Saturday, November 08, 2025

Chandigarh

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਕੌਫੀ ਟੇਬਲ ਬੁਕ 'ਤੇਗ ਬਹਾਦਰ ਧਰਮ ਧੁਜ' ਲੋਕ ਅਰਪਿਤ

February 16, 2022 10:13 AM
SehajTimes

ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਕਰਮਜੀਤ ਸਿੰਘ ਦੀ ਕੌਫੀ ਟੇਬਲ ਬੁਕ 'ਤੇਗ ਬਹਾਦਰ ਧਰਮ ਧੁਜ' ਦਾ ਲੋਕ ਅਰਪਨ ਸਮਾਗਮ ਇੱਥੇ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਪਦਮਸ੍ਰੀ ਸੁਰਜੀਤ ਪਾਤਰ ਨੇ ਕੀਤੀ। ਕਿਤਾਬ ਸਬੰਧੀ ਆਰੰਭਿਕ ਸ਼ਬਦ ਬੋਲਦਿਆਂ ਡਾ. ਪ੍ਰਭਲੀਨ ਸਿੰਘ ਨੇ ਕਿਹਾ ਕਿ ਇਹ ਕਿਤਾਬ ਸਿੱਖ ਇਤਿਹਾਸ ਦੇ ਉਨ੍ਹਾਂ ਤੱਥਾਂ ਨੂੰ ਪੇਸ਼ ਕਰਦੀ ਹੈ ਕਿ ਜਿਹੜੇ ਤੱਥ ਸਾਡੇ ਸਾਹਮਣੇ ਪਹਿਲਾਂ ਨਹੀਂ ਸਨ।  
ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਪੁਸਤਕ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ, 'ਇਹ ਪੁਸਤਕ ਉਨ੍ਹਾਂ ਦੇ ਮਾਤਾ ਜੀ ਦੇ ਸੁਪਨੇ ਨੂੰ ਪੂਰਨ ਕਰਦੀ ਹੈ, ਜਿਨ੍ਹਾਂ ਦੀ ਇੱਛਾ ਸੀ ਕਿ ਉਨ੍ਹਾਂ ਦਾ ਪੁੱਤਰ ਗੁਰੂ ਸਾਹਿਬ ਉਪਰ ਕੋਈ ਅਕਾਦਮਿਕ ਕਾਰਜ ਕਰੇ।' ਵੀ.ਸੀ. ਨੇ ਕਿਹਾ ਕਿ ਉਹਨਾਂ ਦੀ ਅਸੀਸ ਸਦਕਾ ਹੀ ਅੱਜ ਉਹ ਇਸ ਪੁਸਤਕ ਨੂੰ ਰੀਲੀਜ਼ ਕਰਵਾ ਰਹੇ ਹਨ।ਇਸ ਪੁਸਤਕ ਦਾ ਦੂਸਰਾ ਸਬੰਧ ਉਨ੍ਹਾਂ ਦਾ ਸਿੱਖ ਪਰਿਵਾਰ ਅਤੇ ਗੁਰਬਾਣੀ ਵਿਰਾਸਤ ਨਾਲ ਡੂੰਘੀ ਤਰ੍ਹਾਂ ਜੁੜੇ ਹੋਣਾ ਹੈ।
ਸ. ਅਮਰਜੀਤ ਸਿੰਘ ਗਰੇਵਾਲ ਨੇ ਪੁਸਤਕ ਸਬੰਧੀ ਕਿਹਾ ਕਿ ਡਾ. ਕਰਮਜੀਤ ਸਿੰਘ ਨੇ ਆਪਣੀ ਸੂਖ਼ਮ ਦ੍ਰਿਸ਼ਟੀ ਤੇ ਮਿਹਨਤ ਰਾਹੀਂ ਯੂਨੀਵਰਸਿਟੀ ਨੂੰ ਵਿਦਿਆ ਤੇ ਖੋਜ ਦੇ ਖੇਤਰ 'ਚ ਲਗਾਤਾਰ ਅਗਾਂਹ ਵੱਲ ਲਿਜਾਣ ਦੇ ਨਾਲ-ਨਾਲ ਸਿੱਖ ਧਰਮ ਦੀ ਖੋਜ ਅਤੇ ਵਿਰਾਸਤ ਨੂੰ ਸਾਂਭਣ ਲਈ ਕਈ ਅਹਿਮ ਉਪਰਾਲੇ ਕੀਤੇ ਹਨ। ਇਨ੍ਹਾਂ ਉਪਰਾਲਿਆਂ 'ਚ ਹੀ ਉਨ੍ਹਾਂ ਦੁਆਰਾ ਰਚਿਤ ਪੁਸਤਕ 'ਤੇਗ ਬਹਾਦਰ ਧਰਮ ਧੁਜ' ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸੰਤ ਪ੍ਰੇਮ ਸਿੰਘ ਮੁਰਾਰੇ ਵਾਲੇ ਚੇਅਰ ਪ੍ਰੋਫੈਸਰ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਪ੍ਰੋ. ਕਰਮਜੀਤ ਸਿੰਘ ਨੇ ਆਪਣੇ ਪ੍ਰਬੰਧਕੀ ਕਾਰਜਾਂ ਰਾਹੀਂ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਨੂੰ ਵੱਖਰੀ ਨੁਹਾਰ ਪ੍ਰਦਾਨ ਕੀਤੀ ਹੈ। ਸਮਾਗਮ ਦੇ ਸੰਚਾਲਕ ਡਾ. ਨਿਰਮਲ ਸਿੰਘ ਜੌੜਾ ਨੇ ਦੱਸਿਆ ਕਿ ਡਾ. ਕਰਮਜੀਤ ਸਿੰਘ ਦੀ ਇਹ ਪੁਸਤਕ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਨੂੰ ਬਹੁਤ ਸਰਲ ਤਰੀਕੇ ਨਾਲ ਸਾਡੇ ਨਾਲ ਸਾਝਾਂ ਕਰਦੀ ਹੈ ਤੇ ਇਹ ਸਾਂਝ ਸਾਨੂੰ ਸਿੱਖ ਵਿਰਾਸਤ ਨਾਲ ਡੂੰਘੀ ਤਰ੍ਹਾਂ ਜੋੜੇਗੀ।
ਡੀਨ ਅਕਾਦਮਿਕ ਮਾਮਲੇ ਡਾ. ਅਨੀਤਾ ਗਿੱਲ ਨੇ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਡਾ. ਧਰਮ ਸਿੰਘ ਸੰਧੂ ਨੇ ਮਹਿਮਾਨਾਂ ਕੀਤਾ। ਇਸ ਮੌਕੇ ਬੰਦਾ ਸਿੰਘ ਬਹਾਦਰ ਸੰਪਰਦਾਇ ਤੋਂ ਸ੍ਰੀ ਪਾਹਵਾ, ਪ੍ਰਬੰਧਕੀ ਅਫ਼ਸਰ ਦੇ ਪੰਜਾਬੀ ਯੂਨੀਵਰਸਿਟੀ ਡਾ. ਪ੍ਰਭਲੀਨ ਸਿੰਘ ਤੇ ਡਾ. ਜਸਵਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

Have something to say? Post your comment

 

More in Chandigarh

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ: 10 ਨਵੰਬਰ ਨੂੰ ਐਸ.ਸੀ. ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ

ਪਿੜ੍ਹਾਈ ਸਾਲ 2025-26 ਦੌਰਾਨ ਖੰਡ ਮਿੱਲਾਂ ਅਧੀਨ ਗੰਨੇ ਦੇ ਵਿਕਾਸ ਅਤੇ ਹੋਰ ਵੱਖ-ਵੱਖ ਮੁੱਦਿਆਂ ਸਬੰਧੀ ਕੇਨ ਕਮਿਸ਼ਨਰ ਪੰਜਾਬ ਨੇ ਕੀਤੀ ਮੀਟਿੰਗ

ਪੰਜਾਬ ਸਰਕਾਰ ਵੱਲੋਂ ਵਿਸ਼ਵ ਚੈਂਪੀਅਨ ਕ੍ਰਿਕਟ ਖਿਡਾਰਨਾਂ ਅਮਨਜੋਤ ਕੌਰ ਤੇ ਹਰਲੀਨ ਦਿਓਲ ਦਾ ਮੋਹਾਲੀ ਪੁੱਜਣ ਉੱਤੇ ਸ਼ਾਹਾਨਾ ਸਵਾਗਤ

ਦਿਵਿਆਂਗਜਨਾਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ: ਹੁਣ ਤੱਕ 287.95 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਮਰਹੂਮ ਬੂਟਾ ਸਿੰਘ ਮਾਮਲੇ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਕੀਲ ਰਾਹੀਂ ਜ਼ਿਮਨੀ ਚੋਣ ਤੱਕ ਪੇਸ਼ੀ ਤੋਂ ਛੋਟ ਦੀ ਮੰਗ

ਝੋਨਾ ਖ਼ਰੀਦ ਸੀਜ਼ਨ-2025 ਹੁਣ ਤੱਕ 10 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਮਿਲਿਆ ਲਾਭ

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ