Monday, November 03, 2025

Chandigarh

ਸੰਯੁਕਤ ਸਮਾਜ ਮੋਰਚਾ ਰਵਾਇਤੀ ਪਾਰਟੀਆਂ ਤੋਂ ਵੱਖਰੀ ਸੋਚ ਨਾਲ ਚਲਦਾ ਹੈ: ਰਵਨੀਤ ਬਰਾੜ

February 14, 2022 04:58 PM
SehajTimes

ਮੋਹਾਲੀ : ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਰਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਹਟ ਕੇ ਸੋਚ ਰੱਖਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ  ਨਿਵੇਕਲੀ ਕਿਸਮ ਦਾ ਸ਼ਾਸਨ ਦੇਣ ਦਾ ਦਮ ਰੱਖਦਾ ਹੈ।

ਬਰਾੜ ਨੇ ਕਿਹਾ ਕਿ ਕਿਸਾਨ ਅੰਦੋਲਨ ਦੇ ਵਿੱਚੋਂ ਨਿਕਲਿਆ ਸੰਯੁਕਤ ਸਮਾਜ ਮੋਰਚਾ ਅਤੇ ਪੰਜਾਬ ਦੇ ਲੋਕ ਭਾਜਪਾ ਨੂੰ ਸਵਾਲ ਕਰ ਰਹੇ ਹਨ ਕਿ ਉਹ ਪੰਜਾਬ ਵਿੱਚ ਕਿਸ ਮੂੰਹ ਨਾਲ ਚੋਣਾਂ ਲੜ ਰਹੇ ਹਨ। ਪੰਜਾਬ ਦੇ ਕਿਸਾਨਾਂ ਨੂੰ ਇਕ ਸਾਲ ਤੋਂ ਵੱਧ ਸਮੇਂ ਲਈ ਦਿੱਲੀ ਦੀਆਂ ਸਰਹੱਦਾਂ ਤੇ ਮੀਂਹ, ਹਨ੍ਹੇਰੀ, ਗਰਮੀ,ਸਰਦੀ ਵਿੱਚ ਬੈਠਣ ਲਈ ਮਜਬੂਰ ਕਰਨ ਵਾਲੀ ਅਤੇ 700 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਦੀ ਕਸੂਰਵਾਰ ਭਾਰਤੀ ਜਨਤਾ ਪਾਰਟੀ ਅਤੇ ਇਸ ਨੂੰ ਚਲਾਉਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਕਿਸ ਮੂੰਹ ਨਾਲ ਪੰਜਾਬ ਵਿੱਚ ਆ ਕੇ ਚੋਣ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ 700 ਤੋਂ ਵੱਧ ਕਿਸਾਨ ਮੋਦੀ ਦੀ ਹੱਠ ਧਰਮੀ ਕਰਕੇ ਲਾਸ਼ਾਂ ਬਣ ਕੇ ਦਿੱਲੀ ਤੋਂ ਪੰਜਾਬ ਪਰਤੇ ਪਰ ਭਾਜਪਾ ਨੂੰ ਕੋਈ ਸ਼ਰਮ ਨਹੀਂ ਆਈ। ਅਜਿਹੇ ਵਿੱਚ ਪੰਜਾਬ ਦੇ ਲੋਕ ਭਾਜਪਾ ਵਰਗੀ ਪਾਰਟੀ ਨੂੰ ਚੋਣਾਂ ਵਿੱਚ ਮੂੰਹ ਤੋੜ ਜਵਾਬ ਦੇਣਗੇ।  

ਇਸਦੇ ਨਾਲ ਹੀ ਉਨ੍ਹਾਂ ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਸਭ ਤੋਂ ਧਨਾਢ ਮੰਨੇ ਜਾਂਦੇ ਉਮੀਦਵਾਰ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਪੈਸੇ ਦੇ ਜ਼ੋਰ ਨਾਲ ਵੋਟਾਂ ਖਰੀਦਣਾ ਚਾਹੁੰਦਾ ਹੈ। ਕੁਲਵੰਤ ਸਿੰਘ ਦੇ ਕੋਲ ਮੋਹਾਲੀ ਦੀ ਭਲਾਈ ਲਈ ਆਪਣਾ ਕੋਈ ਏਜੰਡਾ ਨਹੀਂ ਹੈ। ਸਿਵਾਏ ਇਸ ਗੱਲ ਦੇ ਕੇ ਉਸ ਨੂੰ ਕਿਸੇ ਵੀ ਹਾਲ ਵਿਚ ਸੱਤਾ ਵਿਚ ਬਣੇ ਰਹਿਣਾ ਹੈ।  

ਬਰਾਡ਼ ਨੇ ਅਖੀਰ ਵਿੱਚ ਕਿਹਾ ਕਿ ਇਸ ਵਿੱਚ ਕੋਈ ਵੱਡੀ ਹੈਰਾਨੀ ਵਾਲੀ ਗੱਲ ਨਹੀਂ ਕਿ ਚੋਣਾਂ ਹਾਰਨ ਮਗਰੋਂ ਕੁਲਵੰਤ ਸਿੰਘ ਅਗਲੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਤੇ ਲੜਨ ਕਿਉਂਕਿ ਉਨ੍ਹਾਂ ਕੋਲ ਕੋਈ ਹੋਰ ਪਾਰਟੀ ਹੁਣ ਪੰਜਾਬ ਵਿੱਚ ਨਹੀਂ ਰਹਿ ਗਈ।

 
 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ