Monday, November 03, 2025

Chandigarh

ਸਨੌਰ ਹਲਕੇ ਦੇ ਲੋਕ ਇਤਿਹਾਸ ਰਚਣ ਦੇ ਮੂਡ ‘ਚ - ਬਿਕਰਮ ਚਹਿਲ

February 19, 2022 03:54 PM
SehajTimes
ਸਨੌਰ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਖਤਮ ਹੋ ਚੁੱਕਾ ਹੈ । ਸਨੌਰ ਹਲਕੇ ਤੋਂ ਪੰਜਾਬ ਲੋਕ ਕਾਂਗਰਸ,ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਦੇ ਸਾਂਝੇ ਉਮੀਦਵਾਰ ਬਿਕਰਮਜੀਤ ਇੰਦਰ ਸਿੰਘ ਚਹਿਲ ਨੇ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹਨਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਨੇ ਉਹਨਾਂ ਦੀ ਚੋਣ ਮੁਹਿੰਮ ਨੂੰ ਆਪ ਹੀ ਸੰਭਾਲਿਆ ਹੋਇਆ ਸੀ। ਜਿਸ ਦੇ ਨਤੀਜੇ ਵਜੋਂ ਉਹ ਆਪਣੀ ਲੋਕ ਸੇਵਾ ਦੀ ਭਾਵਨਾ ਨੂੰ ਹਲਕੇ ਦੇ ਹਰੇਕ ਪਿੰਡ ਵਿੱਚ ਘਰ-ਘਰ ਪਹੁੰਚਾਉਣ ਵਿੱਚ ਕਾਮਯਾਬ ਹੋਏ ਹਨ।ਆਪਣੀ ਚੋਣ ਮੁਹਿੰਮ ਨੂੰ ਸਫ਼ਲ ਕਰਾਰ ਦਿੰਦਿਆਂ ਬਿਕਰਮ ਚਹਿਲ ਨੇ ਕਿਹਾ ਕਿ ਸਨੌਰ ਹਲਕੇ ਦੇ ਲੋਕ ਇਸ ਵਾਰ ਇਤਿਹਾਸ ਰਚਣ ਦੇ ਮੂਡ ਵਿੱਚ ਹਨ ਅਤੇ ਲੋਕ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਹਨਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। 
ਇਸ ਦੇ ਨਾਲ ਹੀ ਬਿਕਰਮ ਚਹਿਲ ਨੇ ਸਨੌਰ ਹਲਕਾ ਨਿਵਾਸੀਆਂ ਦੇ ਨਾਲ ਨਾਲ ਸਮੁੱਚੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ,ਦਬਾਅ ਜਾਂ ਲਾਲਚ ਦੇ ਆਪਣੀ ਵੋਟ ਦੀ ਤਾਕਤ ਦਾ ਇਸਤੇਮਾਲ ਕਰਨ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਜਾਂ ਧੜੇਬਾਜ਼ੀ ਤੋਂ ਉਪਰ ਉੱਠ ਕੇ ਹਲਕੇ ਅਤੇ ਲੋਕਾਂ ਦੀ ਸੇਵਾ ਕਰਨ ਵਾਲਾ ਅਤੇ ਪੜ੍ਹਿਆ ਲਿਖਿਆ ਨੁੰਮਾਇਦਾ ਹੀ ਚੁਣ ਕੇ ਵਿਧਾਨ ਸਭਾ ਵਿੱਚ ਭੇਜਣ ।

Have something to say? Post your comment

 

More in Chandigarh

ਯੁੱਧ ਨਸਿ਼ਆਂ ਵਿਰੁੱਧ’: 246ਵੇਂ ਦਿਨ, ਪੰਜਾਬ ਪੁਲਿਸ ਨੇ 90 ਨਸ਼ਾ ਤਸਕਰਾਂ ਨੂੰ 1.4 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:

ਗੈਂਗਸਟਰ ਗੁਰਦੇਵ ਜੱਸਲ ਅਤੇ ਗੁਰਲਾਲ ਉਰਫ਼ ਗੁੱਲੂ ਦੇ ਦੋ ਹੋਰ ਕਾਰਕੁਨ ਗੁਰਦਾਸਪੁਰ ਤੋਂ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਬਾਲ ਭੀਖ ਮੰਗਣ ਦੇ ਖ਼ਾਤਮੇ ਵੱਲ ਪੰਜਾਬ ਦਾ ਵੱਡਾ ਮਿਸ਼ਨ

ਗਮਾਡਾ ਦੇ ਦੋ ਦਿਨਾ ਕੈਂਪ ਦੌਰਾਨ 1000 ਤੋਂ ਵੱਧ ਲੰਬਿਤ ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ

ਵੱਡੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੀ ਜੀ.ਐਸ.ਟੀ. ਪ੍ਰਾਪਤੀ ਵਿੱਚ 21.51% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

15000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ