Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਨਿਵੇਕਲੀ ਪਹਿਲ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਨਹੀਂ ਲਗਾਵੇਗਾ ਸੰਯੁਕਤ ਸਮਾਜ ਮੋਰਚਾ।

February 18, 2022 12:24 PM
SehajTimes

ਮੋਹਾਲੀ : ਮੋਹਾਲੀ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਵਨੀਤ ਬਰਾੜ ਨੇ
ਦੀ ਚੋਣ ਮੁਹਿੰਮ ਨੂੰ ਇਨੀਂ ਦਿਨੀਂ ਵੱਡਾ ਹੁਲਾਰਾ ਮਿਲ ਰਿਹਾ ਹੈ। ਕੁਝ ਦਿਨ ਪਹਿਲਾਂ ਕਿਸਾਨ ਅੰਦੋਲਨ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਚੜੂਨੀ, ਉਸ ਤੋਂ ਪਹਿਲਾਂ ਡਾ ਸਵੈਮਾਨ ਵੀ ਰਵਨੀਤ ਬਰਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਗਏ ਸਨ। ਵੀਰਵਾਰ ਨੂੰ ਕੇਸੀ ਸਿੰਘ ਜੋ ਕਿ ਸੁਨਹਿਰਾ ਪੰਜਾਬ ਪਾਰਟੀ ਦੇ ਕਨਵੀਨਰ ਹੋਣ ਦੇ ਨਾਲ ਨਾਲ ਰਿਟਾਇਰਡ ਅੰਬੈਸਡਰ ਅਤੇ ਪ੍ਰਸਿੱਧ ਬੁੱਧੀਜੀਵੀ ਵੀ ਹਨ, ਨੇ ਵੀ ਬਾਰ ਕੌਂਸਲ ਵਿਖੇ ਰਵਨੀਤ ਬਰਾੜ ਦੇ ਹੱਕ ਵਿਚ ਚੋਣ ਪ੍ਰਚਾਰ ਮੀਟਿੰਗ ਨੂੰ ਸੰਬੋਧਨ ਕੀਤਾ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਕੇਸੀ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਬਹੁਤ ਨੇੜੇ ਤੋਂ ਦੇਖਿਆ ਹੈ ਅਰਵਿੰਦ ਕੇਜਰੀਵਾਲ ਵਿਸ਼ਵਾਸ ਕਰਨ ਦੇ ਲਾਇਕ ਵਿਅਕਤੀ ਨਹੀਂ ਹੈ। ਉਹ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾ ਕੇ ਪੰਜਾਬ ਤੇ ਰਾਜ ਕਰਨਾ ਚਾਹੁੰਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਪਾਰਟੀ  ਨੂੰ ਪੂਰੀ ਤਰ੍ਹਾਂ ਮਾਫੀਆ ਰਾਜ ਦੀ ਸਰਪ੍ਰਸਤੀ ਹਾਸਲ ਹੈ ਅਤੇ ਕਾਂਗਰਸ ਪਾਰਟੀ ਨੇ ਮਾਫੀਆ ਨੂੰ ਚਲਾਉਣ ਲਈ ਹੀ ਪਿਛਲੇ ਪੰਜ ਸਾਲ ਵਿੱਚ ਕੰਮ ਕੀਤਾ ਹੈ।

ਇਸ ਮੌਕੇ ਬੋਲਦਿਆਂ ਰਵਨੀਤ ਬਰਾੜ ਨੇ ਕਿਹਾ ਕਿ ਮੋਹਾਲੀ ਹਲਕਾ ਪੰਜਾਬ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਹਲਕਿਆਂ ਵਿੱਚੋਂ ਇਕ ਹੈ। ਇਥੋਂ ਦੇ ਵੋਟਰ ਸੂਝਵਾਨ ਅਤੇ ਸਿਆਣੇ ਹਨ ਅਤੇ ਰਵਾਇਤੀ ਪਾਰਟੀਆਂ ਦੇ ਨਾਲ ਨਾਲ ਪਾਰਟੀਆਂ ਬਦਲਣ ਵਾਲੇ ਰਵਾਇਤੀ ਆਗੂਆਂ ਦੀਆਂ ਕੋਝੀਆਂ ਚਾਲਾਂ ਨੂੰ ਵੀ ਬਾਖੂਬੀ ਸਮਝਦੇ ਹਨ।  

ਬਰਾੜ ਨੇ ਅੱਗੇ ਕਿਹਾ ਕਿ ਮੋਰਚਾ ਰਵਾਇਤੀ ਪਾਰਟੀਆਂ ਤੋਂ ਹਟ ਕੇ ਚੋਣ ਲੜ ਰਿਹਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੋਹਾਲੀ ਹਲਕੇ ਵਿਚ ਸੰਯੁਕਤ ਸਮਾਜ ਮੋਰਚਾ ਸਭ ਤੋਂ ਘੱਟ ਖਰਚੇ ਵਿੱਚ ਸਭ ਤੋਂ ਧਨਾਢ ਵਿਅਕਤੀਆਂ ਨਾਲ ਧਨਾਢ ਉਮੀਦਵਾਰਾਂ ਨਾਲ ਚੋਣ ਲੜ ਰਿਹਾ ਹੈ

ਬਰਾੜ ਨੇ ਕਿਹਾ ਕਿ ਉਨ੍ਹਾਂ ਫ਼ੈਸਲਾ ਕੀਤਾ ਹੈ ਕੀ ਲੀਕ ਤੋਂ ਹਟ ਕੇ ਚੋਣਾਂ ਲੜਨ ਅਤੇ ਲੋਕਾਂ ਨੂੰ ਨਿਵੇਕਲਾ ਪ੍ਰਸ਼ਾਸਨ ਦੇਣ ਦੀ ਪਹਿਲੀ ਕੜੀ ਦੇ ਤਹਿਤ ਕੋਈ ਫਾਲਤੂ ਨਾ ਖ਼ਰਚਾ ਨਾ ਕਰਦੇ ਹੋਏ ਵੋਟਾਂ ਵਾਲੇ ਦਿਨ ਹਲਕੇ ਵਿੱਚ ਕੋਈ ਪੋਲਿੰਗ ਬੂਥ ਲਗਾਉਣ ਦੀ ਜ਼ਰੂਰਤ ਨਹੀਂ ਲਗਾਇਆ ਜਾਵੇਗਾ। ਤਾਂ ਜੋ ਲੋਕਾਂ ਦਾ ਪੈਸਾ ਫਾਲਤੂ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਵੀ ਇਸ ਗੱਲੋਂ ਹੈਰਾਨ ਹਨ ਕਿ ਇਕ ਪਾਸੇ ਬਾਕੀ ਉਮੀਦਵਾਰ ਆਪਣੇ ਖਾਤੇ ਵਿੱਚ ਪੈ ਰਹੇ ਚੋਣ ਖਰਚੇ ਨੂੰ ਲੈ ਕੇ ਹੋ ਹੱਲਾ ਮਚਾਉਂਦੇ ਹਨ ਪ੍ਰੰਤੂ ਸੰਯੁਕਤ ਸਮਾਜ ਮੋਰਚਾ ਕੋਈ ਜ਼ਿਆਦਾ ਖ਼ਰਚ ਕਰ ਹੀ ਨਹੀਂ ਰਿਹਾ। ਲੋਕ ਆਪ ਮੁਹਾਰੇ ਸੰਯੁਕਤ ਸਮਾਜ ਮੋਰਚੇ ਨਾਲ ਜੁੜ ਰਹੇ ਹਨ ਅਤੇ ਉਸ ਨੂੰ ਸਮਰਥਨ ਦੇ ਰਹੇ ਹਨ।

 
 

Have something to say? Post your comment

 

More in Chandigarh

ਜ਼ੀਰਕਪੁਰ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼; ਵਾਰਡ ਨੰਬਰ 13 ਢਕੋਲੀ ਵਿੱਚ 2.13 ਕਰੋੜ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਦੇ ਨਤੀਜੇ ਐਲਾਨੇ: ਜੈਤੋ ਦੀ ਵਿਦਿਆਰਥਣ ਤਮੰਨਾ 100 ਫੀਸਦੀ ਅੰਕਾਂ ਨਾਲ ਪੰਜਾਬ ਵਿੱਚੋਂ ਅੱਵਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਨਗਰ ਕੌਂਸਲ ਲਾਲੜੂ ਅਧੀਨ ਕੱਚੇ ਮਕਾਨ ਪੱਕੇ ਕਰਨ ਲਈ 57 ਲਾਭਪਾਤਰੀਆਂ ਨੂੰ ਮਨਜੂਰੀ ਪੱਤਰਾਂ ਦੀ ਵੰਡ

ਵਿਧਾਇਕ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਹਲਕਾ ਖਰੜ ਦੇ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀ ਮਹੱਤਵਪੂਰਨ ਮੀਟਿੰਗ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ 2003 ਤੇ 2025 ਵੋਟਰ ਸੂਚੀਆਂ ਦੇ ਮਿਲਾਨ ਦੀ ਸਮੀਖਿਆ

“ਤਕਸੀਮ ਯੋਜਨਾ”: ਜ਼ਮੀਨ ਦੀ ਪਰਿਵਾਰਕ ਤਕਸੀਮ ਦੇ ਸੁਚਾਰੂ ਅਮਲ ਲਈ ਲੋਕਾਂ ਤੱਕ ਪਹੁੰਚ ਕਰਨਗੇ ਪਟਵਾਰੀ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ : ਮੰਤਰੀ ਸੰਜੀਵ ਅਰੋੜਾ