Tuesday, May 07, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Chandigarh

ਪੰਜਾਬ ਵਿਧਾਨ ਸਭਾ ਚੋਣਾਂ: ਚੋਣ ਲੜ ਰਹੇ 1304 ਉਮੀਦਵਾਰਾਂ ਵਿੱਚ ਦੋ ਟਰਾਂਸਜੈਂਡਰ, 93 ਔਰਤਾਂ ਸ਼ਾਮਲ

February 10, 2022 08:07 PM
SehajTimes

25 ਸਾਲ ਦੇ 9 ਉਮੀਦਵਾਰ ਅਤੇ 80 ਸਾਲ ਤੋਂ ਵੱਧ ਉਮਰ ਦੇ 6 ਉਮੀਦਵਾਰ ਲੜ ਰਹੇ ਹਨ ਚੋਣ
- 1051 ਪੋਲਿੰਗ ਸਥਾਨਾਂ ਦੇ 2013 ਸਟੇਸ਼ਨਾਂ ਦੀ ਨਾਜ਼ੁਕ ਪੋਲਿੰਗ ਸਟੇਸ਼ਨਾਂ ਵਜੋਂ ਪਛਾਣ
ਲਗਭਗ 2586 ਵੱਖ-ਵੱਖ ਨਿਗਰਾਨ ਟੀਮਾਂ 24 ਘੰਟੇ ਕਰ ਰਹੀਆਂ ਹਨ ਕੰਮ

ਚੰਡੀਗੜ੍ਹ : ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਾਸਤੇ 20 ਫਰਵਰੀ, 2022 ਨੂੰ ਹੋਣ ਵਾਲੀਆਂ ਚੋਣਾਂ ਲਈ 1304 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ ਦੋ ਟਰਾਂਸਜੈਂਡਰ ਅਤੇ 93 ਔਰਤਾਂ ਹਨ, ਜਦਕਿ 1209 ਉਮੀਦਵਾਰ ਪੁਰਸ਼ ਹਨ। ਇਹ ਜਾਣਕਾਰੀ ਵੀਰਵਾਰ ਨੂੰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਵਿੱਚੋਂ 9 ਉਮੀਦਵਾਰ 25 ਸਾਲ ਦੀ ਉਮਰ ਦੇ ਹਨ ਅਤੇ ਛੇ ਉਮੀਦਵਾਰ 80 ਸਾਲ ਤੋਂ ਵੱਧ ਉਮਰ ਦੇ ਹਨ, ਜਿਨ੍ਹਾਂ ਵਿੱਚੋਂ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ (83 ਨੰਬਰ) ਤੋਂ ਸਭ ਤੋਂ ਵਡੇਰੀ ਉਮਰ (94 ਸਾਲ) ਦੇ ਉਮੀਦਵਾਰ ਚੋਣ ਲੜ ਰਹੇ ਹਨ। 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ :  ਹਲਕਾ ਸਨੌਰ ਵਿਖੇ ਬਿਕਰਮ ਚਹਿਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਰਾਜ ਵਿੱਚ ਕੁੱਲ 21499804 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚੋਂ 11298081 ਪੁਰਸ਼, 10200996 ਇਸਤਰੀਆਂ, 727 ਟਰਾਂਸਜੈਂਡਰ , 158341 ਦਿਵਿਆਂਗ ਵੋਟਰ, 109624 ਸਰਵਿਸ ਵੋਟਰ, 1608 ਪਰਵਾਸੀ ਵੋਟਰ ਅਤੇ 80 ਸਾਲ ਤੋਂ ਵੱਧ ਉਮਰ ਦੇ 509205 ਵੋਟਰ ਹਨ। ਉਨ੍ਹਾਂ ਦੱਸਿਆ ਕਿ 14684 ਪੋਲਿੰਗ ਸਥਾਨਾਂ `ਤੇ 24740 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚੋਂ 1051 ਪੋਲਿੰਗ ਸਥਾਨਾਂ `ਤੇ ਸਥਿਤ 2013 ਪੋਲਿੰਗ ਸਟੇਸ਼ਨਾਂ ਦੀ ਪਛਾਣ ਨਾਜ਼ੁਕ ਪੋਲਿੰਗ ਸਟੇਸ਼ਨਾ ਵਜੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਸਾਰੇ ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ ਅਧੀਨ ਕਵਰ ਕੀਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ

ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ  ਦੁਆਰਾ ਨਿਰਧਾਰਿਤ ਨਿਯਮਾਂ ਅਨੁਸਾਰ ਨਾਜ਼ੁਕ ਪੋਲਿੰਗ ਸਥਾਨਾਂ `ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦਾ ਘੱਟੋ-ਘੱਟ ਹਾਫ ਸੈਕਸ਼ਨ ਅਤੇ ਬਾਕੀ ਪੰਜਾਬ ਪੁਲਿਸ ਦੀ ਤਾਇਨਾਤੀ ਕੀਤੀ ਜਾਵੇਗੀ।  ਡਾ: ਰਾਜੂ ਨੇ ਇਹ ਵੀ ਦੱਸਿਆ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ 972 ਫਲਾਇੰਗ ਸਕੁਐਡ ਟੀਮਾਂ (ਐਫਐਸਟੀ), 857 ਸਟੈਟਿਕ ਸਰਵੇਲੈਂਸ ਟੀਮਾਂ (ਐਸਐਸਟੀ), 479 ਵੀਡੀਓ ਨਿਗਰਾਨ ਟੀਮਾਂ (ਵੀਐਸਟੀ), 159 ਵੀਡੀਓ ਵਿਊਇੰਗ ਟੀਮਾਂ (ਵੀਵੀਟੀ) ਅਤੇ ਰਾਜ ਭਰ ਵਿੱਚ 119 ਲੇਖਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜੋ 24 ਘੰਟੇ ਕੰਮ ਕਰ ਰਹੀਆਂ ਹਨ। ਜਿ਼ਕਰਯੋਗ  ਹੈ ਕਿ ਵਿਧਾਨ ਸਭਾ ਚੋਣਾਂ 20 ਫਰਵਰੀ, 2022 (ਐਤਵਾਰ) ਨੂੰ ਸਵੇਰੇ 08.00 ਵਜੇ ਤੋਂ ਸ਼ਾਮ 06.00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ, 2022 ਵੀਰਵਾਰ ਨੂੰ ਹੋਵੇਗੀ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਫ਼ਲਾਂ ਨੂੰ ਹਾਨੀਕਾਰਕ ਕੀੜਿਆਂ ਮੱਖੀਆਂ ਤੋਂ ਬਚਾਉਣ ਲਈ ਚੰਡੀਗੜ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ

Have something to say? Post your comment

 

More in Chandigarh

ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਵੋਟਰ ਪੰਜੀਕਰਣ ਦੇ ਆਖਿਰੀ ਦਿਨ 153 ਨਵੇਂ ਵੋਟਰ ਰਜਿਸਟਰ ਹੋਏ 

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ 

ਏ.ਡੀ.ਸੀ. ਵੱਲੋਂ Microglobal Immigration Services firm ਦਾ ਲਾਇਸੰਸ ਰੱਦ

ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ

ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ  

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਘੋਸ਼ਿਤ ਕੀਤਾ