Saturday, May 18, 2024

Chandigarh

ਰਵਨੀਤ ਬਰਾੜ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ

February 11, 2022 04:22 PM
SehajTimes


ਮੋਹਾਲੀ : ਜਿਵੇਂ ਜਿਵੇਂ ਆਗਾਮੀ 20 ਫਰਵਰੀ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਮੋਹਾਲੀ ਹਲਕੇ ਵਿਚ ਸਿਆਸਤ ਤੇਜ਼ੀ ਫੜਦੀ ਜਾ ਰਹੀ ਹੈ। ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਦੇ ਮੁਤਾਬਕ ਹਲਕੇ ਵਿੱਚ  ਲੋਕ ਵੱਡੀ ਗਿਣਤੀ ਵਿੱਚ ਇਸ ਵਾਰ ਮੋਰਚੇ ਨੂੰ ਮੌਕਾ ਦੇਣ ਦੇ ਰੌਂਅ ਵਿੱਚ ਹਨ।  

ਹਲਕੇ ਦੇ ਪਿੰਡ ਬੱਲੋਮਾਜਰਾ, ਜੁਝਾਰ ਨਗਰ ਆਦਿ ਵਿੱਚ ਚੋਣ ਪ੍ਰਚਾਰ ਦੌਰਾਨ ਬਰਾਡ਼ ਨੇ ਕਿਹਾ ਕਿ ਉਨ੍ਹਾਂ ਦੇ ਦੇਖਣ ਵਿੱਚ ਆਇਆ ਕਿ ਨਾ ਕੇਵਲ ਸ਼ਹਿਰ ਦੇ ਪੜ੍ਹੇ ਲਿਖੇ ਲੋਕ ਬਲਕਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਖ਼ਾਸਕਰ ਕਿਸਾਨ ਭਾਈਚਾਰਾ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੋ ਤੁਰਿਆ ਹੈ।

ਮੌਜੂਦਾ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ ਨੂੰ ਆੜੇ ਹੱਥੀਂ ਲੈਂਦਿਆਂ ਬਰਾਡ਼ ਨੇ ਕਿਹਾ ਕਿ ਪਿਛਲੇ 15 ਸਾਲਾਂ ਤੋਂ ਮੋਹਾਲੀ ਹਲਕੇ ਦੇ ਲੋਕਾਂ ਨੇ ਬਲਬੀਰ ਸਿੱਧੂ ਦੀ ਪਰਿਵਾਰਵਾਦ ਵਾਲੀ ਸਿਆਸਤ ਦੇਖੀ ਹੈ। ਸਿਹਤ ਮੰਤਰੀ ਰਹਿੰਦੇ ਹੋਏ ਬਲਬੀਰ ਸਿੱਧੂ ਨੇ ਜੋ ਭ੍ਰਿਸ਼ਟਾਚਾਰ ਕੀਤਾ ਜਿਸ ਵਿੱਚ ਪੀਪੀਈ ਕਿੱਟਾਂ ਦੇ ਘੁਟਾਲੇ, ਗਊਸ਼ਾਲਾ ਦੀ ਜ਼ਮੀਨ ਘੁਟਾਲਾ, ਸ਼ਾਮਲਾਟ ਜ਼ਮੀਨਾਂ ਦੱਬਣਾ ਅਤੇ ਹੋਰ ਕਈ ਕਾਰਨਾਮੇ ਅੱਜ ਮੋਹਾਲੀ ਦੇ ਬੱਚੇ ਬੱਚੇ ਦੀ ਜ਼ੁਬਾਨ ਤੇ ਹਨ।

ਆਮ ਆਦਮੀ ਪਾਰਟੀ ਵਿੱਚ ਨਵੇਂ ਨਵੇਂ ਸ਼ਾਮਲ ਹੋਏ ਪੂੰਜੀਪਤੀ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਿਆ ਬਰਾਡ਼ ਨੇ ਕਿਹਾ ਕਿ ਹਰ ਇੱਕ ਨੂੰ ਪਤਾ ਹੈ ਕਿ ਕੁਲਵੰਤ ਸਿੰਘ ਇਕ ਧਨਾਢ ਪੂੰਜੀਪਤੀ ਹੋਣ ਦੇ ਨਾਲ ਨਾਲ ਅਕਾਲੀ ਦਲ  ਅਤੇ ਕਾਂਗਰਸ ਨਾਲ ਮੌਕਾਪ੍ਰਸਤੀ ਦੀ ਸਿਆਸਤ ਖੇਡਦੇ ਹੋਏ ਸੱਤਾ ਦਾ ਸੁਖ ਮਾਣਦੇ ਆਏ ਹਨ। ਹੁਣ ਜਦੋਂ ਇਨ੍ਹਾਂ ਦੋਨਾਂ ਪਾਰਟੀਆਂ ਨੂੰ ਕੁਲਵੰਤ ਸਿੰਘ ਦੀ ਅਸਲੀਅਤ ਪਤਾ ਲੱਗ ਚੁੱਕੀ ਹੈ ਤਾਂ ਹੁਣ ਉਹ ਆਮ ਆਦਮੀ ਪਾਰਟੀ ਦੇ ਰਾਹੀਂ ਸੱਤਾ ਦਾ ਸੁੱਖ ਮਾਨਣਾ ਚਾਹੁੰਦੇ ਹਨ।

ਇਸਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਬਾਰੇ ਕਿਹਾ ਕਿ ਪਰਮਿੰਦਰ ਸੋਹਾਣਾ ਮੋਹਾਲੀ ਦੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਸਮਝਾਉਣ ਤੋਂ ਪਹਿਲਾਂ ਮੋਹਾਲੀ ਦੇ ਅਕਾਲੀ ਆਗੂਆਂ ਵਿੱਚ ਧੜੇਬੰਦੀਆਂ ਖ਼ਤਮ ਕਰਨ ਵੱਲ ਧਿਆਨ ਦੇਣ।

ਜ਼ਿਕਰਯੋਗ ਹੈ ਕਿ ਕਾਂਗਰਸੀ ਉਮੀਦਵਾਰ ਬਲਬੀਰ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸੋਹਾਣਾ ਦੇ ਉਪਰ ਅਪਰਾਧਿਕ ਮਾਮਲੇ ਵੀ ਦਰਜ ਹਨ। ਇਨ੍ਹਾਂ ਦਾ ਹਵਾਲਾ ਦਿੰਦੇ ਹੋਏ ਰਵਨੀਤ ਬਰਾੜ ਨੇ ਕਿਹਾ ਕਿ ਆਮ ਲੋਕਾਂ ਵਿੱਚ ਇਸ ਗੱਲ ਦੀ ਬਹੁਤ ਚਰਚਾ ਹੈ ਅਤੇ  ਮੌਜੂਦਾ ਸਮੇਂ ਵਿੱਚ ਮੋਹਾਲੀ ਹਲਕੇ ਵਿੱਚ ਪੂਰੀ ਤਰ੍ਹਾਂ ਨਾਲ ਸੰਯੁਕਤ ਸਮਾਜ ਮੋਰਚੇ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ ਜਿਸ ਨੂੰ ਸਾਫ ਤੌਰ ਤੇ ਮਹਿਸੂਸ ਕੀਤਾ ਜਾ ਸਕਦਾ ਹੈ। 
 

Have something to say? Post your comment

 

More in Chandigarh

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਮੋਹਾਲੀ ਪੁਲਿਸ ਵੱਲੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ ਗ੍ਰਿਫਤਾਰ

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ