਹਨ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਤੇ ਦੀ ਡੂੰਘਾਈ ਨਾਲ ਪੁੱਛ ਗਿੱਛ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ "ਰੋਹੂ" ਨੂੰ ਰਾਜ ਮੱਛੀ ਐਲਾਨਿਆ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

ਪੰਜਾਬ ਸਰਕਾਰ ਜੰਗੀ ਯਾਦਗਾਰਾਂ ਦੀ ਸਾਂਭ-ਸੰਭਾਲ ਲਈ ਵਚਨਬੱਧ

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

ਆਂਗਣਵਾੜੀ ਕੇਂਦਰ ਦਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਕੀਤਾ ਅਚਾਨਕ ਨਿਰੀਖਣ

'ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ