Friday, November 21, 2025

Malwa

ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਾਈਐਂਡ ਜਾਬ ਫੇਅਰ 10 ਦਸੰਬਰ ਨੂੰ: ਡਿਪਟੀ ਕਮਿਸ਼ਨਰ

December 09, 2021 08:30 PM
SehajTimes
ਸੰਗਰੂਰ: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 10 ਦਸੰਬਰ 2021 ਨੂੰ ਹਾਈਐਂਡ ਜਾਬ ਫੇਅਰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਮੇਲਾ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਲਗਾਇਆ ਜਾਵੇਗਾ।
 
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਇਸ ਹਾਈਐਂਡ ਜਾਬ ਫੇਅਰ ਵਿੱਚ ਵੱਖ-ਵੱਖ ਨਾਮਵਰ ਕੰਪਨੀਆਂ ਜਿਵੇਂ ਕਿ ਸਕਾਈ ਇੰਟਰਨੈਸ਼ਨਲ, ਸਮਾਣਾ ਆਇਲ ਕੰਪਨੀ, ਵਿਓਮ ਫਿਲਮ ਪ੍ਰੋਡਕਸ਼ਨ, ਬਜਾਜ ਫਾਈਨਾਂਸ, ਕੈਪੀਟਲ ਟਰੱਸਟ, ਇੰਸਟੋ ਹਰਬਲਜ਼, ਹਰਨੂਰ ਹੈਲਥ ਕੇਅਰ ਆਦਿ ਵੱਲੋਂ ਭਾਗ ਲਿਆ ਜਾਵੇਗਾ। 
 
ਉਨਾਂ ਦੱਸਿਆ ਕਿ ਇਸ ਹਾਈਐਂਡ ਜਾਬ ਫੇਅਰ ਵਿੱਚ ਬਾਰਵੀਂ ਪਾਸ ਅਤੇ ਇਸ ਤੋਂ ਵਧੇਰੇ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਉਨਾਂ ਦੱਸਿਆ ਕਿ ਰੋਜ਼ਗਾਰ ਪ੍ਰਾਪਤ ਕਰਨ ਦੇ ਚਾਹਵਾਨ ਪ੍ਰਾਰਥੀ ਹਾਈਐਂਡ ਜਾਬ ਫੇਅਰ ਵਿੱਚ ਹਿੱਸਾ ਲੈਣ ਲਈ ਆਪਣੇ ਵਿੱਦਿਅਕ ਯੋਗਤਾ ਆਦਿ ਸਬੰਧੀ ਦਸਤਾਵੇਜ ਲੈ ਕੇ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਨੇੜੇ ਸੁਿਵਧਾ ਕੇਂਦਰ, ਸੰਗਰੂਰ ਵਿਖੇ ਪਹੁੰਚਣ। ਉਨਾਂ ਦੱਸਿਆ ਕਿ ਇੰਟਰਵਿਊ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਾਰਥੀ ਫਾਰਮਲ ਡਰੈੱਸ ਕੋਡ ਅਪਣਾਉਣ ਅਤੇ ਆਪਣਾ ਰਿਜ਼ੀਊਮ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।

Have something to say? Post your comment

 

More in Malwa

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਸੁਖਬੀਰ ਬਾਦਲ ਨੇ ਰਾਜਨੀਤੀ 'ਚ ਗਲਤ ਪਰੰਪਰਾਵਾਂ ਦੀ ਪਾਈ ਪਿਰਤ : ਪਰਮਿੰਦਰ ਢੀਂਡਸਾ

ਕਲਗੀਧਰ ਸਕੂਲ ਦੇ ਬੱਚਿਆਂ ਨੇ ਲਾਇਆ ਵਿਦਿਅਕ ਟੂਰ 

ਵਿਜੀਲੈਂਸ ਵੱਲੋਂ ਗ੍ਰਿਫਤਾਰ ਡਾਕਟਰ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ 

ਵਲੰਟੀਅਰਾਂ ਨੇ ਕੀਤੀ ਸੁਨਾਮ ਕਾਲਜ ਕੈਂਪਸ ਦੀ ਸਫ਼ਾਈ 

ਕੂੜੇ ਦੇ ਡੰਪ ਨੂੰ ਲੱਗੀ ਅੱਗ ਬਿਮਾਰੀਆਂ ਨੂੰ ਦੇ ਰਹੀ ਸੱਦਾ 

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦੀ ਅਚਨਚੇਤ ਚੈਕਿੰਗ

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਕੈਮਿਸਟਾਂ ਵੱਲੋਂ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਸਫਲ ਬਣਾਉਣ ਦਾ ਸੱਦਾ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ