Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪ ਅਤੇ ਕਾਂਗਰਸ ਨੇ ਕਰੋੜਾਂ ਰੁਪਏ ਦੇ ਪੋਸਟਰ ਲਵਾ ਕੇ ਮੋਹਾਲੀ ਸ਼ਹਿਰ ਦੀ ਦਿੱਖ ਕੀਤੀ ਖ਼ਰਾਬ: ਰਵਨੀਤ ਬਰਾਡ਼

February 15, 2022 01:18 PM
SehajTimes
ਮੋਹਾਲੀ : ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾਡ਼ ਨੇ ਆਮ ਆਦਮੀ ਪਾਰਟੀ ਦੇ 'ਕਥਿਤ ਆਮ ਆਦਮੀ' ਉਮੀਦਵਾਰ ਅਰਬਾਂਪਤੀ ਕੁਲਵੰਤ ਸਿੰਘ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੂਰੇ ਹਲਕੇ ਵਿੱਚ  ਤਕਰੀਬਨ ਦੋ ਕਰੋੜ ਦੀ ਕੀਮਤ ਦੇ ਬੈਨਰ ਅਤੇ ਪੋਸਟਰ ਲਗਵਾਏ ਹਨ ਅਤੇ ਇਹੀ ਹਾਲ ਵਿਧਾਇਕ ਬਲਬੀਰ ਸਿੱਧੂ ਦਾ ਵੀ ਹੈ। 
 
ਹਲਕੇ ਦੇ ਵੱਖ ਵੱਖ ਪਿੰਡਾਂ ਅਤੇ ਸੈਕਟਰਾਂ ਵਿੱਚ ਚੋਣ ਪ੍ਰਚਾਰ ਦੌਰਾਨ ਰਵਨੀਤ ਬਰਾੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੇ ਜਿਸ ਤਰ੍ਹਾਂ ਨਾਲ ਪੂਰੇ ਸ਼ਹਿਰ ਦੀ ਦਿੱਖ ਨੂੰ ਆਪਣੇ ਪੋਸਟਰਾਂ ਅਤੇ ਬੈਨਰਾਂ ਨਾਲ ਖ਼ਰਾਬ ਕੀਤਾ ਹੈ ਉਸਦਾ ਚੋਣ ਕਮਿਸ਼ਨ ਨੂੰ ਨੋਟਿਸ ਲੈਣਾ ਚਾਹੀਦਾ ਹੈ। 
 
ਉਨ੍ਹਾਂ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਮੋਹਾਲੀ ਹਲਕੇ ਵਿੱਚ ਲਗਾਏ ਗਏ ਪੋਸਟਰਾਂ ਅਤੇ ਬੈਨਰਾਂ ਦਾ ਖਰਚ ਇਨ੍ਹਾਂ ਉਮੀਦਵਾਰਾਂ ਦੇ ਚੋਣ ਖਾਤੇ ਵਿੱਚ ਜੋੜਿਆ ਜਾਵੇ।
 
ਇਸ ਮੌਕੇ ਬੋਲਦਿਆਂ ਬਰਾਡ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੇਵਲ ਨਾਮ ਦੀ ਆਮ ਆਦਮੀ ਹੈ। ਉਸਦੇ ਮੋਹਾਲੀ ਤੋਂ ਉਮੀਦਵਾਰ ਪੰਜਾਬ ਦੇ ਸਭ ਤੋਂ ਅਮੀਰ ਉਮੀਦਵਾਰਾਂ ਵਿੱਚੋਂ ਇੱਕ ਹਨ ਅਤੇ ਜੇਕਰ ਉਨ੍ਹਾਂ ਦੁਆਰਾ ਮੋਹਾਲੀ ਦੀ ਦਿੱਖ ਖਰਾਬ ਕਰਨ ਲਈ ਲਗਾਏ ਗਏ ਪੋਸਟਰਾਂ ਅਤੇ ਬੈਨਰਾਂ ਦੀ ਹੀ ਗਿਣਤੀ ਕਰ ਲਈ ਜਾਵੇ ਤਾਂ ਇਸ ਦੀ ਕੀਮਤ 2 ਕਰੋੜ ਦੇ ਆਸਪਾਸ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਕਰੋੜਾਂ ਰੁਪਏ ਖਰਚ ਕੇ ਪੋਸਟਰ ਅਤੇ ਬੈਨਰ ਸਾਰੇ ਸ਼ਹਿਰ ਵਿੱਚ ਲਗਵਾ ਸਕਦਾ ਹੈ ਉਹ ਪੈਸਾ ਖਰਚ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਿਉਂ ਨਹੀਂ ਕਰੇਗਾ।
 
ਬਰਾੜ ਨੇ ਅੱਗੇ ਕਿਹਾ ਕਿ ਇਹੀ ਹਾਲ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਵੀ ਹੈ। ਉਨ੍ਹਾਂ ਵੱਲੋਂ ਵੀ ਲਗਾਏ ਗਏ ਪੋਸਟਰਾਂ ਦੀ ਜੇਕਰ ਗਿਣਤੀ ਕਰਵਾਈ ਜਾਵੇ ਤਾਂ ਉਸ ਦੀ ਕੀਮਤ ਵੀ ਤਕਰੀਬਨ 2 ਕਰੋੜ ਦੇ ਆਸਪਾਸ ਹੋਵੇਗੀ। ਅਜਿਹੇ ਵਿੱਚ ਬਿਨਾਂ ਸ਼ੱਕ ਇਨ੍ਹਾਂ ਉਮੀਦਵਾਰਾਂ ਵੱਲੋਂ ਪੈਸੇ ਦੇ ਪ੍ਰਭਾਵ ਨਾਲ ਵੋਟਰਾਂ ਨੂੰ ਖ਼ਰੀਦਣ ਜਾਂ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਜਿਸ ਤੇ ਮਾਣਯੋਗ ਚੋਣ ਕਮਿਸ਼ਨ ਨੂੰ ਤੁਰੰਤ ਧਿਆਨ ਦੇਣਾ ਚਾਹੀਦਾ ਹੈ। 
 
ਬਰਾੜ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਉਮੀਦਵਾਰਾਂ ਦੇ ਝਾਂਸੇ ਵਿੱਚ ਨਾ ਆਉਂਣ ਅਤੇ ਪੰਜਾਬ ਦੇ ਭਵਿੱਖ ਅਤੇ ਆਪਣੀਆਂ ਅਗਲੀਆਂ ਪੀੜੀਆਂ ਨੂੰ ਅੱਗੇ ਰੱਖਦੇ ਹੋਏ ਹੀ 20 ਫਰਵਰੀ ਨੂੰ ਵੋਟ ਕਰਨ।   
 

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ