Sunday, July 06, 2025

Chandigarh

-ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਆਬਜ਼ਰਵਰ

February 15, 2022 02:51 PM
SehajTimes

ਪਟਿਆਲਾ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ 'ਚ 20 ਫਰਵਰੀ ਨੂੰ ਵੋਟਾਂ ਪੁਆਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰੈਂਡੇਮਾਈਜੇਸ਼ਨ 8 ਜਨਰਲ ਆਬਜ਼ਰਵਰਾਂ ਦੀ ਮੌਜੂਦਗੀ 'ਚ ਕਰਵਾਈ।
ਇਸ ਦੌਰਾਨ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾ ਕੇ ਹਲਕਿਆਂ 'ਚ ਤਾਇਨਾਤ ਕਰ ਦਿੱਤਾ ਗਿਆ। ਚੋਣ ਕਮਿਸ਼ਨ ਦੇ ਵਿਸ਼ੇਸ਼ ਸਾਫ਼ਟਵੇਅਰ ਡਾਈਸ ਰਾਹੀਂ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਦੀ ਦੂਜੀ ਤੇ ਤੀਜੀ ਰਿਹਰਸਲ 8 ਅਤੇ 13 ਫਰਵਰੀ ਨੂੰ ਕਰਵਾਈ ਜਾਵੇਗੀ।
ਇਸ ਮੌਕੇ ਨਿਗਰਾਨੀ ਲਈ ਪੁੱਜੇ 8 ਜਨਰਲ ਆਬਜ਼ਰਵਰਾਂ ਸ੍ਰੀ ਬਰੁਣ ਕੁਮਾਰ ਸਾਹੂ ਤੇ ਸ੍ਰੀ ਸੰਜੇ ਕੁਮਾਰ, ਸ੍ਰੀ ਸੰਜੇ ਕੁਮਾਰ, ਸ੍ਰੀ ਵਿਜੇ ਕੁਮਾਰ ਯਾਦਵ, ਸ੍ਰੀ ਵਿਸ਼ਰਾਮ ਮੀਨਾ, ਸ੍ਰੀ ਸ਼ਿਆਮ ਸੁੰਦਰ ਲੀਲਾਧਰ ਪਾਟਿਲ, ਸ੍ਰੀ ਰਾਧੇ ਸ਼ਿਆਮ ਤੇ ਡਾ. ਦੇਵੀਦਰਸ਼ਨ ਉਪਾਧਿਆਏ ਨੇ ਕਿਹਾ ਕਿ ਸਮੁਚਾ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਏ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹੇ ਦੇ ਅੱਠ ਵਿਧਾਨ ਸਭਾ ਹਲਕਿਆਂ ਅੰਦਰ 1784 ਪੋਲਿੰਗ ਬੂਥਾਂ 'ਤੇ 8600 ਦੇ ਕਰੀਬ ਅਮਲੇ ਦੀ ਤਾਇਨਾਤੀ ਕੀਤੀ ਗਈ ਹੈ।
ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪ੍ਰਤੀ ਹਲਕਾ 1, ਕੁਲ 8 ਪਿੰਕ ਬੂਥ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਸਮੁੱਚਾ ਪ੍ਰਬੰਧ ਮਹਿਲਾ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਕਰਨ ਸਮੇਤ ਜ਼ਿਲ੍ਹੇ 'ਚ 6 ਬੂਥਾਂ ਅਜਿਹੇ ਬਣਾਏ ਜਾਣਗੇ, ਜਿਨ੍ਹਾਂ ਦਾ ਪ੍ਰਬੰਧ ਦਿਵਿਆਂਗਜਨ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ 56 ਮਾਡਲ ਬੂਥ ਬਣਾਏ ਜਾਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਕੁਮਾਰ ਅਤੇ ਚੋਣ ਤਹਿਸੀਲਦਾਰ ਸ੍ਰੀ ਰਾਮਜੀ ਲਾਲ ਵੀ ਮੌਜੂਦ ਸਨ।

Have something to say? Post your comment

 

More in Chandigarh

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਾਲਾਨਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਆਡ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਝੰਡਾ ਬੁਲੰਦ ਕਰ ਰਿਹਾ ਹੈ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਸ਼੍ਰੀਮਤੀ ਅੰਜੂ ਚੰਦਰ ਨੇ ਨਗਰ ਕੌਂਸਲ ਖਰੜ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਮੇਅਰ ਬੇਦੀ ਨੇ ਟੀਡੀਆਈ ਸੈਕਟਰ 74 ਦੇ ਦੌਰੇ ਉਪਰੰਤ ਵਸਨੀਕਾਂ ਨੂੰ ਦਿੱਤਾ ਹੱਲ ਦਾ ਭਰੋਸਾ