Tuesday, May 21, 2024

Chandigarh

ਚੋਣ ਲੜ ਰਹੇ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ

February 14, 2022 08:21 PM
SehajTimes

ਐਸ.ਏ.ਐਸ.ਨਗਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਵਿਧਾਨ ਸਭਾ ਹਲਕਾ, ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡੇਰਾਬਸੀ ਦੀ ਸੀਟਾਂ ਦੇ ਉਮੀਦਵਾਰਾਂ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਨੂੰ  18 ਫਰਵਰੀ  ਨੂੰ ਸ਼ਾਮ 06-00 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ  ਫੌਰੀ ਤੌਰ ਤੇ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਹੁਕਮ ਸਿਵਲ ਪ੍ਰਸੋਨਲ, ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ ਅਤੇ ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਹੁਕਮ ਚੋਣ ਹਲਕੇ ਦੇ ਇਲੈਕਟਿਡ ਮੈਂਬਰ ਪਾਰਲੀਮੈਂਟ, ਹਲਕਾ ਵਿਧਾਇਕਾਂ ਤੇ ਲਾਗੂ ਨਹੀਂ ਹੋਵੇਗਾ ਪਰੰਤੂ ਇਹ ਕੋਈ ਚੋਣ ਪ੍ਚਾਰ ਨਹੀਂ ਕਰਨਗੇ ਅਤੇ ਆਪਣੇ ਹੀ ਹਲਕੇ ਵਿੱਚ ਰਹਿਣਗੇ। ਇਹ ਹੁਕਮ ਮਿਤੀ 18 ਫਰਵਰੀ  ਨੂੰ ਸ਼ਾਮ 6 ਵਜੇ ਤੋਂ ਮਿਤੀ 20 ਫਰਵਰੀ  ਨੂੰ ਸ਼ਾਮ 6 ਵਜੇ ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਹੋਵੇਗਾ ।
ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਆਪਣੇ ਅਧੀਨ ਪੈਂਦੇ ਥਾਣਿਆਂ ਦੇ ਮੁਖੀਆਂ ਰਾਹੀਂ ਕਮਿਊਨਟੀ ਹਾਲ/ਹੋਟਲ/ਲਾਜ ਰੈਸਟੋਰੈਂਟਾਂ ਆਦਿ ਦੀ ਚੈਕਿੰਗ ਕਰਵਾ ਕੇ ਇਹ ਵੇਖਣਗੇ ਕਿ ਇਨ੍ਹਾਂ ਵਿੱਚ ਬਾਹਰਲੇ ਵਿਅਕਤੀਆਂ ਨੂੰ ਰਿਹਾਇਸ ਮੁੱਹਈਆ ਕੀਤੀ ਗਈ ਅਤੇ ਬਾਹਰਲੇ ਵਿਅਕਤੀਆਂ, ਜੋ ਇਸ ਹਲਕੇ ਦੇ ਵੋਟਰ ਨਹੀਂ ਹਨ, ਦੀ ਸ਼ਨਾਖਤ ਕਰਕੇ ਉਨ੍ਹਾਂ ਦੀਆਂ ਸੂਚੀਆਂ ਬਨਾਉਣਗੇ।

Have something to say? Post your comment

 

More in Chandigarh

ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ 

ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ

ਲੋਕਤੰਤਰ ਦੀ ਮਜ਼ਬੂਤੀ ਵਿਚ ਔਰਤਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਹੋ ਰਿਹਾ ਮਕਬੂਲ

ਜ਼ੀਰਕਪੁਰ ਪੁਲਿਸ ਵੱਲੋ ਬਿਨਾਂ ਲਾਇਸੰਸ ਤੋਂ ਚਲਾਏ ਜਾ ਰਹੇ ਇੰਮੀਗ੍ਰੈਸ਼ਨ ਦਫ਼ਤਰ ਦੇ 03 ਵਿਅਕਤੀ ਗ੍ਰਿਫਤਾਰ

ਡੇਰਾਬੱਸੀ ਹਲਕੇ ਚ ਐਸ ਐਸ ਟੀ ਟੀਮ ਵੱਲੋਂ ਝਰਮੜੀ ਬੈਰੀਅਰ ਤੋਂ 24,16,900 ਰੁਪਏ ਦੀ ਨਕਦੀ ਬਰਾਮਦ 

ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 328 ਉਮੀਦਵਾਰ ਲੜਨਗੇ ਚੋਣ : ਸਿਬਿਨ ਸੀ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ

ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ : ਜ਼ਿਲ੍ਹਾ ਚੋਣ ਅਫਸਰ

ਜ਼ਿਲ੍ਹਾ ਐੱਸ.ਏ.ਐਸ. ਨਗਰ ਦੇ ਬੀਜ ਡੀਲਰਾਂ ਦੀ ਚੈਕਿੰਗ  ਦੌਰਾਨ  ਲਏ ਗਏ ਨਮੂਨੇ