Tuesday, July 08, 2025

Chandigarh

ਸੀਵਿਜਿਲ ਮੋਬਾਈਲ ਐਪ ’ਤੇ ਪ੍ਰਾਪਤ ਹੋਈਆਂ ਕੁੱਲ 13066 ਸ਼ਿਕਾਇਤਾਂ ’ਚੋਂ 9413 ਦਾ 100 ਮਿੰਟਾਂ ’ਚ ਨਿਪਟਾਰਾ ਕੀਤਾ: ਮੁੱਖ ਚੋਣ ਅਧਿਕਾਰੀ ਡਾ: ਰਾਜੂ

February 15, 2022 12:24 PM
SehajTimes
ਚੰਡੀਗੜ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਨੂੰ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਉਨਾਂ ਨੂੰ ਸੀਵਿਜਿਲ ਐਪ ’ਤੇ ਕੁੱਲ 13066 ਸ਼ਿਕਾਇਤਾਂ ਪਾ੍ਰਪਤ ਹੋਈਆਂ, ਜਿਨਾਂ ਵਿੱਚੋਂ 100 ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ 9413 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਔਸਤਨ 47 ਮਿੰਟ 51 ਸੈਕਿੰਡ ਵਿੱਚ ਅਤੇ 93 ਫੀਸਦੀ ਸ਼ੁੱਧਤਾ ਦਰਾਂ ਨਾਲ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।
 
ਇਸ ਤੋਂ ਇਲਾਵਾ ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ 551 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 500 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 51 ਉੱਤੇ ਕਾਰਵਾਈ ਚੱਲ ਰਹੀ ਹੈ। ਇਸੇ ਤਰਾਂ ਰਾਸ਼ਟਰੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 390 ਸ਼ਿਕਾਇਤਾਂ ਪ੍ਰਾਪਤ ਹੋਈਆਂ , ਜਿਨਾਂ ’ਚੋਂ 362 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 28 ਪ੍ਰਕਿਰਿਆ ਅਧੀਨ ਹਨ।
 
ਉਨਾਂ ਦੱਸਿਆ ਕਿ ਕਾਲ ਸੈਂਟਰ ਰਾਹੀਂ 2411 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨਾਂ ਵਿੱਚੋਂ 2278 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇੱਕ ਵਾਜਿਬ ਨਹੀਂ ਸੀ ਅਤੇ 133 ਪ੍ਰਕਿਰਿਆ ਅਧੀਨ ਹਨ।
 
ਇਸੇ ਤਰਾਂ ਹੋਰ ਸਰੋਤਾਂ ਰਾਹੀਂ 2197 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨਾਂ ਵਿੱਚੋਂ 2185 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 12 ਪ੍ਰਕਿਰਿਆ ਅਧੀਨ ਹਨ।
 
ਜ਼ਿਕਰਯੋਗ ਹੈ, ਕੋਈ ਵੀ ਨਾਗਰਿਕ ਸੀਵਿਜਿਲ ਮੋਬਾਈਲ ਐਪ  ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ, ਜੋ ਕਿ ਆਟੋ ਲੋਕੇਸ਼ਨ ਡੇਟਾ ਦੇ ਨਾਲ ਲਾਈਵ ਫੋਟੋ/ਵੀਡੀਓ ਦੇ ਨਾਲ ਆਦਰਸ਼ ਚੋਣ ਜ਼ਾਬਤੇ/ਖਰਚ ਦੀ ਉਲੰਘਣਾ ਦਾ ਸਮਾਂ, ਆਧਾਰਤ ਸਬੂਤ ਪ੍ਰਦਾਨ ਕਰਦਾ ਹੈ। ਸ਼ਿਕਾਇਤ ਉਪਰੰਤ ਫਲਾਇੰਗ ਸਕੁਐਡ ਮਾਮਲੇ ਦੀ ਜਾਂਚ ਕਰਦੇ ਹਨ ਅਤੇ ਰਿਟਰਨਿੰਗ ਅਫਸਰ 100 ਮਿੰਟ ਦੇ ਅੰਦਰ ਫੈਸਲਾ ਕਰਨਾ ਯਕੀਨੀ ਬਣਾਉਂਦਾ ਹੈ।

Have something to say? Post your comment

 

More in Chandigarh

ਮਲਟੀਪਰਪਜ ਹੈਲਥ ਇੰਪਲਾਈਜ ਯੂਨੀਅਨ ਦੇ ਵਫਦ ਵੱਲੋਂ ਸਿਹਤ ਡਾਇਰੈਕਟਰ ਨਾਲ ਮੀਟਿੰਗ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਕੁਰਾਲੀ ਸ਼ਹਿਰ ‘ਚ ਕੌਮੀ ਸੜਕ ਤੇ ਕਰਿਆਨੇ ਦੀ ਦੁਕਾਨ ‘ਚ ਚੋਰੀ

ਕੌਂਸਲਰ ਓਕੇ ਦੇ ਯਤਨਾਂ ਸਦਕਾ ਚਨਾਲੋਂ ਵਿਖੇ ਹੋਮਿਓਪੈਥਿਕ ਵਿਭਾਗ ਵੱਲੋਂ ਬੀਮਾਰੀਆਂ ਦੇ ਇਲਾਜ਼ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਪ੍ਰਧਾਨ ਜੀਤੀ ਪਡਿਆਲਾ ਵੱਲੋਂ 15.5 ਕਰੋੜ ਦੇ ਵਿਕਾਸ ਕਾਰਜਾਂ ਦੇ ਟੈਂਡਰ ਪਾਸ 

ਹੁਸ਼ਿਆਰਪੁਰ ਬੱਸ ਹਾਦਸਾ: ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਮੁੱਖ ਮੰਤਰੀ ਮਾਨ ਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਤੀਜੀ ਵਰ੍ਹੇਗੰਢ ਅੱਜ

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ