Friday, December 19, 2025

Chandigarh

ਮੇਰਾ ਵਿਸਵਾਸ਼ ਰਵਨੀਤ ਬਰਾੜ ਮੋਹਾਲੀ ਦੇ ਧਨਾਢਾਂ ਨੂੰ ਝੁਕਾ ਰਹਿਣਗੇ :ਗੁਰਨਾਮ ਸਿੰਘ ਚੜੂਨੀ

February 16, 2022 11:13 AM
SehajTimes

ਮੋਹਾਲੀ : ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ ਨੇ ਮੰਗਲਵਾਰ ਨੂੰ ਸੰਯੁਕਤ ਸਮਾਜ ਮੋਰਚੇ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਦੀਆਂ ਸਰਹੱਦਾਂ ਤੇ ਬੈਠੇ ਕਿਸਾਨਾਂ ਨੇ ਦਿੱਲੀ ਦੇ ਧਨਾਢ ਕਾਰਪੋਰੇਟ ਜਗਤ ਨੂੰ ਝੁਕਾਇਆ ਸੀ ਠੀਕ ਉਸੇ ਤਰ੍ਹਾਂ ਮੈਨੂੰ ਵਿਸ਼ਵਾਸ ਹੈ ਕਿ ਮੋਹਾਲੀ ਵਿਚ ਵੀ ਰਵਨੀਤ ਬਰਾੜ ਧਨਾਢਾਂ ਨੂੰ ਚੁਕਾਉਣਗੇ ਅਤੇ ਸੰਯੁਕਤ ਸਮਾਜ ਮੋਰਚਾ ਦੇ ਵਿਧਾਇਕ ਵਜੋਂ ਵਿਧਾਨ ਸਭਾ ਵਿੱਚ ਪਹੁੰਚਣਗੇ।

ਚੋਣ ਪ੍ਰਚਾਰ ਦੌਰਾਨ ਚੜੂਨੀ ਨੇ ਕਿਹਾ ਕਿ ਅੱਜ ਲੋੜ ਹੈ ਪੰਜਾਬ ਨੂੰ ਪੜ੍ਹੇ ਲਿਖੇ ਅਤੇ ਅਗਾਂਹਵਧੂ ਸੋਚ ਵਾਲੇ ਨੌਜਵਾਨਾਂ ਨੂੰ ਮੌਕਾ ਦੇਣ ਦੀ, ਤਾਂ ਜੋ ਸੂਬੇ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਇਆ ਜਾ ਸਕੇ। ਇਨ੍ਹਾਂ ਨੌਜਵਾਨਾਂ ਦੇ ਜੋਸ਼ ਅਤੇ ਜਜ਼ਬੇ ਦੇ ਚਲਦਿਆਂ ਹੀ ਮੋਦੀ ਵਰਗੇ ਹੰਕਾਰੀਆਂ ਨੂੰ ਕਿਸਾਨਾਂ ਅੱਗੇ ਝੁਕਣ ਲਈ ਮਜਬੂਰ ਹੋਣਾ ਪਿਆ ਸੀ।

ਚੜੂਨੀ ਨੇ ਆਮ ਆਦਮੀ ਪਾਰਟੀ ਦੇ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੇ ਅਰਬਾਂਪਤੀ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਧਨਾਢਾਂ ਨੇ ਹੀ ਪੰਜਾਬ ਵਿੱਚ ਰਾਜ ਕਰਨ ਦਾ ਠੇਕਾ ਨਹੀਂ ਲਿਆ ਹੋਇਆ। ਪੰਜਾਬ ਦੇ ਲੋਕ ਬਹੁਤ ਸਿਆਣੇ ਹੋ ਚੁੱਕੇ ਹਨ ਕਿਸਾਨੀ ਅੰਦੋਲਨ ਨੇ ਸਿਆਸੀ ਰਵਾਇਤੀ ਸਿਆਸੀ ਪਾਰਟੀਆਂ ਦੀ ਅਸਲੀਅਤ ਲੋਕਾਂ ਅੱਗੇ ਖੋਲ ਕੇ ਰੱਖ ਦਿੱਤੀ ਹੈ। ਹੁਣ ਲੋਕ  ਆਪਣਾ ਵਿਧਾਇਕ ਆਪਣੇ ਕਿਸਾਨ ਅੰਦੋਲਨ ਦੇ ਤਜਰਬਿਆਂ ਦੇ ਆਧਾਰ ਤੇ ਚੁਣਨਗੇ।  

ਗੁਰਨਾਮ ਸਿੰਘ ਚੜੂਨੀ ਨੇ ਹਲਕੇ ਦੇ ਲੋਕਾਂ ਨੂੰ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਨੂੰ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਕਿਸਾਨੀ ਦਾ ਘਾਣ ਕੀਤਾ ਹੈ ਅਤੇ ਆਪਣੇ ਘਰ ਭਰੇ ਹਨ। ਜਦਕਿ ਕਿਸਾਨ ਅੰਦੋਲਨ ਵਿੱਚੋਂ ਨਿਕਲਿਆ ਸੰਯੁਕਤ ਸਮਾਜ ਮੋਰਚਾ ਪੰਜਾਬ ਦੇ ਆਮ ਘਰਾਂ ਵਿੱਚੋਂ ਨਿਕਲੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰ ਕੇ ਪੰਜਾਬ ਅਤੇ ਪੰਜਾਬੀਅਤ ਦਾ ਭਲਾ ਕਰਨ ਦੇ ਏਜੰਡੇ ਨਾਲ ਅੱਗੇ ਵਧ ਰਿਹਾ ਹੈ।

 

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ