Saturday, April 20, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

Chandigarh

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 396.03 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

February 15, 2022 12:06 PM
SehajTimes
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 7 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 396.03 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.51 ਕਰੋੜ ਰੁਪਏ ਦੀ 41.39 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 313.69 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 24.83 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
 
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1350 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3616 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 2965 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1869 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
 
ਉਹਨਾਂ ਦੱਸਿਆ ਕਿ ਸਾਰੇ ਹੀ 2921 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 21330 ਨਾਕੇ ਲਾਏ ਗਏ ਹਨ।
 
ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,496 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 100 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

Have something to say? Post your comment

 

More in Chandigarh

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ

ਡੇਂਗੂ ਰੋਕਥਾਮ ਲਈ ਘਰ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦਿਤਾ ਜਾਵੇ : ਸਿਵਲ ਸਰਜਨ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪਾਬੰਦੀ

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ਦੀ ਮਨਾਹੀ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ

ਏ.ਡੀ.ਸੀ ਨੇ ਸਿਆਸੀ ਪਾਰਟੀਆਂ ਨੂੰ ਪ੍ਰਸਤਾਵ ਤੋਂ ਜਾਣੂ ਕਰਵਾਇਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ