Thursday, September 18, 2025

Chandigarh

ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਾਉਣ ਦੀ ਅੰਤਿਮ ਮਿਤੀ ਹੋਈ ਸਮਾਪਤ

February 15, 2022 11:59 AM
SehajTimes
ਚੰਡੀਗੜ : ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਮੰਗਲਵਾਰ ਨੂੰ ਦੁਹਰਾਇਆ ਕਿ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪਰਾਧਿਕ ਪਿਛੋਕੜ ਸਬੰਧੀ ਜਾਣਕਾਰੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ  ਅਖਬਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਪ੍ਰਕਾਸ਼ਤ ਕਰਾਉਣ ਲਈ ਨਿਰਧਾਰਤ ਸਮੇਂ  ਤੋਂ ਖੁੱਝਣਾ ਨਹੀਂ  ਚਾਹੀਦਾ। 
 
ਉਨਾਂ ਦੱਸਿਆ ਕਿ ਅਖਬਾਰਾਂ ਅਤੇ ਟੈਲੀਵਿਜ਼ਨ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨ ਲਈ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨ ਦੀ ਅੰਤਿਮ ਮਿਤੀ 8 ਫਰਵਰੀ, 2022 ਨੂੰ ਸਮਾਪਤ ਹੋ ਗਈ ਹੈ।
 
ਭਾਰਤੀ ਚੋਣ ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰ ਅਤੇ ਸਬੰਧਤ ਸਿਆਸੀ ਪਾਰਟੀ ਲਈ ਤਿੰਨ ਵਾਰ ਅਖਬਾਰਾਂ ਅਤੇ ਟੈਲੀਵਿਜ਼ਨਾਂ ਵਿੱਚ ਉਮੀਦਵਾਰ ਦੇ ਅਪਰਾਧਿਕ ਪਿਛੋਕੜ ਦਾ ਐਲਾਨ ਕਰਨਾ ਲਾਜ਼ਮੀ ਹੈ ਅਤੇ ਨਾਮਜ਼ਦਗੀ ਵਾਪਸ ਲੈਣ ਦੇ ਪਹਿਲੇ ਚਾਰ ਦਿਨਾਂ ਦੇ ਅੰਦਰ ਪਹਿਲਾ ਇਸ਼ਤਿਹਾਰ ਪ੍ਰਕਾਸ਼ਤ ਕਰਨਾ ਹੋਵੇਗਾ।
 
ਡਾ: ਰਾਜੂ ਨੇ ਅੱਗੇ ਦੱਸਿਆ ਕਿ ਸ਼ਡਿਊਲ ਅਨੁਸਾਰ ਦੂਸਰਾ ਇਸ਼ਤਿਹਾਰ ਨਾਮਜ਼ਦਗੀ ਵਾਪਸ ਲੈਣ ਦੇ 5ਵੇਂ ਤੋਂ 8ਵੇਂ ਦਿਨ ਦੇ ਵਿਚਕਾਰ ਦਿੱਤਾ ਜਾ ਸਕਦਾ ਹੈ। ਜਦੋਂ ਕਿ, ਤੀਜਾ ਇਸ਼ਤਿਹਾਰ 9ਵੇਂ ਦਿਨ ਤੋਂ ਪ੍ਰਚਾਰ ਦੇ ਆਖਰੀ ਦਿਨ (ਚੋਣਾਂ ਦੀ ਮਿਤੀ ਤੋਂ ਇੱਕ ਦਿਨ ਪਹਿਲਾਂ ) ਤੱਕ ਦਿੱਤਾ ਜਾ ਸਕਦਾ ਹੈ।
 
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰਾਂ ਨੂੰ ਇਹ ਘੋਸ਼ਣਾ ਪੱਤਰ ਕਿਸੇ ਖੇਤਰੀ  ਅਖਬਾਰ ਵਿੱਚ 12 ਫੌਂਟ ਸਾਈਜ਼ ਵਿੱਚ ਤਿੰਨ ਵਾਰ ਢੁਕਵੀਂ ਥਾਂ ’ਤੇ ਛਪਵਾਉਣਾ ਹੋਵੇਗਾ।
 
ਉਨਾਂ ਕਿਹਾ ਕਿ ਡੀਏਵੀਪੀ/ਆਡਿਟ ਬਿਊਰੋ ਆਫ਼ ਸਰਕੂਲੇਸ਼ਨ ਦੁਆਰਾ ਦੱਸੇ ਰਿਕਾਰਡ ਮੁਤਾਬਕ  ਇਸ਼ਤਿਹਾਰ 75000 ਤੋਂ ਵੱਧ ਸਰਕੂਲੇਸ਼ਨ ਵਾਲੇ ਘੱਟੋ-ਘੱਟ ਇੱਕ ਰਾਸ਼ਟਰੀ ਰੋਜ਼ਾਨਾ ਅਖਬਾਰ ਵਿੱਚ ਅਤੇ ਘੱਟੋ-ਘੱਟ 25000 ਦੇ ਸਰਕੂਲੇਸ਼ਨ ਵਾਲੇ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਦੇ ਖੇਤਰੀ ਵਰਨਾਕੂਲਰ ਰੋਜ਼ਾਨਾ ਅਖਬਾਰ ਵਿੱਚ ਖੇਤਰੀ ਭਾਸ਼ਾ ਵਿੱਚ ਪ੍ਰਕਾਸ਼ਤ ਹੋਣਾ ਚਾਹੀਦਾ ਹੈ। 
 
ਉਨਾਂ ਕਿਹਾ ਕਿ ਟੀਵੀ ਚੈਨਲਾਂ ਵਲੋਂ ਵੀ ਨਿਰਧਾਰਿਤ ਫਾਰਮੈਟ ਵਿੱਚ ਘੱਟੋ-ਘੱਟ ਸੱਤ ਸੈਕਿੰਡ ਲਈ ਸਵੇਰੇ 8:00 ਵਜੇ ਤੋਂ ਰਾਤ 10:00 ਵਜੇ ਤੱਕ ਖੇਤਰੀ ਭਾਸ਼ਾ ਜਾਂ ਅੰਗਰੇਜ਼ੀ ਵਿੱਚ ਇਸ ਦਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾ ਸਕੇ। 
 
ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਦੋਸ਼ੀ ਨਹੀਂ ਸਿੱਧ ਹੋਏ ਹਨ ਜਾਂ ਉਨਾਂ ਵਿਰੁੱਧ ਕੋਈ ਅਪਰਾਧਿਕ ਕੇਸ ਲੰਬਿਤ ਨਹੀਂ ਹੈ, ਉਨਾਂ ਨੂੰ ਅਜਿਹੇ ਇਸ਼ਤਿਹਾਰ ਪ੍ਰਕਾਸ਼ਤ  ਕਰਨ ਦੀ ਲੋੜ ਨਹੀਂ ਹੈ।
 
ਡਾ: ਰਾਜੂ ਨੇ ਜ਼ਿਲਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਰਿਟਰਨਿੰਗ ਅਫ਼ਸਰਾਂ (ਆਰ.ਓਜ਼) ਨੂੰ ਵੀ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ’ਤੇ ਤਿੱਖੀ ਨਜ਼ਰ ਰੱਖਣ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਅਪਰਾਧਿਕ ਪਿਛੋਕੜ ਸਬੰਧੀ ਇਸ਼ਤਿਹਾਰ ਪ੍ਰਕਾਸ਼ਤ ਕਰ ਰਹੇ ਹਨ ਜਾਂ ਨਹੀਂ ਅਤੇ ਇਸ ਸਬੰਧੀ ਪੂਰਾ ਰਿਕਾਰਡ ਰੱਖਿਆ ਜਾਵੇ।    

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਮੁੰਡੀਆਂ ਅਤੇ ਗੋਇਲ ਵੱਲੋਂ ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਆਦੇਸ਼

'ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ 'ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

ਝੋਨੇ ਦੀ ਖਰੀਦ ਲਈ 27,000 ਕਰੋੜ ਰੁਪਏ ਦਾ ਕੀਤਾ ਪ੍ਰਬੰਧ