Saturday, December 20, 2025

Chandigarh

ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ

February 10, 2022 07:41 PM
SehajTimes

ਪਟਿਆਲਾ : ਐਸ.ਐਸ.ਪੀ. ਪਟਿਆਲਾ ਡਾ: ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਹਿਤਾਬ ਸਿੰਘ, ਕਪਤਾਨ ਪੁਲਿਸ ਸਿਟੀ ਸ੍ਰੀ ਹਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ (ਦਿਹਾਤੀ) ਸ੍ਰੀ ਸੁਖਮਿੰਦਰ ਸਿੰਘ ਚੌਹਾਨ ਦੀ ਯੋਗ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਪੁਲਿਸ ਦੀ ਪੁਲਿਸ ਪਾਰਟੀ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫ਼ਲਾਂ ਨੂੰ ਹਾਨੀਕਾਰਕ ਕੀੜਿਆਂ ਮੱਖੀਆਂ ਤੋਂ ਬਚਾਉਣ ਲਈ ਚੰਡੀਗੜ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

             ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 9 ਫਰਵਰੀ 2022 ਨੂੰ ਮੁੱਖ ਅਫ਼ਸਰ ਸਦਰ ਪਟਿਆਲਾ ਇੰਸਪੈਕਟਰ ਮਨਪ੍ਰੀਤ ਸਿੰਘ ਦੀ ਅਗਵਾਈ 'ਚ ਚੌਕੀ ਇੰਚਾਰਜ ਬਲਬੇੜਾ ਐਸ.ਆਈ ਗੁਰਪ੍ਰੀਤ ਕੌਰ ਸਮੇਤ ਪੁਲਿਸ ਪਾਰਟੀ ਬੱਸ ਸਟੈਂਡ, ਸਫੇੜਾ ਵਿਖੇ ਮੌਜੂਦ ਸੀ ਤਾਂ ਖੁਫ਼ੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਕਾਰ ਨੰਬਰ ਪੀ.ਬੀ. 10 ਏ.ਐਚ 0169 ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਚਾਲਕ ਜਤਿੰਦਰ ਸਿੰਘ ਉਰਫ਼ ਮੱਟੋ ਪੁੱਤਰ ਇੰਦਰ ਸਿੰਘ ਵਾਸੀ ਮਕਬੂਲਪੁਰ ਭੈਣੀ ਥਾਣਾ ਜੁਲਕਾ ਦੀ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਵਿਚੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ ਹੋਏ। ਜਿਸ 'ਤੇ ਦੋਸ਼ੀ ਜਤਿੰਦਰ ਸਿੰਘ ਉਕਤ ਦੇ ਖ਼ਿਲਾਫ਼ ਮੁਕੱਦਮਾ ਨੰਬਰ 19 ਮਿਤੀ 10 ਫਰਵਰੀ 2022 ਅ/ਧ 15ਸੀ/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਦਰ ਪਟਿਆਲਾ ਦਰਜ ਕੀਤਾ ਗਿਆ। ਮੁਕੱਦਮੇ ਵਿਚ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

ਇਸ ਖ਼ਬਰ ਸਬੰਧੀ ਕੁਮੈਂਟ ਜ਼ਰੂਰ ਲਿਖੋ

Have something to say? Post your comment

 

More in Chandigarh

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

‘ਯੁੱਧ ਨਸ਼ਿਆਂ ਵਿਰੁੱਧ’: 293ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ 528 ਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਸਾਲ 2025 ਦਾ ਲੇਖਾ-ਜੋਖਾ - ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ