Monday, November 03, 2025

Chandigarh

ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕ ਦੇਣਗੇ ਹੈਰਾਨੀਜਨਕ ਨਤੀਜੇ

February 18, 2022 02:22 PM
SehajTimes


ਮੋਹਾਲੀ : ਜਿਵੇਂ ਜਿਵੇਂ 20 ਫਰਵਰੀ ਦਾ ਸਮਾਂ ਨੇਡ਼ੇ ਆਉਂਦਾ ਜਾ ਰਿਹਾ ਹੈ ਉਵੇਂ ਉਵੇਂ ਚੋਣਾਂ ਵਿੱਚ ਖੜ੍ਹੇ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਰਹੀਆਂ ਹਨ। ਇਕ ਪਾਸੇ ਜਿੱਥੇ ਰਵਾਇਤੀ ਪਾਰਟੀਆਂ ਆਪੋ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਉੱਥੇ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਆਪਣੀ ਜਿੱਤ ਦਾ ਵੱਡਾ ਦਾਅਵਾ ਕਰਦਿਆਂ ਕਿਹਾ ਹੈ ਕਿਸੇ ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚੋਂ ਵੱਡੀ ਜਿੱਤ ਦਰਜ ਕਰੇਗਾ ਅਤੇ ਇਸ ਵਾਰ ਦੇ ਨਤੀਜੇ ਹੈਰਾਨੀਜਨਕ ਹੋਣਗੇ।  

ਬਰਾੜ ਨੇ ਦੱਸਿਆ ਕਿ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਮੀਟਿੰਗਾਂ ਅਤੇ ਡੋਰ ਟੂ ਡੋਰ ਚੋਣ ਪ੍ਰਚਾਰ ਪੂਰੀ ਤੇਜੀ ਨਾਲ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਹਲਕਾ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਹਾਲੀ ਸ਼ਹਿਰ ਵਿੱਚੋਂ ਪੜ੍ਹਿਆ ਲਿਖਿਆ ਤਬਕਾ ਅਤੇ ਪਿੰਡਾਂ ਵਿੱਚੋਂ ਵੱਡੀ ਗਿਣਤੀ ਵਿੱਚ ਖਾਸ ਕਰਕੇ ਕਿਸਾਨੀ ਭਾਈਚਾਰਾ ਪੂਰੀ ਤਰ੍ਹਾ ਉਨ੍ਹਾਂ ਦੇ ਸਮਰਥਨ ਵਿੱਚ ਨਾਲ ਖੜ੍ਹਾ ਹੈ।

ਬਰਾੜ ਨੇ ਨਵੇਂ ਨਵੇਂ ਆਮ ਆਦਮੀ ਪਾਰਟੀ ਵਿੱਚ ਆਏ ਕੁਲਵੰਤ ਸਿੰਘ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਮੋਹਾਲੀ ਵਿੱਚ ਆਮ ਆਦਮੀ ਪਾਰਟੀ ਤੋਂ ਟਿਕਟ ਹਾਸਲ ਕੀਤੀ ਹੈ। ਮੋਹਾਲੀ ਦੇ ਲੋਕ ਸਭ ਕੁਝ ਸਮਝਦੇ ਹਨ । ਜਿਹੜਾ ਵਿਅਕਤੀ ਲੋਕ ਸਭਾ ਚੋਣਾ ਹਾਰਨ ਦੇ ਨਾਲ ਨਾਲ ਸ਼ਹਿਰ ਦਾ ਮੇਅਰ ਹੁੰਦੇ ਹੋਏ ਨਗਰ ਨਿਗਮ ਕੌਂਸਲਰ ਦੀਆਂ ਚੋਣਾਂ ਵੀ ਹਾਰ ਜਾਵੇ ਉਸ ਨੂੰ ਕੋਈ ਪਾਰਟੀ ਵਿਧਾਇਕ ਬਣਨ ਦੀ ਟਿਕਟ ਕਿਵੇਂ ਦੇ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਹ ਜੱਗ ਜ਼ਾਹਰ ਹੈ ਕਿ ਕੁਲਵੰਤ ਸਿੰਘ ਨੇ ਪੈਸੇ ਦੇ ਜ਼ੋਰ ਨਾਲ ਆਮ ਆਦਮੀ ਪਾਰਟੀ ਤੋਂ ਟਿਕਟ ਖ਼ਰੀਦੀ ਅਤੇ ਬਦਲੇ ਵਿੱਚ ਇੱਕ ਵੱਡੀ ਰਕਮ ਪਾਰਟੀ ਨੂੰ ਚੰਦੇ ਦੇ ਰੂਪ ਵਿੱਚ ਦਿੱਤੀ ਹੈ।

ਬਰਾੜ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕਾ ਇਸ ਵਾਰੀ ਇਤਿਹਾਸ ਸਿਰਜੇਗਾ।ਸਮੁੱਚੇ ਪੰਜਾਬ ਵਾਂਗ ਮੋਹਾਲੀ ਦੇ ਲੋਕ ਵੀ ਰਵਾਇਤੀ ਪਾਰਟੀਆਂ ਤੋਂ ਅੱਕੇ ਹੋਏ ਹਨ ਅਤੇ ਆਪਣੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਦੇ ਹੋਏ ਇਸ ਵਾਰ ਭ੍ਰਿਸ਼ਟਾਚਾਰੀਆਂ ਨੂੰ ਸਬਕ ਸਿਖਾਉਣਗੇ।

 

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ