Wednesday, December 17, 2025

Chandigarh

ਪੰਜਾਬ ਨੂੰ ਨਹੀਂ ਚਾਹੀਦੇ ਕੋਰੇ ਵਾਅਦੇ, ਚਾਹੀਦੀ ਹੈ ਇਕ ਇਮਾਨਦਾਰ ਸਰਕਾਰ- ਬਿਕਰਮ ਚਹਿਲ

February 14, 2022 02:44 PM
SehajTimes
 
 ਸਨੌਰ : ()- ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਨੂੰ ਹਲਕਾ ਨਿਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਉਹਨਾਂ ਦੇ ਸਮਰਥਕ ਜੋਰਾਂ-ਸ਼ੋਰਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਬਿਕਰਮ ਚਹਿਲ ਲਈ ਘਰ-ਘਰ ਚੋਣ ਪ੍ਰਚਾਰ ਕਰ ਰਹੇ ਹਨ । ਵੱਖ ਵੱਖ ਪਿੰਡਾਂ ਵਿੱਚ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਵਿਕਾਸ ਪੱਖੋਂ ਪਿੱਛੜੇ ਹਲਕਾ ਸਨੌਰ ਨੂੰ ਅੱਗੇ ਲਿਜਾਣ ਲਈ ਉਹ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਉਹਨਾਂ ਵੱਲੋਂ ਵੱਖ ਵੱਖ ਪ੍ਰਾਜੈਕਟ ਲਿਆਂਦੇ ਜਾਣਗੇ। ਇਸਦੇ ਨਾਲ ਹੀ ਕਿਸਾਨਾਂ ਦੀਆਂ ਖੇਤੀਬਾੜੀ ਸੰਬੰਧੀ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇਗਾ, ਜਿਸਦੇ ਤਹਿਤ ਬੇਜ਼ਮੀਨੇ ਕਿਸਾਨਾਂ ਦੀਆਂ ਕਰਜੇ ਸੰਬੰਧੀ ਮੁਸ਼ਕਿਲਾਂ ਦਾ ਪੂਰਨ ਤੌਰ ਤੇ ਹੱਲ ਕੀਤਾ ਜਾਵੇਗਾ। ਸ.ਚਹਿਲ ਨੇ ਕਿਹਾ ਕਿ ਪੰਜਾਬ ਨੂੰ ਹੁਣ ਕੋਰੇ ਵਾਅਦੇ ਨਹੀਂ ਚਾਹੀਦੇ ਬਲਕਿ ਇਕ ਇਮਾਨਦਾਰ ਸਰਕਾਰ ਚਾਹੀਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਔਰਤਾਂ ਲਈ ਸਿਲਾਈ ਸੈਂਟਰ ਖੋਲ੍ਹਣ ਤੋਂ ਇਲਾਵਾ, ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਅਤੇ ਉਦਯੋਗਿਕ ਨਿਵੇਸ਼ ਰਾਹੀਂ ਰੁਜ਼ਗਾਰ ਪੈਦਾ ਕਰਨ ਲਈ ਕੋਚਿੰਗ ਸੈਂਟਰ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਪਣੀ ਆਰਥਿਕ ਪੁਨਰ ਸੁਰਜੀਤੀ ਲਈ ਕੇਂਦਰ ਸਰਕਾਰ ਦੇ ਸਮਰਥਨ ਦੀ ਲੋੜ ਹੈ, ਜਿਸ ਨੂੰ ਪ੍ਰਾਪਤ ਕਰਨ ਵਿੱਚ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਅਤੇ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਭਰਪੂਰ ਮਦਦ ਕਰੇਗਾ।
 
ਫੋਟੋ ਕੈਪਸ਼ਨ-ਸਨੋਰ ਵਿਧਾਨ ਸਭਾ ਹਲਕਾ ਤੋਂ ਪੰਜਾਬ ਲੋਕ ਕਾਂਗਰਸ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦੱਲ (ਸੰਯੁਕਤ) ਦੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਚੋਣ ਪ੍ਰਚਾਰ ਕਰਦੇ ਹੋਏ।

Have something to say? Post your comment

 

More in Chandigarh

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਐਨ.ਐਚ.ਐਮ. ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਮੁਹਾਲੀ ਦੀ ਅਦਾਲਤ ਨੇ ਹੈੱਡ ਕਾਂਸਟੇਬਲ ਨੂੰ 4 ਸਾਲ ਦੀ ਸਖ਼ਤ ਕੈਦ ਅਤੇ 20000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ