Saturday, April 20, 2024
BREAKING NEWS
ਕਾਲਜ ਬਣਾਓ ਕਮੇਟੀ ਵੱਲੋਂ ਝੂੰਦਾਂ ਦਾ ਘਿਰਾਓ, ਕੀਤੀ ਨਾਅਰੇਬਾਜ਼ੀਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗਸੱਤ ਰੋਜਾ ਫ੍ਰੀ ਦਸਤਾਰ ਦੁਮਾਲਾ ਸਿਖਲਾਈ ਕੈਂਪ ਭਿੱਖੀਵਿੰਡ ਵਿਖੇਮੋਬਾਇਲ ਦੀ ਦੁਨੀਆਂ ਤੇ ਇਸਦਾ ਵੱਧਦਾ ਦਾਇਰਾਮਾਨਵ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਦਾ ਹੈ "ਮਾਨਵ ਏਕਤਾ ਦਿਵਸ "ਪਟਿਆਲਾ ਲੋਕ ਸਭਾ ਲਈ ਟਿਕਟ ਦੀ ਵੰਡ ਤੋਂ ਬਾਅਦ ਕਾਂਗਰਸੀ ਆਗੂਆਂ ਨੇ ਵਿਖਾਏ ਬਗਾਵਤੀ ਸੁਰਅਕਾਲੀ ਦਲ ਦੀ ਚੋਣ ਰੈਲੀ 'ਚ ਸ਼ਹਿਰੀ ਲੋਕਾਂ ਦੀ ਗ਼ੈਰਹਾਜ਼ਰੀ ਬਣੀ ਚਰਚਾ ਦਾ ਵਿਸ਼ਾ ਮੁੱਖ-ਮੰਤਰੀ ਸਾਹਿਬ ਪੰਜਾਬ ਚ ਹੋਈ ਗੜੇਮਾਰੀ ਨਾਲ ਬਰਬਾਦ ਹੋ ਰਹੀਆਂ ਫਸਲਾਂ ਨੂੰ ਸੰਭਾਲੋ : ਐਨ ਕੇ ਸ਼ਰਮਾਮੀਂਹ ਤੇ ਗੜ੍ਹੇਮਾਰੀ ਕਾਰਨ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਭਗਵੰਤ ਮਾਨ: ਐਨ ਕੇ ਸ਼ਰਮਾਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ

Chandigarh

ਕੰਧ ਚਿੱਤਰ ਅਤੇ ਕੈਨਵਸ 'ਤੇ ਵੋਟਰ ਜਾਗਰੂਕਤਾ ਤਸਵੀਰਾਂ ਬਣਾ ਰਿਹਾ ਮਡੌਰ ਸਕੂਲ -ਜ਼ਿਲ੍ਹਾ ਦੂਤ ਗੁਰਪ੍ਰੀਤ ਸਿੰਘ ਨਾਮਧਾਰੀ ਕਰ ਰਹੇ ਨੇ ਅਗਵਾਈ

February 14, 2022 02:28 PM
SehajTimes

ਪਟਿਆਲਾ : ਜ਼ਿਲ੍ਹਾ ਪਟਿਆਲਾ ਵਿਖੇ ਵੋਟਾਂ ਦੇ ਮਹਾਂ ਤਿਉਹਾਰ ਨੂੰ ਮਨਾਉਣ ਲਈ ਵੋਟਰਾਂ ਨੂੰ ਹਰ ਰੰਗ ਹਰ ਕਲਾ ਦੇ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਹਰ ਵਰਗ ਦੇ ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਅਤੇ ਵੋਟਰ ਜਾਗਰੂਕਤਾ ਦੇ ਨਵੇਂ ਨਵੇਂ ਢੰਗ ਅਪਣਾਏ ਜਾ ਰਹੇ ਹਨ। ਅੱਜ ਸਰਕਾਰੀ ਸਮਾਰਟ ਸਕੂਲ ਪਿੰਡ ਮਡੌਰ ਹਲਕਾ ਪਟਿਆਲਾ ਦਿਹਾਤੀ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਬਤੌਰ ਵਿਸ਼ੇਸ਼ ਮਹਿਮਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਸ਼ਿਰਕਤ ਕੀਤੀ।
ਇਸ ਮੌਕੇ ਜ਼ਿਲ੍ਹਾ ਦੂਤ ਵੋਟਰ ਜਾਗਰੂਕਤਾ ਗੁਰਪ੍ਰੀਤ ਸਿੰਘ ਨਾਮਧਾਰੀ ਪ੍ਰਿੰਸੀਪਲ ਜਸਪਾਲ ਸਿੰਘ ਅਤੇ ਸਟਾਫ਼ ਵੱਲੋਂ ਤਿਆਰ ਕੰਧ ਚਿੱਤਰ ਜਿਨ੍ਹਾਂ ਵਿੱਚ 20 ਫਰਵਰੀ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਗਿਆ ਹੈ ਅਤੇ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਉਨ੍ਹਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਵੋਟਰ ਜਾਗਰੂਕਤਾ ਪੇਂਟਿੰਗਜ਼ ਨੂੰ ਜਾਰੀ ਕੀਤਾ ਗਿਆ। ਇਸ ਮੌਕੇ ਰਿਟਾਇਰਡ ਅਧਿਆਪਕ ਪੰਡਤ ਧਰਮਪਾਲ ਸ਼ਾਸਤਰੀ ਵੱਲੋਂ ਵੋਟਰ ਜਾਗਰੂਕਤਾ ਕਵਿਤਾਵਾਂ ਪੜ੍ਹੀਆਂ ਗਈਆਂ।
ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਸਕੂਲ ਦੇ ਪ੍ਰਿੰਸੀਪਲ ਸਟਾਫ਼ ਅਤੇ ਪਿੰਡ ਦੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰਾਂ ਨੂੰ ਵੋਟਾਂ ਦੇ ਇਸ ਪਵਿੱਤਰ ਤਿਉਹਾਰ ਨੂੰ ਮਨਾ ਕੇ ਮਜ਼ਬੂਤ ਲੋਕਤੰਤਰ ਦੇ ਲਈ ਕੰਮ ਕਰਨ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਤੌਰ ਚੋਣ ਮਿੱਤਰ 50-50 ਘਰ ਅਪਣਾ ਕੇ ਹਰ ਇੱਕ ਵੋਟ ਭੁਗਤਾਉਣ ਦਾ ਸੁਨੇਹਾ ਦਿੱਤਾ। ਵਰਿੰਦਰ ਟਿਵਾਣਾ ਵੱਲੋਂ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ  ਚੋਣਾਂ ਵਾਲੇ ਦਿਨ ਲਈ ਟ੍ਰੇਨਿੰਗ ਕਰਵਾਈ। ਸਕੂਲ ਦੇ ਪ੍ਰਿੰਸੀਪਲ ਜਸਪਾਲ ਸਿੰਘ ਸਟੇਟ ਅਵਾਰਡੀ ਨੇ  ਸਕੂਲ ਸਟਾਫ਼ ਵੱਲੋਂ ਹਲਕਾ ਪਟਿਆਲਾ ਦਿਹਾਤੀ ਅਤੇ ਨਾਭਾ ਵਿਖੇ ਕੀਤੀਆਂ ਸਵੀਪ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜੀ ਓ ਜੀ ਬਲਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਉੱਪਰ ਹਾਜ਼ਰ ਸਨ।

 

Have something to say? Post your comment

 

More in Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ