Monday, November 03, 2025

Chandigarh

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

February 10, 2022 07:23 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 25.79 ਕਰੋੜ ਰੁਪਏ ਦੀ 45.06 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 315 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 26.59 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
 
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1340 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3897 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3235 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2148 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
 
ਉਹਨਾਂ ਦੱਸਿਆ ਕਿ ਸਾਰੇ ਹੀ 3049 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 23320 ਨਾਕੇ ਲਾਏ ਗਏ ਹਨ।
 
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,79,170 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 118 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ