Tuesday, June 17, 2025

Chandigarh

ਚੋਣ ਮੀਟਿੰਗਾਂ ਦੌਰਾਨ ਮਿਲ ਰਹੇ ਜਬਰਦਸਤ ਹੁੰਗਾਰੇ ਤੋਂ ਵਿਰੋਧੀ ਸਫਾਂ ‘ਚ ਛਾਈ ਨਿਰਾਸ਼ਾ

February 15, 2022 12:31 PM
SehajTimes
ਸਨੌਰ :()- ਵਿਧਾਨ ਸਭਾ ਹਲਕਾ ਸਨੌਰ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਦੀ ਚੋਣ ਮੁਹਿੰਮ ਸਾਰੀਆਂ ਸਿਆਸੀਆਂ ਪਾਰਟੀਆਂ ‘ਤੇ ਭਾਰੀ ਪੈਂਦੀ ਦਿਖਾਈ ਦੇ ਰਹੀ ਹੈ। ਚੋਣ ਮੀਟਿੰਗਾਂ ਦੌਰਾਨ ਹਲਕਾ ਨਿਵਾਸੀਆਂ ਵੱਲੋਂ ਬਿਕਰਮ ਚਹਿਲ ਨੂੰ ਮਿਲ ਰਹੇ ਜਬਰਦਸਤ ਹੁੰਗਾਰੇ ਨੂੰ ਦੇਖਦੇ ਹੋਏ ਵਿਰੋਧੀ ਸਫਾਂ ਵਿੱਚ ਨਿਰਾਸ਼ਾ ਛਾਈ ਹੋਈ ਹੈ। ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਖੁਦ ਹੀ ਉਹਨਾਂ ਦੀ ਚੋਣ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ ਅਤੇ ਉਹ ਲਗਾਤਾਰ ਹਲਕੇ ਦੇ ਪਿੰਡਾਂ ਦੇ ਦੌਰੇ ਕਰ ਰਹੇ ਹਨ ਤੇ ਘਰ ਘਰ ਜਾ ਕੇ ਉਹਨਾਂ ਲਈ ਵੋਟਾਂ ਮੰਗ ਰਹੇ ਹਨ। ਬਿਕਰਮ ਚਹਿਲ ਨੇ ਆਖਿਆ ਕਿ ਉਹਨਾਂ ਨੇ ਬਿਨਾਂ ਕਿਸੇ ਸਿਆਸੀ ਅਹੁਦੇ ਤੋਂ ਵੀ ਹਲਕੇ ਦੇ ਲੋਕਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ ਅਤੇ ਉਹ ਭਵਿੱਖ ਵਿੱਚ ਵੀ ਆਪਣੇ ਲੋਕ ਭਲਾਈ ਦੇ ਇਹਨਾਂ ਕੰਮਾਂ ਨੂੰ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਔਰਤਾਂ,ਨੌਜਵਾਨਾਂ ਅਤੇ ਲੜਕੀਆਂ ਦੀ ਸਿੱਖਿਆ ‘ਤੇ ਰੁਜ਼ਗਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਹਨਾਂ ਅੱਗੇ ਕਿਹਾ ਕਿ ਉਹ ਵਿਕਾਸ ਪੱਖੋਂ ਸਨੌਰ ਹਲਕੇ ਨੂੰ ਪੰਜਾਬ ਭਰ ਵਿੱਚ ਪਹਿਲੇ ਨੰਬਰ ਤੇ ਲਿਜਾਣ ਲਈ ਦਿਨ ਰਾਤ ਕੰਮ ਕਰਨਗੇ ਅਤੇ ਹਲਕੇ ਦੀ ਨੁਹਾਰ ਬਦਲਣ ਲਈ ਵਿਸ਼ੇਸ਼ ਪ੍ਰਾਜੈਕਟ ਲਿਆਉਣਗੇ। ਇਸ ਦੇ ਨਾਲ ਹੀ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਦੇਖਦੇ ਹੋਏ ਬਿਕਰਮ ਚਹਿਲ ਨੇ ਕਿਹਾ ਹੈ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਲੋਕਾਂ ਦਾ ਪਿਆਰ ਉਹਨਾਂ ਨੂੰ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਿਵਾਏਗਾ।
 

Have something to say? Post your comment

 

More in Chandigarh

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਮੀਥੇਨੌਲ ਦੀ ਦੁਰਵਰਤੋਂ ਘਾਤਕ, ਗ਼ੈਰ-ਕਾਨੂੰਨੀ ਸ਼ਰਾਬ ਮੌਤ ਦਾ ਕਾਰਨ, ਸਾਵਧਾਨ ਰਹਿਣ ਲੋਕ

ਵਿਰੋਧੀ ਧਿਰਾਂ ਸਿਰਫ਼ ਸੱਤਾ ਦੀ ਲਾਲਚੀ, ਪੰਜਾਬ ਦੇ ਵਿਕਾਸ ਨਾਲ ਇਨ੍ਹਾਂ ਦਾ ਨਹੀਂ ਕੋਈ ਵਾਸਤਾ : ਹਰਚੰਦ ਸਿੰਘ ਬਰਸਟ

ਡਿਪਟੀ ਕਮਿਸ਼ਨਰ ਵੱਲੋਂ ਸੜਕਾਂ 'ਤੇ ਬਲੈਕ ਸਪੌਟਸ ਨੂੰ ਜਲਦੀ ਠੀਕ ਕਰਨ ਦੇ ਆਦੇਸ਼

ਅਸਹਿ ਗਰਮੀ ਵਿੱਚ ਮੋਹਾਲੀ ਦੇ ਲੋਕ ਬਿਨਾਂ ਬਿਜਲੀ ਦੇ ਰਾਤਾਂ ਕੱਟਣ 'ਤੇ ਮਜਬੂਰ ਹਨ: ਬਲਬੀਰ ਸਿੰਘ ਸਿੱਧੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ